Tuesday, September 16, 2025

Health

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

November 14, 2024 01:09 PM
SehajTimes

ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਡਾ. ਤਮੰਨਾ


ਮੋਹਾਲੀ : ਜ਼ਿਲ੍ਹੇ ’ਚ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ, ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਅਤੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਸਮੇਤ ਵੱਖ-ਵੱਖ ਏਜੰਡਿਆਂ 'ਤੇ  ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕੀਤੀ। ਮੀਟਿੰਗ ਮਗਰੋਂ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਪਰਵਾਰ ਭਲਾਈ ਅਫ਼ਸਰ ਡਾ. ਤਮੰਨਾ ਨੇ ਦਸਿਆ ਕਿ ਜ਼ਿਲ੍ਹੇ ਵਿਚ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਚੈੱਕਿੰਗ ਲਗਾਤਾਰ ਯਕੀਨੀ ਬਣਾਈ ਜਾ ਰਹੀ ਹੈ ਤਾਕਿ ਭਰੂਣ ਹਤਿਆ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੀ.ਸੀ.ਪੀ.ਐੱਨ.ਡੀ.ਟੀ. (ਪ੍ਰੀ-ਕਨਸੈਪਸ਼ਨ ਐਂਡ ਪ੍ਰੀ-ਨੇਟਲ ਡਾਇਗਨੌਸਟਿਕ ਤਕਨੀਕ) ਐਕਟ ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਜਿਥੇ ਕਿਤੇ ਵੀ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਊਣਤਾਈ ਨਜ਼ਰ ਆਉਂਦੀ ਹੈ ਤਾਂ ਤੁੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਦਸਿਆ ਕਿ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਲਈ ਸਮੇਂ ਸਿਰ ਅਪਲਾਈ ਕਰਨਾ ਯਕੀਨੀ ਬਣਾਉਣ।
ਅਧਿਕਾਰੀਆਂ ਨੇ ਸਿਹਤ ਵਿਭਾਗ ਵੱਲੋਂ ਗਠਿਤ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਜ਼ਿਲ੍ਹੇ ਦੇ ਸਕੈਨਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ ਤੇ ਦੇਖਿਆ ਜਾਂਦਾ ਹੈ ਕਿ ਉਨ੍ਹਾਂ ਦਾ ਰਿਕਾਰਡ ਐਕਟ ਦੇ ਨਿਯਮਾਂ ਅਨੁਸਾਰ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਗਰਭ ਵਿੱਚ ਪਲ ਰਹੇ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣ ਲਈ ਗਰਭਵਤੀ ਔਰਤ 'ਤੇ ਦਬਾਅ ਪਾਉਣਾ ਸਜ਼ਾਯੋਗ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਨੂੰ ਰੋਕਣ ਲਈ ਸਮਾਜ ਦੇ ਹਰ ਜ਼ਿੰਮੇਵਾਰ ਵਿਅਕਤੀ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਲਈ ਪੂਰੀ ਤਰ੍ਹਾਂ ਗੰਭੀਰ ਹੈ, ਜਿਸ ਲਈ ਜ਼ਿਲ੍ਹੇ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮੇਟੀ ਮੈਂਬਰਾਂ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Have something to say? Post your comment

 

More in Health

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦਾ ਚੌਕਸ ਪਹਿਰਾ, ਲੋਕਾਂ ਨੂੰ ਮਿਲ ਰਹੀ ਸੁਰੱਖਿਆ ਦੀ ਭਰੋਸੇਯੋਗ ਢਾਲ

ਆਯੁਰਵੈਦਿਕ ਵਿਭਾਗ ਪੰਜਾਬ ਅਤੇ ਗ੍ਰਾਮ ਪੰਚਾਇਤ ਰੋਹੀੜਾ ਵਲੋਂ ਆਯੂਸ਼ ਕੈਂਪ, ਸਫਤਲਤਾ ਪੂਰਵਕ ਸੰਪੰਨ