Sunday, November 02, 2025

Chandigarh

ਆਲ ਇੰਡੀਆ ਪੁਲਿਸ ਡਿਊਟੀ ਮੀਟ 'ਚ ਪੰਜਾਬ ਪੁਲਿਸ ਵੱਲੋਂ ਬੇਮਿਸਾਲ ਪ੍ਰਾਪਤੀਆਂ ਦਰਜ; ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਜਿੱਤੇ

November 11, 2024 06:34 PM
ਅਮਰਜੀਤ ਰਤਨ

 ਪੰਜਾਬ ਪੁਲਿਸ ਦੇ ਨਾਰਕੋਟਿਕ ਸਨਿਫਰ ਡੌਗ ਬਿੰਗੋ ਨੇ ਜਿੱਤਿਆ ਕਾਂਸੀ ਦਾ ਤਗਮਾ

 ਪੁਲਿਸ ਟੀਮਾਂ ਨੇ ਪੰਜਾਬ ਪੁਲਿਸ ਲਈ ਨਾਮਣਾ ਖੱਟਿਆ ਅਤੇ ਉੱਤਮਤਾ ਦੀ ਇੱਕ ਸ਼ਾਨਦਾਰ ਮਿਆਰ ਕਾਇਮ ਕੀਤੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਲਖਨਊ, ਉੱਤਰ ਪ੍ਰਦੇਸ਼ ਵਿਖੇ 67ਵੀਂ ਆਲ ਇੰਡੀਆ ਪੁਲਿਸ ਡਿਊਟੀ ਮੀਟ 2023-24, ਜੋ ਫ਼ਰਵਰੀ 2024 ਵਿੱਚ ਕਰਵਾਈ ਗਈ ਸੀ, ਦੌਰਾਨ ਪੰਜਾਬ ਪੁਲਿਸ ਟੀਮ ਨੂੰ ਉਨ੍ਹਾਂ ਦੀਆਂ ਬੇਮਿਸਾਲ ਪ੍ਰਾਪਤੀਆਂ ਲਈ ਸਮਰਪਿਤ ਵਧਾਈ ਦਿੱਤੀ। ਪੰਜਾਬ ਪੁਲਿਸ ਦੀਆਂ ਟੀਮਾਂ ਨੇ ਵੱਖ-ਵੱਖ ਵਰਗਾਂ ਵਿੱਚ ਇੱਕ ਚਾਂਦੀ ਅਤੇ ਦੋ ਕਾਂਸੀ ਦੇ ਤਗਮੇ ਹਾਸਲ ਕਰਕੇ ਇਸ ਮੀਟ ਵਿੱਚ ਸ਼ਾਨਦਾਰ ਛਾਪ ਛੱਡੀ। ਜ਼ਿਕਰਯੋਗ ਹੈ ਕਿ ਕਾਂਸਟੇਬਲ ਮਨਪ੍ਰੀਤ ਕੌਰ ਨੇ ਸਾਇੰਟਿਫਿਕ ਏਡਜ਼ ਟੂ ਇਨਵੈਸਟੀਗੇਸ਼ਨ ਕੈਟਾਗਰੀ ਵਿੱਚ ਪੁਲਿਸ ਆਬਜ਼ਰਵੇਸ਼ਨ ਵਿੱਚ ਚਾਂਦੀ ਦਾ ਤਗਮਾ, ਇੰਸਪੈਕਟਰ ਮੋਹਿਤ ਧਵਨ ਨੇ ਸਾਇੰਟਿਫਿਕ ਏਡਜ਼ ਟੂ ਇਨਵੈਸਟੀਗੇਸ਼ਨ ਕੈਟਾਗਰੀ ਵਿੱਚ ਮੈਡੀਕੋ-ਲੀਗਲ ਟੈਸਟ ਵਿੱਚ ਕਾਂਸੇ ਦਾ ਤਮਗਾ ਅਤੇ ਕਾਂਸਟੇਬਲ ਰੁਪਿੰਦਰ ਸਿੰਘ ਅਤੇ ਨਾਰਕੋਟਿਕ ਸਨਿਫਰ ਡੌਗ ਬਿੰਗੋ ਨੇ ਕਾਂਸੀ ਦਾ ਤਗਮਾ ਜਿੱਤਿਆ। ਡੀਜੀਪੀ ਗੌਰਵ ਯਾਦਵ ਨੇ ਤਿੰਨਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਵੱਕਾਰੀ ਡੀਜੀਪੀ ਡਿਸਕ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪੁਲਿਸ ਅਕੈਡਮੀ ਦੀ ਡਾਇਰੈਕਟਰ ਅਨੀਤਾ ਪੁੰਜ, ਐਸਐਸਪੀ ਖੰਨਾ ਅਸ਼ਵਨੀ ਗੋਟਿਆਲ ਅਤੇ ਸਟਾਫ਼ ਅਫ਼ਸਰ ਦਰਪਨ ਆਹਲੂਵਾਲੀਆ ਵੀ ਮੌਜੂਦ ਸਨ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਇੱਕ ਪੋਸਟ ਵਿੱਚ ਕਿਹਾ ਕਿ ਇਹਨਾਂ ਪੁਲਿਸ ਟੀਮਾਂ ਨੇ ਪੰਜਾਬ ਪੁਲਿਸ ਲਈ ਬਹੁਤ ਨਾਮਣਾ ਖੱਟਿਆ ਅਤੇ ਉੱਤਮਤਾ ਦੀ ਇੱਕ ਸ਼ਾਨਦਾਰ ਮਿਆਰ ਕਾਇਮ ਕੀਤੀ ਹੈ। ਇਹਨਾਂ ਪੁਲਿਸ ਟੀਮਾਂ ਦੀ ਵਚਨਬੱਧਤਾ ਅਤੇ ਲਗਨ ਪੂਰੀ ਫੋਰਸ ਨੂੰ ਪ੍ਰੇਰਿਤ ਕਰਦੀ ਹੈ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਇਰਾਦੇ ਨੂੰ ਮਜ਼ਬੂਤ ਕਰਦੀ ਹੈ। ਜ਼ਿਕਰਯੋਗ ਹੈ ਕਿ ਆਲ ਇੰਡੀਆ ਪੁਲਿਸ ਸਪੋਰਟਸ ਕੰਟਰੋਲ ਬੋਰਡ, ਨਵੀਂ ਦਿੱਲੀ ਵੱਲੋਂ ਲਖਨਊ ਵਿਖੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਵਿਖੇ 67ਵੀਂ ਆਲ ਇੰਡੀਆ ਪੁਲਿਸ ਡਿਊਟੀ ਮੀਟ ਕਰਵਾਈ ਗਈ ਸੀ ਅਤੇ ਰਾਜ ਪੁਲਿਸ ਅਤੇ ਅਰਧ ਸੈਨਿਕ ਬਲਾਂ ਸਮੇਤ 30 ਤੋਂ ਵੱਧ ਬਲਾਂ ਨੇ ਇਸ ਵਿੱਚ ਹਿੱਸਾ ਲਿਆ। ਇਸ ਸਮਾਗਮ ਦਾ ਉਦੇਸ਼ ਅਪਰਾਧਾਂ ਦੀ ਵਿਗਿਆਨਕ ਜਾਂਚ ਲਈ ਪੁਲਿਸ ਅਧਿਕਾਰੀਆਂ ਦਰਮਿਆਨ ਉੱਤਮਤਾ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ। ਦੱਸਣਯੋਗ ਹੈ ਕਿ ਪੀ.ਪੀ.ਏ. ਫਿਲੌਰ ਦੇ ਟੀਮ ਮੈਨੇਜਰ ਡਾ. ਜਸਵਿੰਦਰ ਸਿੰਘ ਦੀ ਨਿਗਰਾਨੀ ਹੇਠ ਹੋਈ ਇਸ ਮੀਟ ਵਿੱਚ ਪੁਲਿਸ ਟੀਮਾਂ ਨੇ ਭਾਗ ਲਿਆ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ