Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ

November 11, 2024 05:14 PM
ਅਮਰਜੀਤ ਰਤਨ

ਚੰਡੀਗੜ੍ਹ : ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ. ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ (ਚਿੰਨ੍ਹ) ਨਿਸ਼ਾਨੀਆਂ ਪਹਿਣਨ ‘ਤੇ ਲਾਈ ਪਾਬੰਦੀ ਇੱਕ ਗਲਤ ਫੈਸਲਾ ਹੈ, ਜਿਸਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸ਼ਹਿਰੀ ਹਵਾਬਾਜੀ ਵਿਭਾਗ ਵੀ ਇਸ ਸਿੱਖ ਵਿਰੋਧੀ ਫੈਸਲੇ ਨੂੰ ਵਾਪਸ ਲੈਣ ਲਈ ਲੋੜੀਂਦੇ ਕਦਮ ਚੁੱਕੇ। ਸਪੀਕਰ ਨੇ ਕਿਹਾ ਕਿ ਸਿੱਖ ਹਮੇਸ਼ਾ ਮਿਹਨਤ ‘ਚ ਵਿਸ਼ਵਾਸ਼ ਕਰਦੇ ਹਨ ਅਤੇ ਉਹ ਆਪਣੇ ਧਾਰਮਿਕ ਅਕੀਦੇ ‘ਚ ਵੀ ਦ੍ਰਿੜ ਸੰਕਲਪ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿਭਿੰਨ ਧਰਮਾਂ, ਨਸਲਾਂ ਅਤੇ ਜਾਤਾਂ ਨਾਲ ਪਰੋਇਆ ਹੋਇਆ ਦੇਸ਼ ਹੈ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਵਿੱਚ ਸੰਵਿਧਾਨ ਹਰ ਇੱਕ ਨਾਗਰਿਕ ਨੂੰ ਧਾਰਮਿਕ ਆਜ਼ਾਦੀ ਦਿੰਦਾ ਹੈ ਤਾਂ ਉਸ ਦੇਸ਼ ‘ਚ ਹਰ ਨਾਗਰਿਕ ਨੂੰ ਧਾਰਮਿਕ ਚਿੰਨ੍ਹ ਜਾਂ ਨਿਸ਼ਾਨੀ ਪਹਿਣਨ ‘ਤੇ ਪਾਬੰਦੀ ਲਾਉਣੀ ਬਿਲਕੁੱਲ ਵੀ ਜਾਇਜ਼ ਫੈਸਲਾ ਨਹੀਂ।

ਸ. ਸੰਧਵਾਂ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਸੰਘਰਸ਼ ‘ਚ ਬੇਮਿਸਾਲ ਬਹਾਦਰੀ ਦਿਖਾਈ ਹੈ ਅਤੇ ਦੇਸ਼ ਅਤੇ ਅਣਖ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਸੇ ਦੇਸ਼ ਦੇ ਮੌਜੂਦਾ ਸੱਤਾਧਾਰੀ ਸਾਸ਼ਕ ਸਿੱਖਾਂ ਦੀਆਂ ਧਾਰਮਿਕ ਨਿਸ਼ਾਨੀਆਂ ਨੂੰ ਪਹਿਣਨ ‘ਤੇ ਪਾਬੰਦੀਆਂ ਲਗਾ ਰਹੇ ਹਨ।ਊਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਸਿੱਧਾ ਦਖਲ ਹਨ, ਜਿਸ ਤੋਂ ਕੇਂਦਰ ਸਰਕਾਰ ਨੂੰ ਬਚਣਾ ਚਾਹੀਦਾ ਹੈ। ਸਪੀਕਰ ਸ. ਸੰਧਵਾਂ ਨੇ ਕੇਂਦਰ ਸਰਕਾਰ ਮੰਗ ਕੀਤੀ ਕਿ ਇਸ ਫੈਸਲੇ ਨੂੰ ਤੁਰੰਤ ਪ੍ਰਭਾਵ ਤੋਂ ਵਾਪਸ ਲਿਆ ਜਾਵੇ ਅਤੇ ਹਵਾਈ ਅੱਡਿਆਂ ‘ਤੇ ਕੰਮ ਕਰਦੇ ਅੰਮ੍ਰਿਤਧਾਰੀ ਸਿੱਖਾਂ ਨੂੰ ਵਿਰਾਸਤੀ ਧਾਰਮਿਕ ਨਿਸ਼ਾਨੀ ਕਿਰਪਾਨ ਪਹਿਣਨ ਦੀ ਆਜ਼ਾਦੀ ਦਿੱਤੀ ਜਾਵੇ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ