Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਅਕਾਲੀ ਦਲ ਨੇ ਚੰਡੀਗੜ੍ਹ ’ਚ ਹਰਿਆਣਾ ਨੂੰ ਥਾਂ ਅਲਾਟ ਕਰਨ ਦੇ ਕੇਂਦਰ ਦੇ ਫੈਸਲੇ ਦਾ ਗੰਭੀਰ ਨੋਟਿਸ ਲਿਆ

November 14, 2024 02:39 PM
ਅਮਰਜੀਤ ਰਤਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ ਥਾਂ ਅਲਾਟ ਕਰਨ ਦੀਆਂ ਹਾਲੀਆ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਘਟਨਾਕ੍ਰਮ ’ਤੇ ਹੈਰਾਨੀ ਪ੍ਰਗਟ ਕਰਦਿਆਂ ਇਸਦੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਗੈਰ ਕਾਨੂੰਨੀ, ਗੈਰ ਸੰਵਿਧਾਨਕ ਅਤੇ ਪੰਜਾਬ ਪੁਨਰਗਠਨ ਐਕਟ 1966 ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਅਜਿਹੇ ਮਾੜੇ ਮਨਸੂਬਿਆਂ ਨੂੰ ਸਫਲ ਡਾ. ਦਲਜੀਤ ਸਿੰਘ ਚੀਮਾ ਨੇ ਮੁੜ ਦੁਹਰਾਇਆ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਇਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨੂੰ ਪੰਜਾਬ ਦੇ ਲੋਕਾਂ ਨਾਲ ਇਕ ਹੋਰ ਧੋਖੇ ਵਜੋਂ ਯਾਦ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਅਜਿਹੇ ਫੈਸਲਿਆਂ ਨਾਲ ਕੇਂਦਰ ਸਰਕਾਰ ਇਹ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਪੰਜਾਬ ਨੂੰ ਕਦੇ ਵੀ ਇਸਦੀ ਰਾਜਧਾਨੀ ਨਹੀਂ ਮਿਲੇਗੀ।
ਡਾ. ਚੀਮਾ ਨੇ ਇਸ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਚੁੱਪੀ ਦੀ ਵੀ ਨਿਖੇਧੀ ਕੀਤੀ ਅਤੇ ਇਸਨੂੰ ਪੰਜਾਬ ਖਿਲਾਫ ਇਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ। ਉਹਨਾਂ ਕਿਹਾ ਕਿ ਆਪ ਸਰਕਾਰ ’ਤੇ ਇਸਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਦਬਾਅ ਹੈ ਜਿਸ ਕਾਰਣ ਨਾ ਤਾਂ ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮੁੱਦੇ ’ਤੇ ਬੋਲ ਰਹੀ ਹੈ ਤੇ ਨਾ ਹੀ ਹੁਣ ਉਸਨੇ ਹਰਿਆਣਾ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਫੈਸਲੇ ’ਤੇ ਮੂੰਹ ਖੋਲ੍ਹਿਆ ਹੈ। ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਆਪ ਸਰਕਾਰ ਭਾਜਪਾ ਨਾਲ ਰਲੀ ਹੋਈ ਹੈ। ਉਹਨਾਂ ਕਿਹਾ ਕਿ ਆਪ ਨੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ’ਤੇ ਸਟੈਂਡ ਸਪਸ਼ਟ ਕਰਨ ਅਤੇ ਉਹਨਾਂ ਨੇ ਸਭ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਰਾਜਧਾਨੀ ਬਚਾਉਣ ਲਈ ਸਭ ਨੂੰ ਇਕਜੁੱਟ ਹੋ ਜਾਣਾ ਚਾਹੀਦਾ ਹੈ।

 

Have something to say? Post your comment

 

More in Chandigarh

ਉੱਘੇ ਵਿਦਵਾਨ ਅਤੇ ਨੀਤੀਵਾਨ ਪ੍ਰਤੀ ਵਿਸ਼ੇਸ਼ ਸਨਮਾਨ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ