Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ Vigilance Bureau ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ

November 11, 2024 08:09 PM
ਅਮਰਜੀਤ ਰਤਨ

ਮੋਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ ਮੈਸਰਜ਼ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਦੇ ਮੈਨੇਜਿੰਗ ਡਾਇਰੈਕਟਰ ਲਖਵਿੰਦਰ ਸਿੰਘ, ਜੋ ਗੁਰਦਾਸਪੁਰ ਦੇ ਪਿੰਡ ਤੁੰਗ ਦਾ ਵਸਨੀਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਤਕਰੀਬਨ ਤਿੰਨ ਮਹੀਨੇ ਤੋਂ ਵੱਧ ਸਮੇਂ ਤੋਂ ਫਰਾਰ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਐਸ.ਬੀ.ਐਸ. ਨਗਰ ਵਿਖੇ ਨਿਆਂਇਕ ਅਦਾਲਤੀ ਕੰਪਲੈਕਸ ਦੀ ਉਸਾਰੀ ਲਈ ਸਾਲ 2017 ਵਿੱਚ ਟੈਂਡਰ ਜਾਰੀ ਕੀਤੇ ਸਨ ਅਤੇ ਇਹ ਟੈਂਡਰ ਮਿਤੀ 03.08.2017 ਨੂੰ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਗੁਰਦਾਸਪੁਰ ਨੂੰ ਅਲਾਟ ਕੀਤਾ ਗਿਆ ਸੀ। ਇਹ ਪ੍ਰੋਜੈਕਟ 35,19,18,620 ਰੁਪਏ ਦੀ ਲਾਗਤ ਨਾਲ 18 ਮਹੀਨਿਆਂ ਦੇ ਅੰਦਰ ਪੂਰਾ ਕੀਤਾ ਜਾਣਾ ਸੀ। ਬਾਅਦ ਵਿੱਚ ਪੀ.ਡਬਲਿਊ.ਡੀ. ਨੇ ਕੰਪਲੈਕਸ ਦੇ ਅੰਦਰ ਜੱਜਾਂ ਲਈ ਪਾਰਕਿੰਗ ਅਤੇ ਰਿਹਾਇਸ਼ੀ ਕੁਆਰਟਰਾਂ ਦੀ ਉਸਾਰੀ ਨੂੰ ਸ਼ਾਮਲ ਕਰਦਿਆਂ ਇਸ ਪ੍ਰੋਜੈਕਟ ਦਾ ਦਾਇਰਾ ਵਧਾ ਦਿੱਤਾ, ਜਿਸ ਨਾਲ ਇਸਦੀ ਕੁੱਲ ਲਾਗਤ ਵਧ ਕੇ 65,91,47,000 ਰੁਪਏ ਹੋ ਗਈ। ਦੱਸਣਯੋਗ ਹੈ ਕਿ ਤੁੰਗ ਬਿਲਡਰਜ਼ ਦਾ ਠੇਕੇਦਾਰ ਮਿੱਥੇ ਸਮੇਂ ਅੰਦਰ ਕੰਮ ਪੂਰਾ ਨਹੀਂ ਕਰ ਸਕਿਆ। ਇਸ ਦੇ ਬਾਵਜੂਦ ਲੋਕ ਨਿਰਮਾਣ ਵਿਭਾਗ ਨਵਾਂਸ਼ਹਿਰ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਤੁੰਗ ਬਿਲਡਰਜ਼ ਦੇ ਐਮ.ਡੀ. ਲਖਵਿੰਦਰ ਸਿੰਘ ਨਾਲ ਮਿਲੀਭੁਗਤ ਕਰਕੇ ਮਾਰਚ 2023 ਤੱਕ ਲਗਭਗ 53,00,00,000 ਰੁਪਏ ਦੀ ਅਦਾਇਗੀ ਕਰ ਦਿੱਤੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਨਾ ਕਰਨ ਕਰਕੇ ਵਿਭਾਗ ਵੱਲੋਂ ਮਈ 2023 ਵਿੱਚ ਅਲਾਟਮੈਂਟ ਦਾ ਟੈਂਡਰ ਰੱਦ ਕਰ ਦਿੱਤਾ ਗਿਆ ਸੀ ਅਤੇ ਅਲਾਟ ਕੀਤੇ ਫੰਡਾਂ ‘ਚ ਹੇਰਾਫੇਰੀ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਕਮੇਟੀ ਦੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਕਿ ਲੋਕ ਨਿਰਮਾਣ ਵਿਭਾਗ ਦੇ ਅੱਠ ਅਧਿਕਾਰੀਆਂ/ਕਰਮਚਾਰੀਆਂ ਦੀ ਅਣਗਹਿਲੀ ਕਰਕੇ ਉਕਤ ਤੁੰਗ ਬਿਲਡਰਜ਼ ਨੂੰ 11,50,00,000 ਰੁਪਏ ਦੀ ਵਾਧੂ ਅਦਾਇਗੀ ਕੀਤੀ ਗਈ ਸੀ। ਇਸ ਰਿਪੋਰਟ ਦੇ ਆਧਾਰ ’ਤੇ ਤੁੰਗ ਬਿਲਡਰਜ਼ ਪ੍ਰਾਈਵੇਟ ਲਿਮਟਿਡ ਦੇ ਉਕਤ ਠੇਕੇਦਾਰ ਸਮੇਤ ਲੋਕ ਨਿਰਮਾਣ ਵਿਭਾਗ ਦੇ ਅੱਠ ਅਧਿਕਾਰੀਆਂ/ਕਰਮਚਾਰੀਆਂ ਖ਼ਿਲਾਫ਼ ਥਾਣਾ ਸਦਰ, ਨਵਾਂਸ਼ਹਿਰ ਵਿਖੇ ਆਈ.ਪੀ.ਸੀ. ਦੀ ਧਾਰਾ 406, 409, 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐੱਫ.ਆਈ.ਆਰ. ਨੰਬਰ 98 ਮਿਤੀ 01.08.2024 ਅਧੀਨ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿੱਚ ਅਗਲੇਰੀ ਕਾਰਵਾਈ ਜਾਰੀ ਹੈ ਅਤੇ ਬਾਕੀ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ