Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

International

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

November 12, 2024 06:30 PM
SehajTimes

ਗ੍ਰਿਫ਼ਤਾਰ ਮੁਲਜ਼ਮ ਸ਼ਿਮਲਾ ਸਿੰਘ ਨੇ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕੇਸ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਵੀ ਕਰਵਾਈ ਸੀ ਮੁਹੱਈਆ: ਡੀਜੀਪੀ ਗੌਰਵ ਯਾਦਵ

ਅਪ੍ਰੈਲ 2023 ਵਿੱਚ, ਮੁਲਜ਼ਮ ਸ਼ਿਮਲਾ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਕੀਤਾ ਗਿਆ ਸੀ ਕਾਬੂ: ਡੀਜੀਪੀ ਪੰਜਾਬ

ਮਾਨਸਾ : ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ 'ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹ ਸਫ਼ਲਤਾ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ, ਜਿਸਨੂੰ ਅੱਤਵਾਦੀ ਅਰਸ਼ ਡੱਲਾ ਦੇ ਇਸ਼ਾਰੇ ‘ਤੇ 9 ਅਕਤੂਬਰ, 2024 ਨੂੰ ਮਾਰ ਦਿੱਤਾ ਗਿਆ ਸੀ, ਦੇ ਕਤਲ ਵਿੱਚ ਸ਼ਮੂਲੀਅਤ ਲਈ ਦੋ ਸ਼ੂਟਰਾਂ ਬਰਨਾਲਾ ਦੇ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਅਤੇ ਖਰੜ ਦੇ ਨਵਜੋਤ ਸਿੰਘ ਉਰਫ਼ ਨੀਤੂ ਦੀ ਗ੍ਰਿਫ਼ਤਾਰੀ ਦੇ 72 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ।

ਜਾਣਕਾਰੀ ਅਨੁਸਾਰ 26 ਅਤੇ 27 ਅਕਤੂਬਰ, 2024 ਦੀ ਦਰਮਿਆਨੀ ਰਾਤ ਨੂੰ ਮਾਨਸਾ ਦੇ ਸਿਰਸਾ ਰੋਡ ਸਥਿਤ ਜੀਓ ਦੇ ਪੈਟਰੋਲ ਪੰਪ ਸਟੇਸ਼ਨ 'ਤੇ ਹੈਂਡ ਗ੍ਰਨੇਡ ਹਮਲਾ ਕੀਤਾ ਗਿਆ ਸੀ। ਧਮਾਕੇ ਤੋਂ ਬਾਅਦ ਪੈਟਰੋਲ ਪੰਪ ਦੇ ਮਾਲਕ ਨੂੰ ਇੱਕ ਵਿਦੇਸ਼ੀ ਮੋਬਾਈਲ ਨੰਬਰ ਤੋਂ ਧਮਕੀ ਭਰੀ ਕਾਲ ਵੀ ਆਈ ਸੀ, ਜਿਸ ਵਿੱਚ ਫੋਨ ਕਰਨ ਵਾਲੇ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ ਅਤੇ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਮਾਨਸਾ ਗ੍ਰੇਨੇਡ ਹਮਲੇ ਵਿੱਚ ਆਪਣੀ ਭੂਮਿਕਾ ਦਾ ਇਕਬਾਲ ਕਰਦਿਆਂ ਖੁਲਾਸਾ ਕੀਤਾ ਕਿ ਉਸ ਨੇ ਅੱਤਵਾਦੀ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਗੜ੍ਹਸ਼ੰਕਰ ਇਲਾਕੇ ਤੋਂ ਇਹ ਗ੍ਰਨੇਡ ਹਾਸਲ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਸ਼ਿਮਲਾ ਸਿੰਘ ਨੇ ਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕਲ ਸਹਾਇਤਾ ਵੀ ਪ੍ਰਦਾਨ ਕੀਤੀ ਸੀ।

ਡੀਜੀਪੀ ਨੇ ਕਿਹਾ ਕਿ ਮੁਲਜ਼ਮ ਸ਼ਿਮਲਾ ਸਿੰਘ ਪਹਿਲਾਂ ਵੀ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਅਪ੍ਰੈਲ 2023 ਵਿੱਚ ਸੀਆਈ ਬਠਿੰਡਾ ਨੇ ਸ਼ਿਮਲਾ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਉੱਤਰਾਖੰਡ ਦੇ ਇੱਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਸਬੰਧੀ ਦੀ ਉਸ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਉਕਤ ਮਾਮਲੇ ਦੀ ਅਗਲੇਰੀ ਜਾਂਚ ਲਈ ਐਸਪੀ ਇਨਵੈਸਟੀਗੇਸ਼ਨ ਮਾਨਸਾ ਮਨਮੋਹਨ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ। ਐਸਆਈਟੀ ਨੇ ਸੀਆਈ ਬਠਿੰਡਾ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕਰਦਿਆਂ ਵਿਗਿਆਨਕ ਢੰਗ ਨਾਲ ਜਾਂਚ ਕੀਤੀ।
ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਨੇ ਦੱਸਿਆ ਕਿ ਸੀਆਈ ਬਠਿੰਡਾ ਅਤੇ ਮਾਨਸਾ ਪੁਲਿਸ ਦੀਆਂ ਟੀਮਾਂ ਨੇ ਸਾਂਝੇ ਤੌਰ ’ਤੇ ਮੁਲਜ਼ਮ ਸ਼ਿਮਲਾ ਸਿੰਘ ਨੂੰ ਮਾਨਸਾ ਦੇ ਖੋਖਰ ਰੋਡ ਤੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ ਜਦੋਂ ਉਹ ਪੈਦਲ ਕਿਤੇ ਜਾ ਰਿਹਾ ਸੀ।

ਇਸ ਸਬੰਧੀ ਪਹਿਲਾਂ ਹੀ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 308 (4) ਅਤੇ 351, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀ ਧਾਰਾ 10 ਤਹਿਤ ਥਾਣਾ ਸਿਟੀ-1 ਮਾਨਸਾ ਵਿਖੇ ਐਫਆਈਆਰ ਨੰਬਰ 139 ਮਿਤੀ 27.10.2024 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

More in International

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ