Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

 ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਸੜਕਾਂ ਤੇ ਲੱਗੇ ਸਾਈਨ ਬੋਰਡਾਂ ਅੱਗੋਂ ਝਾੜੀਆਂ/ ਟਾਹਣੀਆਂ ਹਟਾਉਣ ਦੀ ਮੁਹਿੰਮ ਸ਼ੁਰੂ 

November 14, 2024 06:25 PM
SehajTimes
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਪੁਲਿਸ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ ‘ਤੇ ਸੜਕ ਹਾਦਸਿਆਂ ਨੂੰ ਰੋਕਣ ਦੇ ਮੰਤਵ ਨਾਲ ਐਸ ਐਸ ਪੀ ਸ੍ਰੀ ਦੀਪਕ ਪਾਰਕ ਅਤੇ ਐਸ ਪੀ (ਟ੍ਰੈਫਿਕ) ਹਰਿੰਦਰ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵੱਖ-ਵੱਖ ਥਾਵਾਂ ਤੇ ਦਰੱਖਤਾਂ/ਝਾੜੀਆਂ ਨਾਲ ਬਣਦੇ ਬਲੈਕ ਸਪਾਟਸ ਦੀ ਚੈਕਿੰਗ ਕੀਤੀ ਗਈ ਅਤੇ ਪਾਇਆ ਗਿਆ ਕਿ ਬਹੁਤ ਸਾਰੀਆਂ ਥਾਵਾਂ ‘ਤੇ ਜਰੂਰੀ ਸਾਈਨ ਬੋਰਡ/ਮੋੜ ਆਦਿ ਝਾੜੀਆਂ/ਦਰਖਤਾਂ ਦੀਆਂ ਟਾਹਣੀਆਂ ਹੋਣ ਕਾਰਨ ਦਿਖਾਈ ਨਹੀਂ ਦਿੰਦੇ ਜਿਸ ਕਾਰਨ ਅਚਾਨਕ ਹਾਦਸਾ ਵਾਪਰ ਜਾਂਦਾ ਹੈ। ਡੀ ਐਸ ਪੀ ਟਰੈਫਿਕ ਕਰਨੈਲ ਸਿੰਘ ਅਨੁਸਾਰ ਉਨਾਂ ਵੱਲੋਂ ਜ਼ਿਲ੍ਹੇ ਵਿੱਚ ਲਗਾਤਾਰ ਸਕੂਲਾਂ, ਕਾਲਜਾਂ, ਵਸਨੀਕਾਂ, ਟਰੱਕ ਯੂਨੀਅਨ ਅਤੇ ਟੈਕਸੀ ਯੂਨੀਅਨ ਨਾਲ ਸੰਪਰਕ ਕਰਕੇ ਸੁਰੱਖਿਅਤ ਸੜਕੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਜਾਗਰੂਕਤਾ ਕੀਤੀ ਜਾ ਰਹੀ ਹੈ। ਇਸੇ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪਾਇਆ ਗਿਆ ਕਿ ਬਹੁਤ ਸਾਰੀਆਂ ਥਾਵਾਂ ‘ਤੇ ਝਾੜੀਆਂ/ ਬੂਟੀਆਂ ਕਾਰਨ ਮਹੱਤਵਪੂਰਨ ਸਾਈਨ ਬੋਰਡ ਤੱਕ ਦਿਖਾਈ ਨਹੀਂ ਦਿੰਦੇ, ਜਿਸ ਕਾਰਨ ਵਾਹਨ ਚਾਲਕ ਨੂੰ ਮੌਕੇ ਤੇ ਮੋੜ ਜਾਂ ਕੱਟ ਜਾਂ ਓਵਰਟੇਕਿੰਗ ਬਾਰੇ ਨਹੀਂ ਪਤਾ ਲੱਗਦਾ, ਜਿਸ ਕਾਰਨ ਜਾਨੀ ਤੇ ਮਾਲੀ ਨੁਕਸਾਨ ਹੋ ਜਾਂਦੇ ਹਨ। ਉਹਨਾਂ ਦੱਸਿਆ ਕਿ ਵੱਖ-ਵੱਖ ਐਨ ਜੀ ਓਜ਼ ਨੂੰ ਨਾਲ ਲੈ ਕੇ ਜ਼ਿਲ੍ਹਾ ਪੁਲਿਸ ਵੱਲੋਂ ਅਜਿਹੇ ਬਲੈਕ ਸਪਾਟਸ ਜਿੱਥੇ ਝਾੜੀਆਂ ਜਾਂ ਦਰਖਤਾਂ ਦੀਆਂ ਟਾਹਣੀਆਂ ਕਾਰਨ ਸੜਕੀ ਆਵਾਜਾਈ ਚ ਰੁਕਾਵਟ ਬਣਦੀ ਹੈ, ਉਹਨਾਂ ਨੂੰ ਦੂਰ ਕਰਨ ਦੀ ਮੁਹਿੰਮ ਚਲਾਈ ਗਈ ਹੈ ਤਾਂ ਜੋ ਸੜਕਾਂ ਤੇ ਲੱਗੇ ਸਾਈਨ ਬੋਰਡ ਵਾਹਨ ਚਾਲਕਾਂ ਨੂੰ ਸਾਫ ਦਿਖਾਈ ਦੇਣ। ਉਹਨਾਂ ਨੇ ਜ਼ਿਲ੍ਹੇ ਦੇ ਸਰਪੰਚਾਂ, ਗ੍ਰਾਮ ਪੰਚਾਇਤਾਂ ਅਤੇ ਹੋਰ ਜਿੰਮੇਵਾਰ ਨਾਗਰਿਕਾਂ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਏਰੀਆ ਵਿੱਚ ਸੜਕਾਂ ‘ਤੇ ਆਵਾਜਾਈ ਵਿੱਚ ਦਿੱਕਤ ਬਣਦੇ ਅਜਿਹੇ ਦਰਖਤਾਂ ਅਤੇ ਝਾੜੀਆਂ ਨੂੰ ਆਵਾਜਾਈ ਵਿੱਚ ਰੁਕਾਵਟ ਨਾ ਬਣਨ ਦੇਣ ਤਾਂ ਜੋ ਹਰ ਇੱਕ ਵਾਹਨ ਚਾਲਕ ਸੁਰੱਖਿਅਤ ਮਹਿਸੂਸ ਕਰ ਸਕੇ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ

ਐਸ.ਏ.ਐਸ. ਨਗਰ ਪੁਲਿਸ ਵੱਲੋਂ ਏ.ਜੀ.ਟੀ.ਐਫ. ਪੰਜਾਬ ਨਾਲ ਸਾਂਝੇ ਓਪਰੇਸ਼ਨ ਦੌਰਾਨ ਵਿਦੇਸ਼ ਆਧਾਰਿਤ ਗੈਂਗਸਟਰਾਂ ਦੇ ਪ੍ਰਮੁੱਖ ਸਾਥੀ ਦੀ ਗ੍ਰਿਫਤਾਰੀ

ਮੋਹਾਲੀ ਪੁਲਿਸ ਵੱਲੋਂ 40 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਕਾਬੂ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ ਹੋਏ 14 ਪਿੰਡਾਂ ਦੇ ਵਿਕਾਸ ਲਈ 41 ਕਰੋੜ 58 ਲੱਖ ਨਗਰ ਨਿਗਮ ਵੱਲੋਂ ਮਨਜੂਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ