Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Sports

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

November 11, 2024 08:34 PM
SehajTimes

ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਕਰਵਾਈ ਗਈ ਚੈਂਪੀਅਨਸ਼ਿਪ

ਪਟਿਆਲਾ : ਪਟਿਆਲਾ ਵਿਖੇ ਦੂਜੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ ਵੱਡੀ ਗਿਣਤੀ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਿਖਾਈ। ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੋਸਾਇਟੀ (ਰਜ਼ਿ) ਵੱਲੋਂ ਹਰਸਨਦੀਪ ਸਿੰਘ ਗਿੱਲ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿੱਚ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਿਸ਼ੇਸ਼ ਤੌਰ ’ਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਪੁੱਜੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਬਹੁਤ ਜ਼ਰੂਰੀ ਹਨ। ਉਨ੍ਹਾਂ ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੋਸਾਇਟੀ (ਰਜ਼ਿ) ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਵੱਲੋਂ ਹਰਸਨਦੀਪ ਸਿੰਘ ਗਿੱਲ ਦੀ ਯਾਦ ਵਿੱਚ ਸ਼ੁਰੂ ਕੀਤੀ ਗਈ ਚੈਂਪੀਅਨਸ਼ਿਪ ਬੱਚਿਆਂ ਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰੇਗੀ।
ਇਸ ਮੌਕੇ ਜਗਜੀਤ ਸਿੰਘ ਗਿੱਲ ਦੱਸਿਆ ਕਿ ਸਪੋਰਟਸ ਕਲੱਬ ਸਾਹਿਬ ਨਗਰ ਥੇੜੀ, ਅਰਬਨ ਅਸਟੇਟ ਵਿਖੇ ਕਰਵਾਈ ਇਸ ਚੈਂਪੀਅਨਸ਼ਿਪ ਵਿੱਚ ਚੋਟੀ ਦੇ ਜੂਡੋ ਖਿਡਾਰੀਆਂ ਨੇ ਭਾਗ ਲਿਆ ਹੈ। ਇਸ ਚੈਂਪੀਅਨਸ਼ਿਪ ਵਿੱਚ ਲੜਕੇ ਅਤੇ ਲੜਕੀਆਂ ਦੇ ਅੰਡਰ-12, ਅੰਡਰ-14, ਅੰਡਰ-17 ਅਤੇ ਅੰਡਰ 21 ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜੇਤੂ ਖਿਡਾਰੀਆਂ ਨੂੰ ਐਮ.ਐਲ.ਏ. ਸਨੌਰ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਗਿਆ ਹੈ।
ਇਸ ਮੌਕੇ ਦਪਿੰਦਰ ਕੌਰ ਗਿੱਲ, ਵਰਿੰਦਰ ਪਾਲ ਸਿੰਘ (ਆਈ ਪੀ ਐਸ), ਭੁਪਿੰਦਰ ਸਿੰਘ (ਆਈ ਏ ਐਸ), ਸੰਜੀਵ ਗਰਗ (ਪੀਸੀਐਸ), ਅਮਿਤ ਚੱਢਾ, ਨਰੇਸ਼ ਸਿੰਗਲਾ (ਬਿਲਡਰ), ਰਖਵੰਤ ਕੌਰ ਗਿੱਲ, ਰਾਜਦੀਪ ਸਿੰਘ ਗਿੱਲ ਮੌਜੂਦ ਸਨ। ਇਸ ਚੈਂਪੀਅਨਸ਼ਿਪ ਨੂੰ ਸਫਲਤਾਪੂਰਵਕ ਕਰਵਾਉਣ ਲਈ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਫ਼ੇਜ਼ 1 ਦੇ ਅਹੁਦੇਦਾਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।

Have something to say? Post your comment

More in Sports

ਏਸ਼ੀਅਨ ਖੇਡਾਂ  2026 : ਅਮਨ ਸਹਿਰਾਵਤ ਨੇ ਫ੍ਰੀਸਟਾਈਲ 57 ਕਿਲੋਗ੍ਰਾਮ ’ਚ ਉਤਰੀ ਕੋਰੀਆ ਦੇ ਚੋਂਗ ਸੋਂਗ ਹਾਨ ਦਾ ਘੋਗਾ ਚਿੱਤ ਕੀਤਾ

ਏਸ਼ੀਆਈ ਖੇਡਾਂ 2026 : ਦੀਪਕ ਨੇ ਮੰਗੋਲੀਆ ਦੇ ਗੰਖੁਯਾਗ ਦੀਆਂ ਲਵਾਈਆਂ ਗੋਡਣੀਆਂ

ਏਸ਼ੀਅਨ ਖੇਡਾਂ  2026 : ਅੰਤਿਮ ਪੰਘਾਲ ਨੇ ਔਰਤਾਂ ਦੀ 53 ਕਿਲੋਗ੍ਰਾਮ ਕੁਸ਼ਤੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ

ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਕਰੀ ਨੇ ਏਸ਼ੀਅਨ ਖੇਡਾਂ ਦੇ ਸੋਨ ਤਗ਼ਮੇ ਤੋਂ ਬਾਅਦ ਪੁਰਸ਼ ਟੀਮ ਲਈ ਐਲਾਨੀ ਨਕਦ ਰਾਸ਼ੀ

ਏਸ਼ੀਆਈ ਖੇਡਾਂ 2026 : ਭਾਰਤੀ ਮਹਿਲਾ ਹਾਕੀ ਨੇ ਟੀਮ ਨੇ ਸਿਰਜਿਆ ਇਤਿਹਾਸ, ਚੀਨ ਨੂੰ 1-0 ਨਾਲ ਹਰਾਇਆ

ਏਸ਼ੀਆਈ ਖੇਡਾਂ 2026 : ਭਾਰਤ ਨੇ ਮਲੇਸ਼ੀਆ ਨੂੰ 5-1 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ

ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ

ਏਸ਼ੀਆਈ ਖੇਡਾਂ 2026 ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਜਿੱਤ 'ਤੇ ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ ਵਧਾਈ

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ"