Saturday, January 31, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

November 09, 2024 04:51 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਗਤੀ ਲਹਿਰ ਦੇ ਮੋਢੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਨਗਰ ਕੀਰਤਨ ਸੁਖਮਨੀ ਸੇਵਾ ਸੁਸਾਇਟੀ, ਇਸਤਰੀ ਸਿੰਘ ਸਭਾ, ਪੰਜ ਪਿਆਰੇ ਸੇਵਾ ਦਲ, ਰਾਗੀ ਗ੍ਰੰਥੀ  ਪ੍ਰਚਾਰਕ ਸਭਾ, ਨੌਜਵਾਨ ਸਭਾ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਯੋਜਿਤ ਕੀਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਨੇ ਕੀਤੀ । ਗੁਰੂ ਘਰ ਦੇ  ਕੀਰਤਨੀਆਂ ਨੇ ਸੰਗਤਾਂ ਨੂੰ ਗੁਰਬਾਣੀ  ਕੀਰਤਨ ਸੁਣਾਕੇ ਨਿਹਾਲ ਕੀਤਾ ਅਤੇ ਢਾਡੀ ਤਰਸੇਮ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਬਾਬਾ ਨਾਮਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਮੁੱਖ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਨੇ ਦੱਸਿਆ ਕਿ ਨਗਰ ਕੀਰਤਨ ਮੌਕੇ ਸੰਗਤਾਂ ਨੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।‌ ਸਟੇਜ ਦੀ ਕਾਰਵਾਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਨਿਭਾਈ। ਇਸ ਮੌਕੇ ਤਰਲੋਚਨ ਸਿੰਘ ਐਸਡੀਓ, ਭਾਈ ਜਗਮੇਲ ਸਿੰਘ ਛਾਜਲਾ, ਸੁਖਦੇਵ ਸਿੰਘ ਮੋਹਲ,  ਰਾਜ ਸਿੰਘ ਮੀਤ ਗ੍ਰੰਥੀ, ਹਰਿੰਦਰ ਸਿੰਘ,ਜਸਵਿੰਦਰ ਸਿੰਘ ਤੱਗੜ, ਪਰਮਜੀਤ ਸਿੰਘ, ਦੁਰਗਾ ਸਿੰਘ, ਅਰਸ਼ਪ੍ਰੀਤ ਸਿੰਘ, ਮਹਿੰਦਰ ਸਿੰਘ ਜੌੜਾ, ਬਲਜੀਤ ਸਿੰਘ, ਲੱਕੀ ਜੱਸਲ, ਬਲਵਿੰਦਰ ਕੌਰ, ਹਰਦੇਵ ਕੌਰ, ਆਦਿ ਹਾਜ਼ਰ ਸਨ।

Have something to say? Post your comment