Monday, November 03, 2025

Chandigarh

ਬਹਿਬਲ ਕਲਾਂ ਕਾਂਡ : ਪੰਜਾਬ ਸਰਕਾਰ ਨੇ ਬਣਾਈ 3 ਮੈਂਬਰੀ SIT

May 17, 2021 09:01 AM
SehajTimes

ਚੰਡੀਗੜ੍ਹ : ਹਾਈ ਕੋਰਟ ਵਲੋਂ ਪਹਿਲਾਂ ਬਣਾਈ ਗਈ ਸਿੱਟ ਦੀ ਰਿਪੋਰਟ ਨੂੰ ਰੱਦ ਕਰਨ ਮਗਰੋਂ ਪੰਜਾਬ ਸਰਕਾਰ ਨੇ ਹੁਣ ਬਹਿਬਲ ਕਲਾਂ ਕੇਸ ਲਈ ਵੀ ਨਵੀਂ SIT ਬਣਾਈ ਹੈ। ਇਸ ਤਿੰਨ ਮੈਂਬਰੀ SIT 'ਚ ਨੌਨਿਹਾਲ ਸਿੰਘ IG, ਲੁਧਿਆਣਾ, SSP ਮੋਹਾਲੀ ਸਤਿੰਦਰ ਸਿੰਘ, SSP ਫਰੀਦਕੋਟ ਸਵਰਣਦੀਪ ਸਿੰਘ ਹੋਣਗੇ। ਅਦਾਲਤ ਦੇ ਹੁਕਮਾਂ ਅਨੁਸਾਰ ਨਵੀਂ ਐਸਆਈਟੀ ਨੇ 6 ਮਹੀਨੇ ਅੰਦਰ ਜਾਂਚ ਪੂਰੀ ਕਰ ਰਿਪੋਰਟ ਪੇਸ਼ ਕਰਨੀ ਹੈ। ਗ੍ਰਹਿ ਵਿਭਾਗ ਅਨੁਸਾਰ ਐਸਆਈਟੀ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰੇਗੀ, ਜਿਸ ਵਿੱਚ ਕਿਹਾ ਗਿਆ ਹੈ ਕਿ ਜਾਂਚ ਦੌਰਾਨ ਕੋਈ ਵੀ ਅੰਦਰੂਨੀ ਜਾਂ ਬਾਹਰੀ ਤੌਰ 'ਤੇ ਦਖਲ ਨਹੀਂ ਦੇਵੇਗਾ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਐਸਆਈਟੀ ਸਾਂਝਾ ਤੌਰ 'ਤੇ ਕੰਮ ਕਰੇਗੀ ਅਤੇ ਇਸਦੇ ਸਾਰੇ ਮੈਂਬਰ ਜਾਂਚ ਦੀ ਸਾਰੀ ਕਾਰਵਾਈ ਅਤੇ ਅੰਤਮ ਰਿਪੋਰਟ ਉੱਤੇ ਆਪਣੇ ਹਸਤਾਖਰ ਕਰਨਗੇ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਐਸਆਈਟੀ ਦੇ ਮੈਬਰਾਂ ਨੂੰ ਵੀ ਗਵਾਹ ਜਾਂਚ ਅਧਿਕਾਰੀ ਦੇ ਤੌਰ 'ਤੇ ਸੂਚੀ ਵਿੱਚ ਸ਼ਾਮਿਲ ਕੀਤਾ ਜਾਵੇਗਾ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ