Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਮਲਾ ਮੋਹਾਲੀ ਵਿੱਚ ਕੂੜੇ ਦੇ ਪ੍ਰਬੰਧ ਦਾ.....

November 11, 2024 05:36 PM
ਅਮਰਜੀਤ ਰਤਨ

ਗਮਾਡਾ ਆਪਣੇ ਖੇਤਰ ਵਿਚਲੇ ਕੂੜੇ ਲਈ ਕਰੇ ਵੱਖਰਾ ਪ੍ਰਬੰਧ : ਕੁਲਜੀਤ ਸਿੰਘ ਬੇਦੀ

ਮੋਹਾਲੀ : ਮੋਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੋਹਾਲੀ ਦੇ ਕੂੜੇ ਦੇ ਪ੍ਰਬੰਧ ਸਬੰਧੀ ਫਾਈਲ ਕਲੀਅਰ ਹੋਣ ਉੱਤੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਹੈ ਅਤੇ ਨਾਲ ਹੀ ਆਪਣੇ ਧਰਨੇ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੋਹਲੀ ਵਿੱਚ ਕੂੜੇ ਦਾ ਸਹੀ ਢੰਗ ਨਾਲ ਪ੍ਰਬੰਧ ਨਹੀਂ ਹੋ ਪਾ ਰਿਹਾ ਸੀ ਕਿਉਂਕਿ ਜਿੰਨਾ ਕੂੜਾ ਠੇਕੇਦਾਰ ਕੰਪਨੀ ਵੱਲੋਂ ਚੁੱਕਿਆ ਜਾ ਰਿਹਾ ਸੀ ਉਸ ਤੋਂ ਦੁਗਣਾ ਕੂੜਾ ਮਹਾਲੀ ਵਿੱਚ ਰੋਜ਼ਾਨਾ ਪੈਦਾ ਹੋ ਰਿਹਾ ਹੈ। ਖਾਸ ਤੌਰ ਤੇ ਦੀਵਾਲੀ ਦੇ ਤਿਉਹਾਰੀ ਸੀਜ਼ਨ ਦੌਰਾਨ ਇਸ ਤੋਂ ਵੀ ਦੁਗਣਾ ਕੂੜਾ ਪੈਦਾ ਹੁੰਦਾ ਰਿਹਾ ਹੈ। ਇਸ ਕਰਕੇ ਨਗਰ ਨਿਗਮ ਵੱਲੋਂ ਅਗਾਊਂ 100 ਟਨ  ਕੂੜੇ ਦਾ ਪ੍ਰਬੰਧ ਕਰਨ ਵਾਲੀ ਕੰਪਨੀ ਨੂੰ ਠੇਕਾ ਦੇਣ ਸਬੰਧੀ ਫਾਈਲ ਸਥਾਨਕ ਸਰਕਾਰ ਵਿਭਾਗ ਨੂੰ ਭੇਜੀ ਗਈ ਸੀ ਪਰ ਸਥਾਨਕ ਸਰਕਾਰ ਵਿਭਾਗ ਨੇ ਇਸ ਫਾਈਲ ਨੂੰ ਸਮੇਂ ਸਿਰ ਕਲੀਅਰ ਨਹੀਂ ਕੀਤਾ ਜਿਸ ਕਾਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗ ਗਏ।

ਉਹਨਾਂ ਕਿਹਾ ਕਿ ਉਹਨਾਂ ਨੇ ਸਥਾਨਕ ਸਰਕਾਰ ਵਿਭਾਗ ਦੇ ਅਧਿਕਾਰੀਆਂ ਨੂੰ ਬੇਨਤੀ ਕੀਤੀ ਸੀ ਕਿ ਇਸ ਫਾਈਲ ਨੂੰ ਫੌਰੀ ਤੌਰ ਤੇ ਕਲੀਅਰ ਕੀਤਾ ਜਾਵੇ ਨਹੀਂ ਤਾਂ ਉਹ ਸਥਾਨਕ ਸਰਕਾਰ ਵਿਭਾਗ ਦੇ ਦਫਤਰ ਅੱਗੇ ਧਰਨਾ ਦੇਣਗੇ। ਉਹਨਾਂ ਕਿਹਾ ਕਿ ਉਹਨਾਂ ਨੂੰ ਪਤਾ ਲੱਗਾ ਹੈ ਕਿ ਇਹ ਫਾਈਲ ਅੱਜ ਕਲੀਅਰ ਹੋ ਗਈ ਹੈ। ਇਸ ਲਈ ਉਹਨਾਂ ਨੇ ਇਹ ਧਰਨਾ ਮੁਲਤਵੀ ਕਰ ਦਿੱਤਾ ਹੈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਅਧਿਕਾਰੀਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਖੇਤਰ ਵਿੱਚ ਪੈਦਾ ਹੋ ਰਹੇ ਕੂੜੇ ਦਾ ਪ੍ਰਬੰਧ ਕਰਨ ਅਤੇ ਇਸ ਲਈ ਮੋਹਾਲੀ ਨਗਰ ਨਿਗਮ ਵਾਂਗ ਪ੍ਰਾਈਵੇਟ ਕੰਪਨੀ ਨਾਲ ਠੇਕਾ ਕੀਤਾ ਜਾ ਸਕਦਾ ਹੈ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹ ਸਥਾਨਕ ਸਰਕਾਰ ਵਿਭਾਗ ਦੀ ਇਸ ਕਾਰਵਾਈ ਤੋਂ ਸੰਤੁਸ਼ਟ ਹਨ ਪਰ ਜੇਕਰ ਮੋਹਾਲੀ ਵਿੱਚ ਅੱਗੇ ਕੂੜੇ ਦੇ ਪ੍ਰਬੰਧ ਵਿੱਚ ਕੋਈ ਵੀ ਸਮੱਸਿਆ ਆਈ ਤਾਂ ਉਹ ਸਥਾਨਕ ਸਰਕਾਰ ਵਿਭਾਗ ਦੇ ਦਫਤਰ ਅੱਗੇ ਧਰਨਾ ਦੇਣ ਲਈ ਮੁੜ ਫੈਸਲਾ ਲੈ ਸਕਦੇ ਹਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ