Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ ਪਰ ਰਵਨੀਤ ਬਿੱਟੂ ਨਹੀਂ : ਚਰਨਜੀਤ ਸਿੰਘ ਚੰਨੀ

November 11, 2024 08:40 PM
ਅਮਰਜੀਤ ਰਤਨ

ਚੰਡੀਗੜ : ਬਰਨਾਲਾ ‘ਚ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐੱਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਰਵਨੀਤ ਬਿੱਟੂ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤੁਲਨਾ ਕਾਮੇਡੀਅਨ ਅਤੇ ਆਜ਼ਾਦ ਚੋਣ ਲੜਨ ਵਾਲੇ ਨੀਟੂ ਸ਼ਟਰਾਂਵਾਲੇ ਨਾਲ ਕੀਤੀ। ਉਨ੍ਹਾਂ ਨੇ ਇਹ ਬਿਆਨ ਉਦੋਂ ਦਿੱਤਾ ਜਦੋਂ ਇਕ ਪੱਤਰਕਾਰ ਨੇ ਚੰਨੀ ਨੂੰ ਬਿੱਟੂ ਦੇ ਕਿਸਾਨਾਂ ‘ਤੇ ਦਿੱਤੇ ਬਿਆਨ ਬਾਰੇ ਪੁੱਛਿਆ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ। ਲੋਕ ਆਮ ਆਦਮੀ ਪਾਰਟੀ ਤੋਂ ਤੰਗ ਆ ਚੁੱਕੇ ਹਨ। ਕਾਂਗਰਸ ਸਰਕਾਰ ਵੇਲੇ ਲੋਕਾਂ ਨੂੰ ਇਨਸਾਫ਼ ਮਿਲਦਾ ਸੀ। ਪਰ ਅੱਜ ਸ਼ਹਿਰਾਂ ਵਿੱਚ ਲੋਕਾਂ ਅਤੇ ਕਾਰੋਬਾਰੀਆਂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਪੰਜਾਬ ਦੇ ਵਪਾਰੀਆਂ ਤੋਂ ਪੈਸੇ ਦੀ ਮੰਗ ਕੀਤੀ ਜਾ ਰਹੀ ਹੈ। ਪਰ ਪੁਲਿਸ ਕਿਸੇ ਦੀ ਨਹੀਂ ਸੁਣ ਰਹੀ। ਚੰਨੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਭਰਮਾਰ ਹੈ। ਸੂਬੇ ਦੀ ਹਰ ਗਲੀ ਵਿੱਚ ਨਸ਼ਾ ਵਿਕ ਰਿਹਾ ਹੈ ਪਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ। ਰਵਨੀਤ ਬਿੱਟੂ ਬਾਰੇ ਪੁੱਛੇ ਸਵਾਲ ‘ਤੇ ਚੰਨੀ ਨੇ ਕਿਹਾ ਕਿ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਬਿੱਟੂ ਕਿਸੇ ਵੀ ਚੈਨਲ ‘ਤੇ ਕਿਸੇ ਵੀ ਸਮੇਂ ਕੁਝ ਵੀ ਕਹਿ ਸਕਦੇ ਹਨ। ਮੈਨੂੰ ਪਤਾ ਲੱਗਾ ਕਿ ਕੱਲ੍ਹ ਬਿੱਟੂ ਨੇ ਬਿਆਨ ਦਿੱਤਾ ਸੀ ਕਿ ਉਹ ਮੁੱਖ ਮੰਤਰੀ ਬਣੇਗਾ।ਚੰਨੀ ਨੇ ਅੱਗੇ ਕਿਹਾ ਕਿ ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ ਪਰ ਬਿੱਟੂ ਨਹੀਂ। ਲੋਕਾਂ ਨੇ ਬਿੱਟੂ ਨੂੰ ਹਰਾ ਕੇ ਭੇਜਿਆ ਸੀ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ