Friday, April 10, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੁਨਾਮ 'ਚ ਕਿਸਾਨਾਂ ਨੇ ਘੇਰੀ ਡੀਏਪੀ ਖ਼ਾਦ ਦੀ ਭਰੀ ਮਾਲ ਗੱਡੀ 

November 11, 2024 02:26 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਡੀਏਪੀ ਖ਼ਾਦ ਨਾਲ ਭਰੀ ਇੱਕ ਮਾਲ ਗੱਡੀ ਐਤਵਾਰ ਨੂੰ ਗੁਜਰਾਤ ਦੀ ਕਾਂਡਲਾ ਬੰਦਰਗਾਹ ਤੋਂ ਸੁਨਾਮ ਰੇਲਵੇ ਸਟੇਸ਼ਨ ਤੇ ਪੁੱਜੀ । ਜਿਸ ਨੂੰ ਮਾਰਕਫੈੱਡ ਰਾਹੀਂ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੀਆਂ ਸਹਿਕਾਰੀ ਸਭਾਵਾਂ ਨੂੰ ਭੇਜਿਆ ਜਾਣਾ ਸੀ ਲੇਕਿਨ ਜਿਉਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਰਕੁਨਾਂ ਨੂੰ ਇਸਦੀ ਭਿਣਕ ਪਈ ਤਾਂ ਉਨ੍ਹਾਂ ਤੁਰੰਤ ਮੌਕੇ 'ਤੇ ਪਹੁੰਚਕੇ ਮਾਲ ਗੱਡੀ ਨੂੰ ਘੇਰ ਲਿਆ। ਕਿਸਾਨਾਂ ਵੱਲੋਂ ਘੇਰਾਬੰਦੀ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪੁਲੀਸ, ਐਸਐਚਓ ਸਿਟੀ ਪ੍ਰਤੀਕ ਜਿੰਦਲ ਅਤੇ ਮਾਰਕਫੈੱਡ ਦੇ ਅਧਿਕਾਰੀ ਮੌਕੇ ਤੇ ਪੁੱਜ ਗਏ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਖ਼ਾਦ ਰੇਲਵੇ ਟਰੈਕ ਤੇ ਹੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਖ਼ਾਦ ਡੀਲਰਾਂ ਵੱਲੋਂ ਡੀਏਪੀ ਦੇਣ ਸਮੇਂ ਵਾਧੂ ਸਮਾਨ ਦਿੱਤਾ ਜਾਂਦਾ ਹੈ ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ ਤੇ ਚੂਨਾ ਲਾਇਆ ਜਾ ਰਿਹਾ ਹੈ ਅਤੇ ਇਸਦੀ  ਕਾਲਾਬਾਜ਼ਾਰੀ ਕੀਤੀ ਜਾਂਦੀ ਹੈ। ਇਸ ਮੌਕੇ ਪਾਲ ਸਿੰਘ ਦੌਲਾ ਸਿੰਘ ਵਾਲਾ, ਗਗਨਦੀਪ ਸਿੰਘ ਚੱਠਾ, ਮਨੀ ਸਿੰਘ ਭੈਣੀ ਤੇ ਹੋਰ ਕਿਸਾਨ ਹਾਜ਼ਰ ਸਨ। ਇਸੇ ਦੌਰਾਨ ਮਾਰਕਫੈੱਡ ਦੇ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਅਮਰਿੰਦਰ ਜੀਤ ਵਰਮਾ  ਨੇ ਦੱਸਿਆ ਕਿ ਮਾਲ ਗੱਡੀ ਵਿੱਚ 2624 ਟਨ ਡੀ.ਏ.ਪੀ. ਜਿਸ ਵਿੱਚੋਂ 500 ਟਨ ਪਟਿਆਲਾ ਅਤੇ 1075 ਟਨ ਸੰਗਰੂਰ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਨੂੰ ਸਪਲਾਈ ਕੀਤਾ ਜਾਵੇਗਾ। ਬਾਕੀ ਪ੍ਰਾਈਵੇਟ ਫਰਮਾਂ ਨੂੰ ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਨੂੰ ਸਿੱਧੀ ਸਪਲਾਈ ਨਹੀਂ ਕਰ ਸਕਦੇ। ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਰਾਹੀਂ ਹੀ ਖਾਦ ਉਪਲਬਧ ਕਰਵਾਈ ਜਾ ਸਕਦੀ ਹੈ। ਥਾਣਾ ਸ਼ਹਿਰੀ ਸੁਨਾਮ ਦੇ ਐਸਐਚਓ ਪ੍ਰਤੀਕ ਜਿੰਦਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗ ਪੂਰੀ ਕਰ ਦਿੱਤੀ ਗਈ ਹੈ।

Have something to say? Post your comment

 

More in Malwa

ਜਨਤਕ, ਜਮਹੂਰੀ ਜਥੇਬੰਦੀਆਂ ਦੇ ਵਫਦ ਨੇ ਸੀ ਐਮ ਓ ਸੰਗਰੂਰ ਨੂੰ ਦਿੱਤਾ ਮੰਗ ਪੱਤਰ

ਕਾਂਗਰਸ ਪਾਰਟੀ ਵੱਲੋਂ ਨੋਨੀ ਸੀਲੋ ਮੁੜ ਬਣੇ ਬਲਾਕ ਡੇਹਲੋਂ ਦੇ ਪ੍ਰਧਾਨ

ਕੁਲਵਿੰਦਰ ਸਿੰਘ ਝੁਨੇਰ ਅਤੇ ਅਕਰਮ ਲਿਬੜਾ ਮੁੜ ਬਲਾਕ ਕਾਂਗਰਸ ਮਾਲੇਰਕੋਟਲਾ ਦੇ ਪ੍ਰਧਾਨ ਨਿਯੁੱਕਤ

ਮਾਲੇਰਕੋਟਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ

ਮੰਤਰੀ ਅਮਨ ਅਰੋੜਾ ਨੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ ਸੁਨਾਮ ਹਲਕੇ ਦੇ ਪਿੰਡਾਂ ਲਈ 65 ਲੱਖ ਰੁਪਏ ਦੇ ਚੈੱਕ ਤਕਸੀਮ ਸਬਜ਼ੀਆਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਦਿੱਤਾ ਭਰੋਸਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਤਾਇਕਵਾਡੋਂ ਕਲੰਡਰ ਰਿਲੀਜ

ਲੈਕਚਰਾਰ ਕੁਲਵਿੰਦਰ ਸਿੰਘ ਮੋਹਲ ਹੋਏ ਸੇਵਾ ਮੁਕਤ ਵਿਦਾਇਗੀ ਪਾਰਟੀ ਮੌਕੇ ਸਿੱਖਿਆ ਖੇਤਰ ਚ, ਪਾਏ ਯੋਗਦਾਨ ਦੀ ਕੀਤੀ ਸ਼ਲਾਘਾ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ : ਚੇਅਰਮੈਨ ਬਰਾੜ

ਬੇਅਦਬੀਆਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਕਾਨੂੰਨ ਦੇ ਖਰੜੇ ਨੂੰ ਅੰਤਿਮ ਛੋਹਾਂ ਦੇਣ ਚ ਸਰਕਾਰ ਜੁੱਟੀ: ਧਾਲੀਵਾਲ

ਸੁਨਾਮ 'ਚ ਵਿਕਾਸ ਨੂੰ ਤਰਸਿਆ ਜੀਆ ਲਾਲ ਜੋਸ਼ੀ ਪਾਰਕ ਮਨੁੱਖਾਂ ਦੀ ਥਾਂ ਲਵਾਰਿਸ ਪਸ਼ੂਆਂ ਦਾ ਬਣਿਆ 'ਅੱਡਾ'