Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ੀਰਕਪੁਰ ਪੁਲਿਸ ਨੂੰ ਐਰੋਸਿਟੀ ਖੇਤਰ ਤੋਂ ਮਿਲੀ ਨੌਜਵਾਨ ਦੀ ਲਾਸ਼

November 11, 2024 09:09 PM
SehajTimes

ਜ਼ੀਰਕਪੁਰ : ਜ਼ੀਰਕਪੁਰ ਪੁਲਿਸ ਨੂੰ ਅੱਜ ਦੁਪਹਿਰ ਐਰੋ ਸਿਟੀ ਦੇ ਜੇ-ਬਲਾਕ ਕੋਲ ਇੱਕ ਕਰੀਬ 40 ਸਾਲਾ ਵਿਅਕਤੀ ਦੀ ਲਾਸ਼ ਮਿਲੀ ਹੈ। ਲਾਸ਼ ਦੇ ਹੱਥ ਅਤੇ ਪੈਰ ਬੰਨੇ ਹੋਏ ਸਨ ਪੁਲਿਸ ਨੂੰ ਲਾਸ਼ ਦੇ ਨੇੜਿਓਂ ਇੱਕ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ। ਦੇਰ ਸ਼ਾਮ ਮਿਰਤਕ ਦੀ ਪਛਾਣ ਰਾਣਾ ਪ੍ਰਤਾਪ ਸਿੰਘ ਪੁੱਤਰ ਮੁਕਤ ਸਿੰਘ ਵਾਸੀ ਪਿੰਡ ਖਟੌਲੀ ਰਾਜਪੁਰਾ ਵਜੋਂ ਹੋਈ ਹੈ ਜੋ ਇੱਥੇ ਲੋਹਗੜ ਵਿਖੇ ਨੂਰ ਸਿਕਿਉਰਟੀ ਏਜੰਸੀ ਵਿੱਚ ਬਤੌਰ ਸੁਪਰਵਾਈਜ਼ਰ ਕੰਮ ਕਰਦਾ ਸੀ। ਜ਼ੀਰਕਪੁਰ ਪੁਲਿਸ ਨੇ ਮ੍ਰਿਤਕ ਰਾਣਾ ਪ੍ਰਤਾਪ ਸਿੰਘ ਦੇ ਭਰਾ ਦੇ ਬਿਆਨਾਂ ਦੇ ਆਧਾਰ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ  ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜੀਰਕਪੁਰ ਪੁਲਿਸ ਥਾਣਾ ਮੁਖੀ ਇੰਸਪੈਕਟਰ ਜਸਕੰਵਲ ਸਿੰਘ ਸੇਖੋ ਨੇ ਦੱਸਿਆ ਕਿ ਪੁਲਿਸ ਨੂੰ ਜ਼ੀਰਕਪੁਰ ਦੇ ਛੱਤ ਲਾਈਟ ਪੁਆਇੰਟ ਨੇੜੇ ਕਿਸੇ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ ਸੀ। ਉਹਨਾਂ ਦੱਸਿਆ ਕਿ ਜਦੋਂ ਪੁਲਿਸ ਨੇ ਮੌਕੇ ਤੇ ਜਾ ਕੇ ਵੇਖਿਆ ਤਾਂ ਮੌਕੇ ਤੇ ਕਰੀਬ 40 ਸਾਲਾ ਵਿਅਕਤੀ ਦੀ ਲਾਸ਼ ਪਈ ਸੀ ਜਿਸ ਦੇ ਹੱਥ ਅਤੇ ਪੈਰ ਬੰਨੇ ਹੋਏ ਸਨ ਉਹਨਾਂ ਦੱਸਿਆ ਕਿ ਪੁਲਿਸ ਨੂੰ ਮੌਕੇ ਤੋਂ ਕੋਈ ਅਜਿਹਾ ਸਬੂਤ ਨਹੀਂ ਮਿਲਿਆ ਸੀ ਜਿਸ ਨਾਲ ਮ੍ਰਿਤਕ ਦੀ ਪਛਾਣ ਹੋ ਸਕਦੀ। ਉਹਨਾਂ ਦੱਸਿਆ ਕਿ ਲਾਸ਼ ਵੇਖਣ ਨੂੰ ਦੋ ਤੋਂ ਤਿੰਨ ਦਿਨ ਪੁਰਾਣੀ ਲੱਗਦੀ ਸੀ ਜਿਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਕੇ ਡੇਰਾਬੱਸੀ ਸਿਵਲ ਹਸਪਤਾਲ ਵਿਖੇ ਰਖਵਾ ਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਸੀ  ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮਾਮਲੇ ਦੇ ਪੜਤਾਲ ਅਫਸਰ ਰਾਜੇਸ਼ ਚੌਹਾਨ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਮ੍ਰਿਤਕ ਦੀ ਪਛਾਣ ਰਾਣਾ ਪ੍ਰਤਾਪ ਸਿੰਘ ਪੁੱਤਰ ਮੁਕਤ ਸਿੰਘ ਵਾਸੀ ਪਿੰਡ ਖਟੌਲੀ ਵਜੋਂ ਹੋ ਗਈ ਸੀ ਉਹਨਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਨੇ ਉਹਨਾਂ ਨੂੰ ਦੱਸਿਆ ਕਿ ਉਹਨਾਂ ਦਾ ਭਰਾ ਜੀਰਕਪੁਰ ਦੇ ਲੋਗੜ ਖੇਤਰ ਵਿੱਚ ਨੂਰ ਸਿਕਿਉਰਟੀ ਏਜੰਸੀ ਵਿਖੇ ਬਤੌਰ ਸੁਪਰਵਾਈਜ਼ਰ ਕੰਮ ਕਰਦਾ ਸੀ ਅਤੇ ਇੱਥੇ ਹੀ ਰਹਿ ਜਾਂਦਾ ਸੀ। ਉਹਨਾਂ ਦੱਸਿਆ ਕਿ 7 ਨਵੰਬਰ ਨੂੰ ਉਸਦਾ ਭਰਾ ਆਮ ਵਾਂਗ ਡਿਊਟੀ ਤੇ ਆਇਆ ਸੀ ਪਰੰਤੂ ਉਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ ਅਤੇ ਨਾ ਹੀ ਉਸਦਾ ਮੋਬਾਇਲ ਫੋਨ ਮਿਲ ਰਿਹਾ ਸੀ ਰਜੇਸ਼ ਚੌਹਾਨ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਸਬੰਧੀ ਕਨਿਕ ਤਕਨੀਕੀ ਅਤੇ ਹਿਊਮਨ ਸਾਧਨਾਂ ਦੀ ਮਦਦ ਨਾਲ ਮਾਮਲੇ ਨੂੰ ਹੱਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਫਿਲਹਾਲ ਪੁਲਿਸ ਨੇ ਕਤਲ ਦੀਆਂ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ ਉਧਰ ਦੂਜੇ ਪਾਸੇ ਜ਼ੀਰਕਪੁਰ ਥਾਣਾ ਮੁਖੀ ਇੰਸਪੈਕਟਰ ਜਸ ਕਮਲ ਸਿੰਘ ਨੇ ਦਾਅਵਾ ਕੀਤਾ ਕਿ ਜਲਦ ਹੀ ਮਾਮਲਾ ਸੁਲਝਾ ਕੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Have something to say? Post your comment

 

More in Chandigarh

ਸਿੱਖਿਆ ਕ੍ਰਾਂਤੀ ਦੇ ਨਾਲ : ਬਦਲਦਾ ਪੰਜਾਬ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਡੇਰਾਬੱਸੀ ਬਲਾਕ ਦੇ ਪਿੰਡਾਂ ਵਿੱਚ ਖੇਡ ਮੈਦਾਨਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿਕਾਸ ਅਤੇ ਮਕਾਨਾਂ ਲਈ 37 ਲੱਖ ਰੁਪਏ ਦੀ ਗ੍ਰਾਂਟ ਦੀ ਵੰਡ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀਦ ਸੀਜ਼ਨ ਲਈ ਪੰਜਾਬ ਨੂੰ ਵੱਡੀ ਰਾਹਤ: ਲਾਲ ਚੰਦ ਕਟਾਰੂਚੱਕ

ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ *

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਐਸ.ਏ.ਐਸ. ਨਗਰ ਵਿੱਚ ‘ਰੰਗਲਾ ਪੰਜਾਬ’ ਵਿਕਾਸ ਗ੍ਰਾਂਟਾਂ ਦੀ ਪ੍ਰਗਤੀ ਦਾ ਜਾਇਜ਼ਾ