Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਦੀ ਸੰਭਾਲ ਬਾਰੇ ਕਾਲਜ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

November 09, 2024 03:21 PM
SehajTimes
ਫਤਹਿਗੜ੍ਹ ਸਾਹਿਬ : ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਲੋ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ  ਵਿਖੇ ਪਰਾਲੀ ਦੀ ਸੰਭਾਲ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ[ ਇਸ ਮੌਕੇ ਤੇ ਡਾ. ਵਿਪਨ ਕੁਮਾਰ ਰਾਮਪਾਲ, ਸਹਿਯੋਗੀ ਨਿਰਦੇਸ਼ਕ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਬਾਰੇ ਦੱਸਿਆ ਅਤੇ ਪਰਾਲੀ ਪ੍ਰਬੰਧਨ ਸੰਬਧੀ ਜਾਗਰੂਕਤਾ ਮੁਹਿੰਮ ਵਿਚ ਕਾਲਜ ਦੇ ਵਿਦਿਆਰਥੀਆਂ ਦੀ ਭੂਮਿਕਾ ਤੇ ਚਾਨਣਾ ਪਾਇਆ। ਉਹਨਾ ਨੇ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਮਸ਼ੀਨਾਂ- ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਉਲਟਾਵਾਂ ਹੱਲ, ਮਲਚਰ, ਕੱਟਰ ਅਤੇ ਰੋਟਾਵੇਟਰ ਦੀ ਵਰਤੋਂ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ।
 
 ਡਾ. ਰੀਤ ਵਰਮਾ ਸਹਾਇਕ ਪ੍ਰੌਫੈਸਰ (ਪੌਦ ਸੁਰੱਖਿਆ) ਨੇ ਬੱਚਿਆਂ ਨੂੰ ਖੇਤੀਬਾੜੀ ਵਿਚ ਮਿੱਤਰ ਕੀੜਿਆਂ ਦੀ ਭੂਮਿਕਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਡਾ ਅਜੇ ਕੁਮਾਰ ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਨੇ ਖਾਦਾਂ ਦੀ ਵਰਤੋਂ ਵਿੱਚ ਮਿੱਟੀ ਪਰਖ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
 
 ਡਾ: ਅਮਨਪ੍ਰੀਤ ਸਿੰਘ ਸਹਾਇਕ ਪ੍ਰੋਫੈਸਰ (ਫਸਲ ਵਿਗਿਆਨ) ਨੇ ਵਿਦਿਆਰਥੀਆਂ ਨੂੰ ਹਾੜੀ ਦੀਆਂ ਫਸਲਾਂ ਵਿੱਚ ਨਦੀਨਾਂ ਦੀ ਰੋਕਥਾਮ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣੂ ਕਰਵਾਇਆ। ਕਾਲਜ ਦੇ ਪ੍ਰਿੰਸੀਪਲ ਡਾ: ਲਖਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਡਾ: ਲਖਵਿੰਦਰ ਸਿੰਘ, ਡੀਨ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਨੇ ਕੇ.ਵੀ.ਕੇ ਦੀ ਟੀਮ ਦਾ ਧੰਨਵਾਦ ਕੀਤਾ। 

Have something to say? Post your comment