Wednesday, December 17, 2025

Chandigarh

ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਫੈਸਲੇ ਦਾ ਹਰ ਫਰੰਟ ‘ਤੇ ਕਰਾਂਗੇ ਵਿਰੋਧ : ਅਨਮੋਲ ਗਗਨ ਮਾਨ

November 13, 2024 08:46 PM
ਅਮਰਜੀਤ ਰਤਨ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਹਰਿਆਣਾ ਦਾ ਵਿਧਾਨ ਸਭਾ ਕੰਪਲੈਕਸ ਬਣਾਉਣ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਸਵਾਲ ਕੀਤਾ ਕਿ ਜੇਕਰ ਹਰਿਆਣਾ ਸਰਕਾਰ ਬਦਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੰਚਕੂਲਾ ਵਿੱਚ 12 ਏਕੜ ਜ਼ਮੀਨ ਦੇਵੇਗੀ ਤਾਂ ਪੰਚਕੂਲਾ ਵਿੱਚ ਹੀ ਵਿਧਾਨ ਸਭਾ ਕਿਉਂ ਨਹੀਂ ਬਣਾਈ ਗਈ?

‘ਆਪ’ ਵਿਧਾਇਕ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫ਼ਰੰਸ ‘ਚ ਕਿਹਾ ਕਿ 1966 ਵਿੱਚ ਜਦੋਂ ਹਰਿਆਣਾ ਨੂੰ ਪੰਜਾਬ ਵਿੱਚੋਂ ਕੱਢ ਕੇ ਵੱਖਰਾ ਸੂਬਾ ਬਣਾਇਆ ਗਿਆ ਸੀ ਤਾਂ ਇਹ ਵਾਅਦਾ ਕੀਤਾ ਗਿਆ ਸੀ ਕਿ ਕੁਝ ਸਮੇਂ ਬਾਅਦ ਚੰਡੀਗੜ੍ਹ ਪੰਜਾਬ ਨੂੰ ਸੌਂਪ ਦਿੱਤਾ ਜਾਵੇਗਾ। ਜਦੋਂ ਤੱਕ ਹਰਿਆਣਾ ਆਪਣੀ ਰਾਜਧਾਨੀ ਨਹੀਂ ਬਣਾਉਂਦਾ, ਉਦੋਂ ਤੱਕ ਚੰਡੀਗੜ੍ਹ ਕੇਂਦਰ ਸ਼ਾਸਿਤ ਪ੍ਰਦੇਸ਼ ਹੀ ਰਹੇਗਾ। ਪਰ ਅੱਜ 58 ਸਾਲ ਹੋ ਗਏ ਹਨ ਚੰਡੀਗੜ੍ਹ ਪੰਜਾਬ ਨੂੰ ਨਹੀਂ ਸੌਂਪਿਆ ਗਿਆ।
 
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਹੀ ਹੈ।  ਇਸ ‘ਤੇ ਪੰਜਾਬ ਦਾ ਪੂਰਾ ਹੱਕ ਹੈ ਕਿਉਂਕਿ ਇਹ ਪੰਜਾਬ ਦੇ 22 ਪਿੰਡਾਂ ਨੂੰ ਤਬਾਹ ਕਰਕੇ ਉਸਾਰਿਆ ਗਿਆ ਸੀ।  ਹਰਿਆਣਾ ਵੱਲੋਂ ਇੱਥੇ ਵਿਧਾਨ ਸਭਾ ਬਣਾਉਣ ਦਾ ਫ਼ੈਸਲਾ ਬਿਲਕੁਲ ਗ਼ਲਤ ਹੈ।  ਅਸੀਂ ਇਸ ਨੂੰ ਬਰਦਾਸ਼ਤ ਨਹੀਂ ਕਰਾਂਗੇ।  ਇਹ ਫ਼ੈਸਲਾ ਪੂਰੀ ਤਰ੍ਹਾਂ ਪੰਜਾਬ ਵਿਰੋਧੀ ਹੈ। 

ਅਨਮੋਲ ਗਗਨ ਨੇ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੀ ਉਦਾਹਰਨ ਦਿੰਦੇ ਹੋਏ ਕਿਹਾ ਕਿ 2014 ਵਿੱਚ ਜਦੋਂ ਆਂਧਰਾ ਤੋਂ ਤੇਲੰਗਾਨਾ ਬਣਾਇਆ ਗਿਆ ਸੀ ਤਾਂ ਇਹ ਤੈਅ ਹੋਇਆ ਸੀ ਕਿ ਹੈਦਰਾਬਾਦ ਤੇਲੰਗਾਨਾ ਦੀ ਰਾਜਧਾਨੀ ਹੋਵੇਗੀ।  ਫਿਰ ਆਂਧਰਾ ਪ੍ਰਦੇਸ਼ ਨੇ ਅਮਰਾਵਤੀ ਵਿੱਚ ਆਪਣੀ ਨਵੀਂ ਰਾਜਧਾਨੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ।  ਇਸ ਸਾਲ ਦੇ ਬਜਟ ਵਿੱਚ ਮੋਦੀ ਸਰਕਾਰ ਨੇ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਲਈ 15 ਹਜ਼ਾਰ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ ਅਤੇ ਅਗਲੇ ਕੁਝ ਸਾਲਾਂ ਵਿੱਚ ਕੁੱਲ 50 ਹਜ਼ਾਰ ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਹੈ। 

ਅਨਮੋਲ ਨੇ ਕਿਹਾ ਕਿ ਜਦੋਂ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਤੇ ਤੁਰੰਤ ਫ਼ੈਸਲਾ ਕੀਤਾ ਜਾ ਸਕਦਾ ਹੈ ਅਤੇ ਵਿੱਤੀ ਮਦਦ ਮਿਲ ਸਕਦੀ ਹੈ ਤਾਂ ਪੰਜਾਬ ਨਾਲ ਇੰਨਾ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਇਸ ਲਈ ਬਣਾਈ ਜਾ ਰਹੀ ਹੈ ਤਾਂ ਜੋ ਚੰਡੀਗੜ੍ਹ ’ਤੇ ਉਸਦਾ ਅਧਿਕਾਰ ਪੱਕੇ ਤੌਰ ਤੇ ਕਾਇਮ ਹੋ ਜਾਵੇ। ਇਹ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਹੈ। ਅਸੀਂ ਇਸ ਵਿਰੁੱਧ ਹਰ ਫ਼ਰੰਟ ‘ਤੇ ਲੜਾਂਗੇ।

‘ਆਪ’ ਆਗੂ ਨੇ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ‘ਤੇ ਇਸ ਮਾਮਲੇ ਨੂੰ ਸਾਲਾਂ ਬੱਧੀ ਜਾਣਬੁੱਝ ਕੇ ਲਟਕਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ 58 ਸਾਲਾਂ ਦੌਰਾਨ ਅਜਿਹਾ ਕਈ ਵਾਰ ਹੋਇਆ ਹੈ ਕਿ ਕੇਂਦਰ, ਪੰਜਾਬ ਅਤੇ ਹਰਿਆਣਾ ਤਿੰਨਾਂ ਥਾਵਾਂ ‘ਤੇ ਭਾਜਪਾ ਅਤੇ ਕਾਂਗਰਸ ਦੀ ਸਰਕਾਰ ਰਹੀ ਹੈ। 2014 ਤੋਂ 2017 ਤੱਕ ਤਿੰਨਾਂ ਥਾਵਾਂ ‘ਤੇ ਭਾਜਪਾ ਸੱਤਾ ‘ਚ ਰਹੀ, ਪੰਜਾਬ ‘ਚ ਉਹ ਅਕਾਲੀ ਦਲ ਨਾਲ ਗੱਠਜੋੜ ਸਰਕਾਰ ਦਾ ਹਿੱਸਾ ਸੀ ਪਰ ਉਸ ਨੇ ਕੁਝ ਨਹੀਂ ਕੀਤਾ, ਉਲਟਾ ਪੰਜਾਬ ਨਾਲ ਧੱਕਾ ਕੀਤਾ।  ਕਾਂਗਰਸ ਦੀ ਵੀ ਇਹੀ ਹਾਲਤ ਸੀ।  ਉਸ ਨੇ ਵੀ ਇਸ ਮਾਮਲੇ ਨੂੰ ਜਾਣਬੁੱਝ ਕੇ ਲਟਕਾ ਕੇ ਰੱਖਿਆ। ਇਨ੍ਹਾਂ ਦੋਵਾਂ ਧਿਰਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ