Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Chandigarh

ਪੰਜਾਬ ਪੁਲਿਸ ਵੱਲੋਂ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੇ ਉਦੇਸ਼ ਨਾਲ ਗੁਜਰਾਤ ਦੀ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ

November 11, 2024 06:57 PM
SehajTimes

ਕਲਾਸਰੂਮ-ਅਧਾਰਿਤ ਸੈਸ਼ਨਾਂ, ਆਨਲਾਈਨ ਲਰਨਿੰਗ ਦੇ ਮੌਕਿਆਂ ਸਮੇਤ ਪ੍ਰੋਗਰਾਮਾਂ ਦੀ ਵਿਭਿੰਨ ਸ਼੍ਰੇਣੀ ਪ੍ਰਦਾਨ ਕਰੇਗੀ ਆਰ.ਆਰ.ਯੂ.

ਡੀਜੀਪੀ ਗੌਰਵ ਯਾਦਵ ਨੇ ਇਸ ਭਾਈਵਾਲੀ ਨੂੰ ਕਾਨੂੰਨ ਲਾਗੂ ਕਰਨ ਦੀ ਸਿੱਖਿਆ ਅਤੇ ਸਿਖਲਾਈ ਵਿੱਚ ਉੱਤਮਤਾ ਨੂੰ ਉਤਸ਼ਾਹਤ ਕਰਨ ਵੱਲ ਮਹੱਤਵਪੂਰਨ ਕਦਮ ਦੱਸਿਆ

ਸਿਖਲਾਈ ਪ੍ਰੋਗਰਾਮਾਂ ਵਿੱਚ ਸਾਈਬਰ ਅਪਰਾਧ ਜਾਂਚ ਰਣਨੀਤੀਆਂ ਅਤੇ ਬਲੌਕਚੈਨ ਤਕਨਾਲੋਜੀ ਹੋਵੇਗੀ ਸ਼ਾਮਲ

ਚੰਡੀਗੜ੍ਹ : ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਪੰਜਾਬ ਪੁਲਿਸ ਨੇ ਅੱਜ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ (ਆਰ.ਆਰ.ਯੂ.) ਗਾਂਧੀਨਗਰ, ਗੁਜਰਾਤ ਨਾਲ ਇੱਕ ਸਮਝੌਤੇ (ਐਮ.ਓ.ਯੂ.) ‘ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਦਾ ਉਦੇਸ਼ ਪੁਲਿਸਿੰਗ ਵਿੱਚ ਸਮਕਾਲੀ ਚੁਣੌਤੀਆਂ ਦੇ ਹੱਲ ਕਰਨ ਲਈ ਤਿਆਰ ਕੀਤੇ ਗਏ ਵਿਆਪਕ ਪ੍ਰੋਗਰਾਮਾਂ ਦੀ ਲੜੀ ਰਾਹੀਂ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਦੀਆਂ ਸਮਰੱਥਾਵਾਂ ਨੂੰ ਹੋਰ ਮਜ਼ਬੂਤ ਕਰਨਾ ਹੈ।

ਇਹ ਸਮਝੌਤਾ ਇਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਤਕਨੀਕੀ ਸੇਵਾਵਾਂ ਰਾਮ ਸਿੰਘ ਅਤੇ ਆਰ.ਆਰ.ਯੂ. ਦੇ ਉਪ ਕੁਲਪਤੀ ਪ੍ਰੋ (ਡਾ.) ਕਲਪੇਸ਼ ਐਚ ਵਾਂਦਰਾ ਦਰਮਿਆਨ ਸਹੀਬੱਧ ਕੀਤਾ ਗਿਆ।

ਇਸ ਸਮਝੌਤੇ ਤਹਿਤ ਆਰ.ਆਰ.ਯੂ. ਪ੍ਰੋਗਰਾਮਾਂ ਦੀ ਇੱਕ ਵਿਭਿੰਨ ਸ਼੍ਰੇਣੀ ਪ੍ਰਦਾਨ ਕਰੇਗੀ, ਜਿਸ ਵਿੱਚ ਕਲਾਸਰੂਮ-ਅਧਾਰਤ ਸੈਸ਼ਨ, ਆਨਲਾਈਨ ਲਰਨਿੰਗ ਦੇ ਮੌਕੇ ਅਤੇ ਇਨ੍ਹਾਂ ਦੋਵਾਂ ਦੀਆਂ ਵਿਸ਼ੇਸ਼ਤਾਵਾਂ ਵਾਲਾ ਹਾਈਬ੍ਰਿਡ ਮਾਡਲ ਸ਼ਾਮਲ ਹੈ। ਇਨ੍ਹਾਂ ਪ੍ਰੋਗਰਾਮਾਂ ਵਿੱਚ ਵੱਖ-ਵੱਖ ਵਿਸ਼ਿਆਂ ਜਿਵੇਂ ਮਹਿਲਾ ਸਸ਼ਕਤੀਕਰਨ ਅਤੇ ਪੁਲਿਸਿੰਗ ਵਿੱਚ ਭੂਮਿਕਾ, ਸਾਈਬਰ ਅਪਰਾਧ ਜਾਂਚ ਰਣਨੀਤੀਆਂ, ਬਲੌਕਚੈਨ ਅਤੇ ਕ੍ਰਿਪਟੋਕਰੰਸੀ, ਵਿੱਤੀ ਧੋਖਾਧੜੀ ਰੋਕੂ ਤਕਨੀਕਾਂ, ਨਿਗਰਾਨੀ ਲਈ ਡਰੋਨ ਸਿਖਲਾਈ, ਅੱਤਵਾਦ ਵਿਰੋਧੀ ਵਿਧੀਆਂ, ਵੀ.ਆਈ.ਪੀ. ਸੁਰੱਖਿਆ ਪ੍ਰੋਟੋਕੋਲ ਅਤੇ ਪੰਜਾਬ ਪੁਲਿਸ ਵੱਲੋਂ ਤਜਵੀਜ਼ਤ ਹੋਰ ਸਿਖਲਾਈ ਪ੍ਰੋਟੋਕੋਲਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਸ ਸਮਝੌਤੇ ਨੂੰ ਕਾਨੂੰਨ ਲਾਗੂ ਕਰਨ ਦੀ ਸਿੱਖਿਆ ਅਤੇ ਸਿਖਲਾਈ ਵਿੱਚ ਉੱਤਮਤਾ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਪੁਲਿਸਿੰਗ ਅਤੇ ਸੁਰੱਖਿਆ ਵਿੱਚ ਸਮਕਾਲੀ ਚੁਣੌਤੀਆਂ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸਾਂਝੀਆਂ ਪਹਿਲਕਦਮੀਆਂ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਭਾਰਤ ਵਿੱਚ ਪੁਲਿਸਿੰਗ ਦੇ ਭਵਿੱਖ ਨੂੰ ਬਦਲਣ ਲਈ ਅਜਿਹੇ ਸਮਝੌਤਿਆਂ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।

ਪੰਜਾਬ ਪੁਲਿਸ ਦੇ ਜਵਾਨਾਂ ਦੇ ਹੁਨਰ ਨੂੰ ਹੋਰ ਨਿਖ਼ਾਰਨ ਵਿੱਚ ਇਸ ਭਾਈਵਾਲੀ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਕਿਹਾ ਕਿ ਇਹ ਸਮਝੌਤਾ ਵੱਖ-ਵੱਖ ਖੇਤਰਾਂ, ਜਿੱਥੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਵਧੇਰੇ ਉੱਨਤ ਤਕਨੀਆਂ, ਹੁਨਰ ਅਤੇ ਗਿਆਨ ਦੀ ਲੋੜ ਹੁੰਦੀ ਹੈ, ਵਿੱਚ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਵਧੇਰੇ ਲਾਭਦਾਇਕ ਸਿੱਧ ਹੋਵੇਗਾ।

ਪ੍ਰੋਫ਼ੈਸਰ (ਡਾ.) ਕਲਪੇਸ਼ ਐਚ ਵਾਂਦਰਾ ਨੇ ਇਸ ਸਾਂਝੇਦਾਰੀ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਇਸਦੇ ਲੰਬੇ ਸਮੇਂ ਦੇ ਫਾਇਦਿਆਂ, ਜੋ ਦੋਵੇਂ ਸੰਸਥਾਵਾਂ ਲਈ ਲਾਭਦਾਇਕ ਸਿੱਧ ਹੋਣਗੇ, ‘ਤੇ ਚਾਨਣਾ ਪਾਇਆ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਮਝੌਤਾ ਵਿਸ਼ੇਸ਼ ਕਰਕੇ ਭਵਿੱਖ ਵਿੱਚ ਭਾਰਤ ਦੇ ਸੁਰੱਖਿਆ ਈਕੋਸਿਸਟਮ ਅੰਦਰ ਸ਼ਾਮਲ ਹੋਣ ਵਾਲੀਆਂ ਉੱਨਤ ਤਕਨੀਕਾਂ ਦੇ ਮੱਦੇਨਜ਼ਰ ਆਰ.ਆਰ.ਯੂ. ਅਤੇ ਪੰਜਾਬ ਪੁਲਿਸ ਦਰਮਿਆਨ ਆਪਸੀ ਤਾਲਮੇਲ ਜ਼ਰੀਏ ਸਿੱਖਣ ਦੇ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਬੇਹੱਦ ਮਹੱਤਵਪੂਰਨ ਸਿੱਧ ਹੋਵੇਗਾ।

ਇਹ ਪਹਿਲਕਦਮੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਸੁਰੱਖਿਆ ਪ੍ਰਣਾਲੀਆਂ ਅਤੇ ਜਨਤਕ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਿਸ ਦੇ ਸਮਰਪਣ ਨੂੰ ਦਰਸਾਉਂਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਜਨਤਕ ਸੁਰੱਖਿਆ, ਅਪਰਾਧ ਦੀ ਰੋਕਥਾਮ, ਕਮਿਊਨਿਟੀ ਪੁਲਿਸਿੰਗ, ਅੱਤਵਾਦ ਦੇ ਟਾਕਰੇ, ਕੌਮੀ ਸੁਰੱਖਿਆ, ਸਾਈਬਰ ਅਪਰਾਧ ਰੋਕੂ ਗਤੀਵਿਧੀਆਂ ਦੇ ਨਾਲ-ਨਾਲ ਆਪਣੇ ਕਰਮਚਾਰੀਆਂ ਨੂੰ ਨਵੀਨ ਤਕਨੀਕਾਂ ਨਾਲ ਲੈਸ ਕਰਨ 'ਤੇ ਧਿਆਨ ਕੇਂਦਰਤ ਕਰਦੀ ਹੈ ਅਤੇ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਨਾਲ ਇਹ ਭਾਈਵਾਲੀ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Have something to say? Post your comment

 

More in Chandigarh

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ  

ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ

ਨਗਰ ਕੌਂਸਲ ਨਵਾਂ ਗਾਉਂ ਵੱਲੋਂ ਸ਼ਹਿਰ ਦੀ ਰਾਤਰੀ ਸਾਫ਼-ਸਫਾਈ ਲਈ ਮੁਹਿੰਮ ਦੀ ਸ਼ੁਰੂਆਤ