Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Sports

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ 

November 11, 2024 01:09 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕੇਡੀਆ ਵਰਲਡ ਸਕੂਲ,ਵਿਖੇ ਛੇਵੀਂ ਸਲਾਨਾ ਐਥਲੈਟਿਕ ਮੀਟ (2024-25) ਸਕੂਲ ਵਿਖੇ ਕਰਵਾਈ ਗਈ। ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਅਮਿਤ ਬੈਂਬੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨਾਲ ਵਿਦਿਆਰਥੀ ਕੌਂਸਲ ਅਤੇ ਅਧਿਆਪਕਾਂ ਨੇ ਮਿਲਕੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕੀਤਾ। ਇਸ ਉਪਰੰਤ ਵਿਦਿਆਰਥੀ ਨੇ ਸ਼ਾਨਦਾਰ ਸਕੇਟਿੰਗ ਸ਼ੋਅ ਪੇਸ਼ ਕੀਤਾ। ਮੁੱਖ ਮਹਿਮਾਨ ਵੱਲੋਂ ਝੰਡਾ ਲਹਿਰਾਕੇ ਐਥਲੈਟਿਕ ਮੀਟ ਦਾ ਆਗਾਜ਼ ਕੀਤਾ। ਮੁੱਖ ਮਹਿਮਾਨ ਅਮਿੱਤ ਬੈਂਬੀ ਨੇ ਸੰਬੋਧਨ ਕਰਦਿਆਂ ਕਿਹਾ,ਕਿ ਬੱਚਿਆਂ ਦੇ ਮਨਾਂ 'ਚ ਛੁਪੀਆਂ ਹੋਈਆਂ ਸੂਖ਼ਮ ਕਲਾਵਾਂ ਨੂੰ ਉਜਾਗਰ ਕਰਨ ਅਤੇ ਤਰਾਸ਼ਣ ਲਈ ਮੁਕਾਬਲੇ ਕਰਵਾਉਣਾ ਇੱਕ ਵਧੀਆ ਉਪਰਾਲਾ ਹੈ। ਅਜਿਹੇ ਯਤਨਾਂ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਸਮਾਗਮ ਵਿੱਚ ਆਏ ਸਾਰੇ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਹਨਾਂ ਮੁਕਾਬਲਿਆਂ ਵਿੱਚ ਬੈਸਟ ਐਥਲੀਟ ਮੁੰਡਿਆਂ ਵਿੱਚੋਂ ਹਰਨੂਰ ਸਿੰਘ (ਦਸਵੀਂ) ਕਲਾਸ ਨੇ ਬਾਜ਼ੀ ਮਾਰੀ ਲੜਕੀਆਂ ਵਿੱਚੋਂ ਅੱਠਵੀਂ ਕਲਾਸ ਦੀ ਯਸ਼ਪ੍ਰੀਤ ਕੌਰ ਨੇ ਬਾਜ਼ੀ ਮਾਰੀ। ਆਲ ਰਾਉਂਡ ਟਰਾਫ਼ੀ ਰੇਡਰ ਹਾਊਸ ਨੇ ਜਿੱਤੀ। ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਰਣਜੀਤ ਕੌਰ ਨੇ ਕਿਹਾ ਕਿ ਪਿਛਲੇ ਇੱਕ ਮਹੀਨੇ ਤੋਂ ਵਿਦਿਆਰਥੀ ਐਥਲੈਟਿਕ ਮੀਟ ਦੀ ਤਿਆਰੀ ਵਿੱਚ ਰੁੱਝੇ ਹੋਏ ਸਨ। ਖੇਡਾਂ ਵੀ ਪੜ੍ਹਾਈ ਦੇ ਨਾਲ-ਨਾਲ ਹੋਣੀਆਂ ਜ਼ਰੂਰੀ ਹਨ। ਖੇਡਾਂ ਮਨੁੱਖ ਲਈ ਉਨੀਆਂ ਹੀ ਜ਼ਰੂਰੀ ਹਨ ਜਿੰਨ੍ਹਾਂ ਮਨੁੱਖ ਲਈ ਹਵਾ ਅਤੇ ਪਾਣੀ। ਇਹ ਮਨੁੱਖ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਉਹਨਾਂ ਦੱਸਿਆ ਕਿ ਇੰਨ੍ਹਾਂ ਸਲਾਨਾ ਖੇਡਾਂ ਵਿੱਚ ਵਿਦਿਆਰਥੀਆਂ ਨੂੰ ਆਪੋ-ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ। ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਨੇ ਕਿਹਾ ਕਿ ਅਕੇਡੀਆ ਵਰਲਡ ਸਕੂਲ ਇੱਕ ਅਜਿਹੀ ਵਿੱਦਿਅਕ ਸੰਸਥਾ ਹੈ ਜਿਥੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹਰ ਤਰ੍ਹਾਂ ਦੀਆਂ ਖੇਡਾਂ, ਏਕਤਾ, ਅਨੁਸ਼ਾਸਨ,ਆਪਣੇ ਤੋਂ ਵੱਡੇ ਅਤੇ ਪਰਿਵਾਰ ਦੇ ਹਰ ਮੈਂਬਰਾਂ ਦਾ ਮਾਣ ਸਤਿਕਾਰ ਕਰਨਾ ਸਿਖਾਇਆ ਜਾਂਦਾ ਹੈ ਇਸ ਮੌਕੇ ਸਕੂਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਦਿਲ ਖਿੱਚਵੇਂ ਇਨਾਮ ਵੀ ਦਿੱਤੇ ਗਏ ਅਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਸਟਾਫ਼ ਵੱਲੋਂ ਸਾਰੇ ਆਏ  ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ।

Have something to say? Post your comment

 

More in Sports

28 ਸਾਲਾਂ ਬਾਅਦ ਪੰਜਾਬ ਨੂੰ ਯੂਥ ਵਾਲੀਬਾਲ ‘ਚ ਸੋਨਾ, ਸਾਂਸਦ ਔਜਲਾ ਨੇ ਜਤਾਇਆ ਮਾਣ ਤੇ ਕੀਤੀਆਂ ਅਹਿਮ ਮੰਗਾਂ

ਸੁਨਾਮ ਕਾਲਜ 'ਚ ਸਲਾਨਾ ਖੇਡ ਸਮਾਰੋਹ ਸ਼ਾਨੋ ਸ਼ੌਕਤ ਨਾਲ ਸੰਪੰਨ 

ਪਿੰਡ ਭਿੱਟੇਵੱਡ ਵਿਖੇ ਹਜ਼ਾਰਾ ਸਿੰਘ ਮੋਰ ਪਹਿਲਵਾਨ ਦੀ ਯਾਦ 'ਚ ਕਰਵਾਇਆ ਗਿਆ 9ਵਾਂ ਛਿੰਝ ਮੇਲਾ

ਪੀ ਆਈ ਐਸ ਦੇ ਰੈਜੀਡੈਂਸੀਅਲ ਵਿੰਗ ਦੇ ਟਰਾਇਲ ਸਮਾਪਤ

ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ‘ਤੇ ਰੋਕ ਲੱਗੀ ਸੀ

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਖੇਤੀਬਾੜੀ ਮੰਤਰੀ ਨੇ ਕੀਤਾ ਕਿਲਾ ਰਾਏਪੁਰ ਪੇਂਡੂ ਓਲੰਪਿਕ - 2026 ਦਾ ਉਦਘਾਟਨ

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਸਰਕਾਰ : ਚੀਮਾਂ 

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਝੰਡਾ ਲਹਿਰਾ ਕੇ ਕੀਤੀ ਗਈ