Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੁਲਤਾਰ ਸਿੰਘ ਸੰਧਵਾਂ ਵੱਲੋਂ ਅਮਰੀਕਾ ਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

November 11, 2024 05:15 PM
ਅਮਰਜੀਤ ਰਤਨ
ਕੌਂਸਲੇਟ ਜਨਰਲ ਆਫ ਇੰਡੀਆ ਸਾਨ ਫਰਾਂਸਿਸਕੋ ਨੇ ਸਪੀਕਰ ਸੰਧਵਾਂ ਦਾ ਕੀਤਾ ਵਿਸ਼ੇਸ਼ ਸਨਮਾਨ
 
ਚੰਡੀਗੜ੍ਹ : ਅਮਰੀਕਾ ਦੌਰੇ ‘ਤੇ ਗਏ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ ਵਸਦੇ ਪੰਜਾਬੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਬੀਤੇ ਦਿਨੀਂ ਗਦਰ ਮੈਮੋਰੀਅਲ ਹਾਲ, ਸਾਨ ਫਰਾਂਸਿਸਕੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ, ਸਾਨ ਫਰਾਂਸਿਸਕੋ ਵੱਲੋਂ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਕੌਂਸਲੇਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦਯੋਗ ਵਿਭਾਗ ਇੱਕ ਸਿੰਗਲ ਵਿੰਡੋ ਸਿਸਟਮ ਰਾਹੀਂ ਪੰਜਾਬ ‘ਚ ਨਿਵੇਸ਼ ਸਬੰਧੀ ਸੇਵਾਵਾਂ ਦੇ ਰਿਹਾ ਹੈ। ਉਨ੍ਹਾਂ ਕਿਹਾ ਪੰਜਾਬ ਨਿਵੇਸ਼ ਲਈ ਬਹੁਤ ਹੀ ਸਾਜਗਾਰ ਮਾਹੌਲ ਵਾਲਾ ਸੂਬਾ ਹੈ, ਜਿੱਥੇ ਇੱਕੋ ਛੱਤ ਥੱਲੇ ਉਦਯੋਗਾਂ ਸਬੰਧੀ ਸਮੁੱਚੀਆਂ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।
 
 
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਐਨ.ਆਰ.ਆਈਜ਼ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਇੱਕ ਵਿਸ਼ੇਸ਼ ਪ੍ਰਣਾਲੀ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬੀ ਭਾਵੇਂ ਦੁਨੀਆਂ ਦੇ ਕਿਸੇ ਵੀ ਦੇਸ਼ ‘ਚ ਵਸਦੇ ਹੋਣ, ਪੰਜਾਬ ਪ੍ਰਤੀ ਦਰਦ ਤੇ ਅਪਣੱਤ ਉਨ੍ਹਾਂ ਦੇ ਦਿਲ ‘ਚ ਹਮੇਸ਼ਾ ਮੌਜੂਦ ਰਹਿੰਦਾ ਹੈ। ਉਨ੍ਹਾਂ ਐਨ.ਆਰ.ਆਈਜ਼ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਣੀ ਵਿਰਾਸਤ ਅਤੇ ਆਪਣਾ ਭਾਈਚਾਰਾ ਕਦੇ ਵੀ ਵਿਸਾਰਿਆ ਜਾ ਸਕਦਾ ਅਤੇ ਪੰਜਾਬੀ ਆਪਸੀ ਭਾਈਚਾਰੇ ਲਈ ਦੁਨੀਆਂ ਭਰ ‘ਚ ਮਸ਼ਹੂਰ ਵੀ ਹਨ। ਇਸ ਮੌਕੇ ਕੌਂਸਲ ਜਨਰਲ ਡਾ. ਸ਼੍ਰੀਕਰ ਰੈਡੀ, ਡਿਪਟੀ ਕੌਂਸਲ ਜਨਰਲ ਸ੍ਰੀ ਅਧਲੱਖਾ, ਸ੍ਰੀ ਪਾਲ ਸਹੋਤਾ, ਡਾ. ਰਮੇਸ਼ ਯਾਪਰਾ, ਡਾ. ਹਰਮੇਸ਼ ਕੁਮਾਰ, ਸ੍ਰੀ ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ, ਸ੍ਰੀ ਗੁਲਵਿੰਦਰ ਗਿੱਲ ਅਤੇ ਸ੍ਰੀ ਗੁਰਦੀਪ ਸਿੰਘ ਗਿੱਲ ਸਮੇਤ ਹੋਰਾਂ ਸਖਸ਼ੀਅਤਾਂ ਨੇ ਵੀ ਆਪਣੇ ਵਿਚਾਰ ਰੱਖੇ।
 

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਪ੍ਰੈੱਸ ਦੀ ਆਜ਼ਾਦੀ ਬਿਨਾਂ ਲੋਕਤੰਤਰ ਅਧੂਰਾ : ਸੰਜੈ ਰਾਠੀ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਡਿਜੀਟਲ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪੂਰੀ ਕਰਕੇ ਨਾਗਰਿਕਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ