Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਮੋਲ ਸਣੇ ਹੋਰਾਂ ਨੇ ਢੀਂਡਸਾ ਦੀ ਸਿਹਤ ਦਾ ਹਾਲ ਜਾਣਿਆ 

November 11, 2024 05:54 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ, ਕੁਲਵੰਤ ਸਿੰਘ ਕਾਲਾ ਨੰਬਰਦਾਰ, ਜਰਨੈਲ ਸਿੰਘ, ਧਰਮਪਾਲ ਸਿੰਘ  ਛਾਜਲੀ ਅਤੇ ਰੋਹੀ ਸਿੰਘ ਸ਼ੇਰੋਂ ਨੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਸਿਹਤ ਦਾ ਹਾਲ ਜਾਣਿਆ। ਪਿਛਲੇ ਕੁੱਝ ਸਮੇਂ ਤੋਂ ਢੀਂਡਸਾ ਦੀ ਸਿਹਤ ਨਾਸਾਜ਼ ਚੱਲ ਰਹੀ ਹੈ। ਬਜ਼ੁਰਗ ਅਕਾਲੀ ਆਗੂ ਦੀ ਸਿਹਤ ਦਾ ਹਾਲ ਜਾਨਣ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਇੱਕ ਪਰਿਵਾਰ ਅਤੇ ਇੱਕ ਵਿਅਕਤੀ ਦੀ ਜ਼ਿੱਦ ਕਾਰਨ ਸ਼੍ਰੋਮਣੀ ਅਕਾਲੀ ਦਲ ਲੋਕਾਂ ਵਿਚੋਂ ਮਨਫੀ ਹੋ ਗਿਆ ਹੈ, ਬਾਵਜੂਦ ਇਸਦੇ ਸੁਖਬੀਰ ਸਿੰਘ ਬਾਦਲ ਅਜੇ ਵੀ ਪਿੱਛੇ ਹਟਣ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੇ ਵਡੇਰੇ ਹਿੱਤਾਂ ਲਈ ਸੁਖਬੀਰ ਬਾਦਲ ਨੂੰ ਤਿਆਗ ਦੀ ਭਾਵਨਾ ਦਿਖਾਉਣੀ ਚਾਹੀਦੀ ਹੈ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਡਟਕੇ ਪਹਿਰੇਦਾਰੀ ਕਰ ਸਕੇ। ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਪੰਜਾਬ ਅਤੇ ਪੰਥ ਨੂੰ ਪ੍ਰਣਾਈ ਜਥੇਬੰਦੀ ਦੇ ਤੌਰ ਤੇ ਅਹਿਮ ਭੂਮਿਕਾ ਨਿਭਾਅ ਰਹੀ ਹੈ, ਭਵਿੱਖ ਵਿੱਚ ਇਸਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਅਕਾਲੀ ਸੋਚ ਨੂੰ ਪ੍ਰਣਾਏ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਦੇ ਮਸਲਿਆਂ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਨੇ ਅਕਾਲੀ ਦਲ ਵਿੱਚ ਆਏ ਨਿਘਾਰ ਤੇ ਚਿੰਤਾ ਜ਼ਾਹਰ ਕੀਤੀ ਹੈ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ