Wednesday, September 17, 2025

Malwa

ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ 

November 11, 2024 01:18 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਗਤੀ ਲਹਿਰ ਦੇ ਮੋਢੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬਾਬਾ ਨਾਮਦੇਵ ਸਾਹਿਬ ਸੁਨਾਮ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।  ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਹਜ਼ੂਰੀ ਕੀਰਤਨੀਏ ਭਾਈ ਜਗਮੇਲ ਸਿੰਘ ਛਾਜਲਾ ਦੇ ਹਜੂਰੀ ਜਥੇ ਨੇ ਰਸ ਭਿੰਨਾਂ ਕੀਰਤਨ ਕੀਤਾ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਬਾਬਾ ਨਾਮਦੇਵ ਜੀ ਦੇ ਜੀਵਨ ਬਾਰੇ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਲਈ ਅਪੀਲ ਕੀਤੀ। ਸਤਿਕਾਰਤ ਸ਼ਖਸ਼ੀਅਤਾਂ ਦਾ ਗੁਰਦੁਆਰਾ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਗੁਰਦੁਆਰਾ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਦੱਸਿਆ ਕਿ ਇਹ ਸਾਲਾਨਾ ਪ੍ਰੋਗਰਾਮ ਸੰਗਤਾਂ ਦੇ ਪੂਰਨ ਸਹਿਯੋਗ ਦੇ ਨਾਲ ਮਨਾਇਆ ਜਾਂਦਾ ਹੈ ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਬੁਲਾਰੇ ਜਥੇਦਾਰ ਤੇਜਾ ਸਿੰਘ ਕਮਾਲਪੁਰ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੁੱਖ ਸੇਵਾਦਾਰ, ਰਾਜੂ ਸਿੰਘ ਮੀਤ ਗ੍ਰੰਥੀ, ਹਰਮਨ ਸਿੰਘ ਬੱਲਰਾਂ, ਜਗਮੀਤ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ ਚੀਮਾਂ ਸਾਹਿਬ, ਕੁਲਵਿੰਦਰ ਸਿੰਘ ਮੋਹਲ ਜਨਰਲ ਸਕੱਤਰ, ਤਰਲੋਚਨ ਸਿੰਘ ਮੋਹਲ ਖਜਾਨਚੀ, ਮਲਕੀਤ ਸਿੰਘ, ਮਹਿੰਦਰ ਸਿੰਘ ਜੌੜਾ, ਰਜਿੰਦਰ ਸਿੰਘ, ਹਰਗੋਪਾਲ ਸਿੰਘ, ਬੀਬੀ ਸੁਖਵੰਤ ਕੌਰ, ਬੀਬਾ ਗੁਰਪ੍ਰੀਤ ਕੌਰ, ਕਮਲਜੀਤ ਸਿੰਘ ਟੋਨੀ, ਜਸਵੰਤ ਸਿੰਘ ਔਲਖ, ਲਵਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰਵੀਂ ਸ਼ਮੂਲੀਅਤ ਕੀਤੀ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ