Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦ

November 09, 2024 05:00 PM
SehajTimes

ਪਟਿਆਲਾ : ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਡੀ.ਏ.ਪੀ. ਅਤੇ ਹੋਰ ਖਾਦਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਕੀਤੀ ਜਾ ਰਹੀ ਚੈਕਿੰਗ ਦੌਰਾਨ ਮੈਸ ਸ਼ਾਰਦਾ ਐਗਰੋ ਕੈਮੀਕਲਜ਼, ਘੱਗਾ ਵੱਲੋਂ ਖਾਦ ਦਾ ਬਿਨ੍ਹਾਂ ਪ੍ਰਵਾਨਗੀ ਸਟਾਕ ਰੱਖਣ ਕਾਰਨ ਲਾਇਸੈਂਸ ਰੱਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸੇ ਦੌਰਾਨ ਮੈਸ ਸ਼ਾਰਦਾ ਐਗਰੋ ਕੈਮੀਕਲਜ਼ ਘੱਗਾ ਦੇ ਰਿਕਾਰਡ ਦੀ ਜਦ ਜਾਂਚ ਕੀਤੀ ਗਈ ਤਾਂ ਫ਼ਰਮ ਵੱਲੋਂ ਆਪਣੇ ਕੋਲ ਮੌਜੂਦ ਖਾਦ ਦੀ ਅਡੀਸ਼ਨ ਆਪਣੇ ਫਰਟੀਲਾਈਜ਼ਰ ਲਾਇਸੈਂਸ ਵਿੱਚ ਨਹੀਂ ਕਰਵਾਈ ਗਈ ਸੀ ਅਤੇ ਦੁਕਾਨ ਅਤੇ ਗੋਦਾਮ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਫ਼ਰਮ ਵੱਲੋਂ ਬਿਨ੍ਹਾਂ ਅਡੀਸ਼ਲ ਕਰਵਾਏ ਵੱਡੀ ਮਾਤਰਾ ਵਿੱਚ ਯੂਰੀਆ ਖਾਦ ਅਤੇ ਕੁਝ ਹੋਰ ਖਾਦਾਂ ਸਟੋਰ ਕੀਤੀ ਹੋਈਆਂ ਸਨ।
  ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਫ਼ਰਮ ਦੀ ਸੇਲ ਤੁਰੰਤ ਬੰਦ ਕਰਵਾ ਦਿੱਤੀ ਗਈ ਹੈ ਤੇ ਫ਼ਰਮ ਖਿਲਾਫ਼ ਖਾਦ ਲਾਇਸੈਂਸ ਦੀਆਂ ਸ਼ਰਤਾਂ ਅਤੇ ਖਾਦ ਕੰਟਰੋਲ ਆਰਡਰ 1985 ਦੀ ਧਾਰਾ 8 ਦੀ ਉਲੰਘਣਾ ਦੀ ਕਾਰਵਾਈ ਕਰਦਿਆਂ ਫ਼ਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ।
  ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ਤੇ ਸਪਲਾਈ 'ਤੇ ਨੇੜਿਓਂ ਨਜ਼ਰ ਰੱਖਣ ਲਈ ਪਟਿਆਲਾ ਜ਼ਿਲ੍ਹੇ ਵਿੱਚ ਟੀਮਾਂ ਖਾਦਾਂ ਦੇ ਸਟਾਕ ਦੀ ਲਗਾਤਾਰ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਕਿਸਾਨਾਂ ਦਾ ਸ਼ੋਸ਼ਣ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Have something to say? Post your comment

 

More in Malwa

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'