Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

November 12, 2024 06:09 PM
SehajTimes

ਖੇਤਰੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ

ਸ਼ਹਿਰਾਂ ਵਿੱਚ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ

ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਲਈ ਤੁਰੰਤ ਖਰਚ ਕਰਨ ਦੇ ਦਿੱਤੇ ਆਦੇਸ਼

ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਅੱਜ ਮਿਉਂਸੀਪਲ ਭਵਨ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸਬੰਧਿਤ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ, (ਸ਼ਹਿਰੀ ਵਿਕਾਸ) ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਫਤਹਿਗੜ੍ਹ ਸਾਹਿਬ, ਮਾਨਸਾ, ਬਠਿੰਡਾ, ਸੰਗਰੂਰ ਅਤੇ ਸਰਦੂਲਗੜ, ਭਿੱਖੀ, ਬਰੀਵਾਲਾ, ਰਾਮਪੁਰਾ ਫੂਲ, ਤਲਵੰਡੀ ਸਾਬੋ, ਸੰਗਰੂਰ, ਚੀਮਾਂ, ਮੂਨਕ, ਦਿੜ੍ਹਬਾ, ਖਨੌਰੀ, ਮਲੋਦ, ਮੁਲਾਪੁਰ ਦਾਖਾਂ, ਸਾਹਨੇਵਾਲ, ਮਾਛੀਵਾੜਾ ਅਤੇ ਅਮਲੋਹ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਅਤੇ ਕੂੜਾ ਮੁਕਤ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ।

ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਜਿੱਥੇ ਵੀ ਕੂੜੇ ਦੇ ਢੇਰ ਡੰਪ ਸਾਈਟਾਂ 'ਤੇ ਪਏ ਹਨ ਤਾਂ ਇਹਨਾਂ ਕੂੜੇ ਦੇ ਢੇਰਾਂ ਦੀ ਜਲਦ ਤੋ ਜਲਦ ਸਫਾਈ ਕਰਵਾਕੇ ਇਸ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ ਤਾਂ ਜੋ ਸ਼ਹਿਰਾਂ ਨੂੰ ਸਾਫ ਸੁਥਰਾ ਅਤੇ ਹਰਾ ਭਰਾ ਬਣਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰਾਂ ਵਿੱਚ ਸੀਵਰੇਜ ਦੀ ਸਾਫ ਸਫਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਸੀਵਰੇਜ ਦੇ ਬਲਾਕ ਹੋਣ ਨਾਲ ਸੀਵਰੇਜ ਦਾ ਗੰਦਾਂ ਪਾਣੀ ਗਲੀਆਂ ਅਤੇ ਸੜਕਾਂ ਵਿੱਚ ਇੱਕਠਾ ਨਾ ਹੋਵੇ।

ਡਾ ਰਵਜੋਤ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਵੀ ਸਾਡੀ ਸਰਕਾਰ ਦੀ ਵਚਨਬੱਧਤਾ ਹੈ। ਉਨ੍ਹਾਂ ਆਦੇਸ ਦਿੰਦਿਆਂ ਕਿਹਾ ਕਿ ਸ਼ਹਿਰੀ ਸਥਾਨਕ ਇਕਾਈਆਂ ਨਾਲ ਸਬੰਧਤ ਰੋਜਾਨਾ ਦੇ ਕੰਮਾਂ ਨੂੰ ਵੀ ਸਮਾਂ ਬੱਧ ਤਰੀਕੇ ਨਾਲ ਨਿਪਟਾਇਆ ਜਾਣਾ ਯਕੀਨੀ ਬਣਾਇਆ ਜਾਵੇ।

ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਖੇਤਰੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਹਰੇਕ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਦੀ ਜ਼ਰੂਰਤ ਮੁਤਾਬਿਕ ਵਿਕਾਸ ਕਾਰਜ਼ ਕਰਵਾਏ ਜਾ ਸਕਣ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਕੰਮ ਕਰ ਰਹੀ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਭ੍ਰਿਸਟਾਚਾਰ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਨੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣੱਵਤਾ ਲਿਆਉਣ ਦੀ ਵੀ ਅਧਿਕਾਰੀਆਂ ਨੂੰ ਅਪੀਲ ਕੀਤੀ।


ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਪਾਸੋਂ ਵੱਖ ਵੱਖ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਅਤੇ ਅਣਵਰਤੇ ਫੰਡਾਂ ਬਾਰੇ ਵਿਸਤ੍ਰਿਤ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਖਰਚਣ ਦੇ ਆਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਲਈ ਲੋਕ ਹਿੱਤ ਵਿੱਚ ਨਾ ਖਰਚਿਆ ਗਿਆ ਤਾਂ ਅਜਿਹੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਆਰੰਭ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਵਿਕਾਸ ਕਾਰਜਾਂ ਲਈ ਜੇਕਰ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਉਹ ਮੁਕੰਮਲ ਤਜਵੀਜ਼ ਤਿਆਰ ਕਰਕੇ ਹੈਡ ਕੁਆਰਟਰ ਨੂੰ ਭੇਜਣ।

ਕੈਬਨਿਟ ਮੰਤਰੀ ਨੇ ਸੀਵਰੇਜ ਟਰੀਟਮੈਂਟ ਪਲਾਂਟਾ ਅਤੇ ਵਾਟਰ ਟਰੀਟਮੈਂਟ ਪਲਾਂਟਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟਾ ਅਤੇ ਵਾਟਰ ਟਰੀਟਮੈਂਟ ਪਲਾਂਟਾ ਦੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁੱਕਵੀਂ ਪੰਚਾਇਤੀ ਜਗ੍ਹਾ ਦੀ ਚੋਣ ਕੀਤੀ ਜਾਵੇ ਜੇਕਰ ਇਹਨਾਂ ਪਲਾਂਟਾ ਲਈ ਪੰਚਾਇਤੀ ਜਗ੍ਹਾ ਉਪਲਬੱਧ ਨਾ ਹੋਵੇ ਤਾਂ ਸਰਕਾਰ ਦੇ ਨਿਯਮਾਂ ਨੂੰ ਅਪਣਾਉਂਦੇ ਹੋਏ ਸਬੰਧਤ ਅਧਿਕਾਰੀਆਂ ਅਤੇ ਜ਼ਿਲਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਪ੍ਰਾਈਵੇਟ ਜਗ੍ਹਾ ਦੀ ਚੋਣ ਕਰਕੇ ਜਲਦੀ ਤੋਂ ਜਲਦੀ ਖਰੀਦ ਕਰਨ ਲਈ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।


ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ