Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ

November 13, 2024 08:57 PM
ਅਮਰਜੀਤ ਰਤਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਇੱਥੇ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਕੀਤੀ ਉੱਚ ਪੱਧਰੀ ਮੀਟਿੰਗ ਮੌਕੇ ਕੀਤਾ।

ਮਿਉਂਸੀਪਲ ਭਵਨ ਵਿਖੇ ਹੋਈ ਇਸ ਮੀਟਿੰਗ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਅਤੇ ਹਲਕਾ ਵਿਧਾਇਕ ਲੁਧਿਆਣਾ (ਪੱਛਮੀ) ਗੁਰਪ੍ਰੀਤ ਗੋਗੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

ਰੀਵੀਊ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਵੱਲੋਂ ਨਗਰ ਨਿਗਮ ਲੁਧਿਆਣਾ ਅਤੇ ਮੀਟਿੰਗ ਵਿੱਚ ਹਾਜ਼ਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੁੱਢਾ ਦਰਿਆ ਨੂੰ ਸਾਫ ਸੁਥਰਾ ਰੱਖਣ ਅਤੇ ਪ੍ਰਦੂਸ਼ਣ ਤੋਂ ਬਚਾਉਣ ਲਈ ਵੱਖ-ਵੱਖ ਪਹਿਲੂਆਂ ਤੇ ਵਿਸਤ੍ਰਿਤ ਚਰਚਾ ਕੀਤੀ ਗਈ

ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਨੂੰ "ਰੰਗਲਾਂ ਪੰਜਾਬ" ਬਣਾਉਣਾ ਦਾ ਹੈ। ਇਸ ਲਈ ਉਨ੍ਹਾਂ ਨੇ ਮੀਟਿੰਗ ਵਿੱਚ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਕਰਨ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਬੁੱਢਾ ਦਰਿਆ ਨੂੰ ਦੁਸ਼ਿਤ ਕਰਨ ਵਾਲੇ ਸਰੋਤਾ ਦੀ ਜਾਂਚ ਕਰਨ ਅਤੇ ਇਸ ਦੇ ਹੱਲ ਲਈ ਢੁੱਕਵੀਂ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ, ਪੀ ਐਮ ਆਈ ਡੀ ਸੀ ਦੇ ਸੀ.ਈ.ਓ ਦੀਪਤੀ ਉੱਪਲ ਨਗਰ ਨਿਗਮ ਕਮਿਸ਼ਨਰ ਲੁਧਿਆਣਾ, ਮੁੱਖ ਕਾਰਜ਼ਕਾਰੀ ਅਫਸਰ, ਪੰਜਾਬ ਊਰਜਾ ਵਿਕਾਸ ਏਜੰਸੀ, ਮੁੱਖ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੁਧਿਆਣਾ, ਮੁੱਖ ਇੰਜੀਨੀਅਰ ਡਰੇਨੇਜ ਵਿਭਾਗ ਲੁਧਿਆਣਾ, ਮੁੱਖ ਇੰਜੀਨੀਅਰ ਭੂਮੀ ਅਤੇ ਜਲ ਸੰਭਾਲ ਵਿਭਾਗ ਲੁਧਿਆਣਾ, ਸੁਪਰਡੰਟ ਇੰਜੀਨੀਅਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਲੁਧਿਆਣਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 

More in Chandigarh

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ