Saturday, November 01, 2025

Malwa

ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਹੋਇਆ ਮੁਸਤੈਦ 

November 09, 2024 04:54 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਸਲਾਹ ਅਤੇ ਰੋਕਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮੁਸਤੈਦ ਹੋ ਗਿਆ ਹੈ। ਸੁਨਾਮ ਤਹਿਸੀਲ  ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਲੇ ਪਾਸੇ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼ਨਿੱਚਰਵਾਰ ਨੂੰ ਐਸਡੀਐਮ ਪ੍ਰਮੋਦ ਸਿੰਗਲਾ ਅਤੇ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਟੀਮਾਂ ਪਿੰਡਾਂ ਵਿੱਚ ਪੂਰੀ ਸਰਗਰਮੀ ਨਾਲ ਗਤੀਵਿਧੀਆਂ ਨੂੰ ਅਮਲ ਵਿੱਚ ਲਿਆਉਂਦੀਆਂ ਰਹੀਆਂ। ਐਸਡੀਐਮ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਡੀਸੀ ਸੰਦੀਪ ਰਿਸ਼ੀ ਅਤੇ ਐਸਐਸਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਪਿਛਲੇ ਕਈ ਹਫਤਿਆਂ ਤੋਂ ਲਗਾਤਾਰ ਸਬ ਡਿਵੀਜ਼ਨ ਦੇ ਪਿੰਡਾਂ ਵਿੱਚ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਸਰਕਾਰ ਵੱਲੋਂ ਸਬਸਿਡੀ ਉੱਤੇ ਉਪਲਬਧ ਕਰਵਾਈਆਂ ਗਈਆਂ ਖੇਤੀ ਮਸ਼ੀਨਾਂ ਦੀ ਵਰਤੋਂ ਪਰਾਲੀ ਪ੍ਰਬੰਧਨ ਹਿਤ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਐਸਡੀਐਮ ਪ੍ਰਮੋਦ ਸਿੰਗਲਾ ਨੇ  ਪਿੰਡ ਸ਼ੇਰੋਂ , ਭਗਵਾਨਪੁਰਾ, ਛਾਜਲੀ ਸਮੇਤ ਹੋਰ ਪਿੰਡਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਕਿਸਾਨਾਂ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਪਰਾਲੀ ਸਾੜਨ ਦੀ ਰਵਾਇਤ ਨੂੰ ਮੁਕੰਮਲ ਤੌਰ ਉੱਤੇ ਰੋਕਣ ਦੀ ਅਪੀਲ ਕੀਤੀ। ਐਸਡੀਐਮ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਅਸੀਂ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਨੂੰ ਖਤਰੇ ਵਿੱਚ ਪਾਉਂਦੇ ਹਾਂ ਅਤੇ ਇਸ ਰਿਵਾਇਤ ਨੂੰ ਪੰਜਾਬ ਵਿੱਚ ਪੂਰਨ ਤੌਰ ਤੇ ਖਤਮ ਕੀਤਾ ਜਾਣਾ ਸਮੇਂ ਦੀ ਅਹਿਮ ਲੋੜ ਬਣ ਗਿਆ ਹੈ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ