Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

November 11, 2024 08:28 PM
SehajTimes

ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੁੱਖ ਤਰਜੀਹ

ਚੰਡੀਗੜ੍ਹ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚਕ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ, ਪਟਿਆਲਾ, ਮੋਹਾਲੀ, ਜਲੰਧਰ, ਅੰਮ੍ਰਿਤਸਰ, ਪਠਾਨਕੋਟ ਅਤੇ ਤਰਨਤਾਰਨ ਤੋਂ ਇਲਾਵਾ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਰਾਜਾਸਾਂਸੀ, ਨਰੋਟ ਜੈਮਲ ਸਿੰਘ, ਖੇਮਕਰਨ, ਤਰਨਤਾਰਨ, ਸਨੋਰ, ਦੇਵੀਗੜ੍ਹ, ਘਨੋਰ, ਘੱਗਾ, ਭਾਦਸੋਂ, ਘੜੂੰਆ, ਗੋਰਾਇਆ, ਸ਼ਾਹਕੋਟ, ਭੋਗਪੁਰ ਅਤੇ ਬਿਲਗਾ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਚਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।

ਮੀਟਿੰਗ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਪਾਸੋਂ ਵੱਖ ਵੱਖ ਸਕੀਮਾਂ ਜਿਵੇਂ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ, 15 ਵੇਂ ਵਿੱਤ ਕਮਿਸ਼ਨ ਆਦਿ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਸਬੰਧੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣਾ ਯਕੀਨੀ ਬਣਾਈ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਦਾ ਡੀ.ਪੀ.ਆਰ. ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਨ੍ਹਾਂ ਦੀ ਟੈਂਡਰ ਕਾਲ ਕਰਨ ਸਬੰਧੀ ਪ੍ਰਕਿਰਿਆ ਜਲਦ ਤੋਂ ਜਲਦ ਖ਼ਤਮ ਕਰਕੇ ਅਗਲੇਰੇ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਪੰਚਾਇਤੀ ਜਗ੍ਹਾ ਦੀ ਸ਼ਨਾਖਤ ਜਲਦੀ ਤੋਂ ਜਲਦੀ ਕਰਵਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਤੇ ਪੰਚਾਇਤੀ ਜਗ੍ਹਾ ਉਪਲੱਬਧ ਨਾ ਹੋਵੇ ਤਾਂ ਉਨ੍ਹਾਂ ਕੇਸਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਪ੍ਰਾਈਵੇਟ ਜਗ੍ਹਾ ਦੀ ਸ਼ਨਾਖਤ ਕਰਕੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਗ੍ਹਾ ਦਾ ਰੇਟ ਨਿਸ਼ਚਿਤ ਕਰਵਾਇਆ ਜਾਵੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਕੀਤਾ ਜਾਵੇ। ਇਸ ਲਈ ਉਨ੍ਹਾਂ ਨੇ ਖੇਤਰੀ ਅਧਿਕਾਰੀਆਂ ਨੂੰ ਸਖ਼ਤੀ ਨਾਲ ਨਿਰਦੇਸ਼ ਦਿੱਤੇ ਹਨ ਕਿ ਕਿਸੇ ਵੀ ਥਾਂ ‘ਤੇ ਕੂੜੇ ਦੇ ਢੇਰ ਨਹੀਂ ਲੱਗੇ ਹੋਣੇ ਚਾਹੀਦੇ। ਇਸ ਲਈ ਡੋਰ ਟੂ ਡੋਰ ਕੂੜਾ ਇੱਕਤਰ ਕਰਨ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਕੂੜੇ ਦਾ ਸਹੀ ਢੰਗ ਨਾਲ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਆਪਣੇ ਖੇਤਰ ਅਧੀਨ ਸਾਫ਼-ਸਫ਼ਾਈ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੀਵਰੇਜ਼ ਦੀ ਸਾਫ਼-ਸਫ਼ਾਈ ਵੀ ਸਮੇਂ ਸਮੇਂ ‘ਤੇ ਲੋੜ ਅਨੁਸਾਰ ਕਰਵਾਈ ਜਾਵੇ ਤਾਂ ਜੋ ਸੀਵਰੇਜ ਦਾ ਗੰਦਾ ਪਾਣੀ ਉਵਰਫਲੋ ਹੋ ਕੇ ਸੜਕਾਂ ਅਤੇ ਗਲੀਆਂ ਵਿੱਚ ਨਾ ਆਵੇ। ਇਸ ਤੋਂ ਇਲਾਵਾ ਪੀਣ ਵਾਲਾ ਸਾਫ਼ ਪਾਣੀ ਵੀ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਇਆ ਜਾਵੇ। ਉਹਨਾਂ ਨੇ ਸਟਰੀਟ ਲਾਈਟਾਂ ਨੂੰ ਚਾਲੂ ਹਾਲਤ ਵਿੱਚ ਰੱਖਣਾ ਅਤੇ ਛੱਪੜਾ ਦੀ ਸਫ਼ਾਈ ਅਤੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।

ਡਾ. ਰਵਜੋਤ ਸਿੰਘ ਨੇ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਹੋਰ ਕਾਰਜਾਂ ਲਈ ਵੀ ਜੇਕਰ ਕਿਸੇ ਸ਼ਹਿਰੀ ਸਥਾਨਕ ਇਕਾਈਆਂ ਨੂੰ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਇਸਦੀ ਮੁਕੰਮਲ ਤਜਵੀਜ਼ ਤਿਆਰ ਕਰਕੇ ਮੁੱਖ ਦਫ਼ਤਰ ਨੂੰ ਭੇਜੀ ਜਾਵੇ।

ਇਸ ਮੌਕੇ ਮੀਟਿੰਗ ਵਿੱਚ ਵਿਧਾਇਕਾਂ ਵਿੱਚ ਐਸ. ਐਸ. ਆਹਲੂਵਾਲੀਆ, ਗੁਰਦੇਵ ਸਿੰਘ ਮਾਨ, ਗੁਰਲਾਲ ਘਨੌਰ, ਅਜੀਤ ਪਾਲ ਸਿੰਘ ਕੋਹਲੀ, ਡਾ. ਚਰਨਜੀਤ ਸਿੰਘ, ਇੰਦਰਜੀਤ ਕੌਰ ਮਾਨ, ਰਮਨ ਅਰੋੜਾ, ਜੀਵਨ ਜੋਤ ਕੌਰ, ਦਲਬੀਰ ਸਿੰਘ ਟੌਂਗ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ.ਐਮ. ਆਈ.ਡੀ.ਸੀ ਦੇ ਸੀ.ਈ.ਓ. ਦੀਪਤੀ ਉੱਪਲ, ਵਿਭਾਗ ਦੇ ਹੋਰ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Have something to say? Post your comment

 

More in Chandigarh

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ