Monday, June 16, 2025

Chandigarh

ਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀ

November 09, 2024 06:32 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰ ਬੱਚਿਆਂ ਲਈ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ। ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਇਹ ਹੁਕਮ ਹੁਣ ਸਾਹਮਣੇ ਆਏ ਹਨ।
ਹਾਈ ਕੋਰਟ ਦੇ ਹੁਕਮਾਂ ਤੋਂ ਸਿਰਫ਼ ਦਸਤਾਰ ਸਜਾਉਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਹੀ ਛੋਟ ਹੋਵੇਗੀ। ਇਸ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲਿਸ ਤੋਂ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਅਤੇ ਬਾਈਕ ਦੇ ਪਿੱਛੇ ਬੈਠੀ ਸਵਾਰੀ ਦੇ ਚਲਾਨ ਦੇ ਵੇਰਵੇ ਵੀ ਤਲਬ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ