Wednesday, December 17, 2025

Malwa

ਐਚਡੀਐਫਸੀ ਬੈਂਕ ਵੱਲੋਂ ਖੂਨਦਾਨ ਕੈਂਪ ਆਯੋਜਿਤ 

November 11, 2024 03:43 PM
ਦਰਸ਼ਨ ਸਿੰਘ ਚੌਹਾਨ
ਸੁਨਾਮ :  ਐਚ.ਡੀ.ਐਫ.ਸੀ ਬੈਂਕ ਦੀ ਸੁਨਾਮ ਸ਼ਾਖਾ ਵੱਲੋਂ ਸ਼ਹੀਦ ਊਧਮ ਸਿੰਘ ਉਦਯੋਗਿਕ ਸਿਖਲਾਈ ਸੰਸਥਾ ਅਤੇ ਟ੍ਰੈਫਿਕ ਮਾਰਸਲ ਟੀਮ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਆਈ.ਟੀ.ਆਈ. ਵਿਖੇ  ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ। ਖੂਨਦਾਨ ਦਾ ਕੈਂਪ ਦਾ ਉਦਘਾਟਨ ਆਈ.ਟੀ.ਆਈ ਦੇ ਚੇਅਰਮੈਨ ਉੱਘੇ ਸਨਅਤਕਾਰ ਸੁਰਜੀਤ ਸਿੰਘ ਗਹੀਰ ਅਤੇ ਰੋਟਰੀ ਕਲੱਬ ਦੇ ਸਾਬਕਾ ਪ੍ਰਧਾਨ ਮਨੋਹਰ ਲਾਲ ਅਰੋੜਾ ਨੇ ਕੀਤਾ। ਕੈਂਪ ਦੌਰਾਨ 50 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਆਈਟੀਆਈ ਦੇ ਚੇਅਰਮੈਨ ਸੁਰਜੀਤ ਸਿੰਘ ਗਹੀਰ ਨੇ ਕਿਹਾ ਕਿ ਖ਼ੂਨਦਾਨ ਕਰਨ ਨਾਲ ਲੱਖਾਂ ਲੋਕਾਂ ਦੀ ਜ਼ਿੰਦਗੀ ਬਚਾਇਆ ਜਾ ਸਕਦਾ ਹੈ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਖ਼ੂਨ ਦੀ ਇੱਕ ਇੱਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦਾ ਹੈ। ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਨਹੀਂ ਆਉਂਦੀ ਬਲਕਿ ਮਨ ਨੂੰ ਸੰਤੁਸ਼ਟੀ ਮਿਲਦੀ ਹੈ। ਖੂਨਦਾਨ ਕੈਂਪ ਮਿੱਤਲ ਬਲੱਡ ਬੈਂਕ ਸੰਗਰੂਰ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਐਚ.ਡੀ.ਐਫ ਸੀ ਬੈਂਕ ਦੇ ਸੀਨੀਅਰ ਮੈਨੇਜਰ ਵਿਕਾਸ ਬਾਂਸਲ ਅਤੇ ਜਤਿਨ ਅਰੋੜਾ ਆਪ੍ਰੇਸ਼ਨ ਮੈਨੇਜਰ ਨੇ ਕਿਹਾ ਕਿ ਇੱਕ ਵਿਅਕਤੀ ਵੱਲੋਂ ਕੀਤੇ ਖੂਨਦਾਨ ਨਾਲ ਇੱਕ ਮਰੀਜ਼ ਨੂੰ ਨਹੀਂ ਬਲਕਿ ਚਾਰ ਮਰੀਜ਼ਾਂ ਨੂੰ ਫਾਇਦਾ ਮਿਲਦਾ ਹੈ ਕਿਉਂਕਿ ਖ਼ੂਨ ਦੇ ਚਾਰ ਕੰਪੋਨੈਂਟ ਪਲਾਜ਼ਮਾਂ, ਆਰ.ਬੀ.ਸੀ. ਪਲੇਟਲੈਟ ਤੇ ਤੌਰ ਤੇ ਅਤੇ ਹਿਮੋਫੀਲੀਆ ਦੇ ਮਰੀਜ਼ਾਂ ਵਿੱਚ ਕਲੋਟਿੰਗ ਫੈਕਟਰ ਵਾਸਤੇ ਕੰਮ ਆਉਂਦੇ ਹਨ। ਪ੍ਰਬੰਧਕਾਂ ਵੱਲੋਂ ਆਏ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਬਲਵਿੰਦਰ ਸਿੰਘ, ਟਰੈਫਿਕ ਇੰਚਾਰਜ ਸਹਾਇਕ ਥਾਣੇਦਾਰ ਨਿਰਭੈ ਸਿੰਘ, ਏ.ਐਸ.ਆਈ ਰਣਜੀਤ ਸਿੰਘ, ਸੁਖਵਿੰਦਰ ਸਿੰਘ ਤੋਂ ਇਲਾਵਾ ਤਾਰਾ ਸਿੰਘ ਟੈਕਨੀਕਲ ਸੁਪਰਵਾਈਜ਼ਰ, ਜਸਵਿੰਦਰ ਸਿੰਘ, ਅਮਰਜੀਤ ਸਿੰਘ, ਹਾਜ਼ਰ ਸਨ। 

Have something to say? Post your comment