Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਿੱਲ ਕਲੀਅਰ ਕਰਨ ਬਦਲੇ 15000 ਰੁਪਏ ਰਿਸ਼ਵਤ ਲੈਂਦੀ ਐਸ.ਡੀ.ਓ. ਤੇ ਉਸਦਾ ਸਹਾਇਕ Vigilance Bureau ਵੱਲੋਂ ਕਾਬੂ

November 11, 2024 07:18 PM
ਅਮਰਜੀਤ ਰਤਨ

ਮੋਹਾਲੀ :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਡੀ.ਓ ਨੇਹਾ ਪੰਚਾਲ ਅਤੇ ਉਸ ਦੇ ਸਹਾਇਕ ਨੈਤਿਕ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੀ ਗਗਨਦੀਪ ਕਲੋਨੀ, ਭੱਟੀਆਂ ਬੇਟ ਦੇ ਵਸਨੀਕ ਅਤੇ ਪੀਟਾਮਾਸ ਪ੍ਰਾਈਵੇਟ ਲਿਮਟਿਡ ਕੰਪਨੀ, ਲੁਧਿਆਣਾ ਦੇ ਜਨਰਲ ਮੈਨੇਜਰ ਸੁਸ਼ੀਲ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਅਨੁਸਾਰ ਉਕਤ ਕੰਪਨੀ ਕਮਿਸ਼ਨਰ, ਨਗਰ ਨਿਗਮ ਲੁਧਿਆਣਾ ਅਧੀਨ ਲੁਧਿਆਣਾ ਸਮਾਰਟ ਸਿਟੀ ਪ੍ਰੋਜੈਕਟ ਲਈ ਆਈ.ਈ.ਸੀ. ਸਲਾਹਕਾਰ ਵਜੋਂ ਸੇਵਾਵਾਂ ਪ੍ਰਦਾਨ ਕਰ ਰਹੀ ਹੈ ਅਤੇ ਇਸ ਕੰਪਨੀ ਨੂੰ 01-10-2023 ਤੋਂ 30-09-2024 ਤੱਕ ਟੈਂਡਰ ਅਲਾਟ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਕੰਪਨੀ ਦਾ ਕੁੱਲ 7,08,000 ਰੁਪਏ ਦਾ ਸਾਲਾਨਾ ਬਿੱਲ ਨਗਰ ਨਿਗਮ ਜ਼ੋਨ-ਡੀ, ਲੁਧਿਆਣਾ ਵਿਖੇ ਸਮਾਰਟ ਸਿਟੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਇਆ ਗਿਆ ਸੀ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜਦੋਂ ਉਹ ਐਸ.ਡੀ.ਓ ਮੈਡਮ ਨੇਹਾ ਪੰਚਾਲ ਦੇ ਦਫ਼ਤਰ ਗਿਆ ਤਾਂ ਉਨ੍ਹਾਂ ਨੇ ਬਿੱਲ ਪਾਸ ਕਰਵਾਉਣ ਬਦਲੇ 15000 ਰੁਪਏ ਜਾਂ ਕੁੱਲ ਰਕਮ ਦਾ 2 ਪ੍ਰਤੀਸ਼ਤ ਰਿਸ਼ਵਤ ਦੇਣ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਐਸ.ਡੀ.ਓ. ਨੇਹਾ ਨਾਲ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਬਣਾ ਲਈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਐਸ.ਡੀ.ਓ ਨੇਹਾ ਪੰਚਾਲ ਦੇ ਸਹਾਇਕ ਨੈਤਿਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਗਿਆ। ਦੱਸਣਯੋਗ ਹੈ ਕਿ ਨੈਤਿਕ ਨੂੰ ਐਸ.ਡੀ.ਓ. ਨੇਹਾ ਵੱਲੋਂ ਰਿਸ਼ਵਤ ਦੀ ਰਕਮ ਵਸੂਲਣ ਲਈ ਭੇਜਿਆ ਗਿਆ ਸੀ। ਇਸ ਤੋਂ ਬਾਅਦ ਇਸ ਕੇਸ ਵਿੱਚ ਐਸ.ਡੀ.ਓ. ਨੇਹਾ ਪੰਚਾਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ