Tuesday, November 18, 2025

Majha

ਇਨਸਾਫ਼ ਨਾ ਮਿਲਿਆ ਤਾਂ 18 ਨਵੰਬਰ ਨੂੰ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਐਸ.ਐਸ.ਪੀ ਦਫ਼ਤਰ ਤਰਨਤਾਰਨ ਅੱਗੇ ਦੇਵੇਗੀ ਵਿਸ਼ਾਲ ਧਰਨਾ

November 15, 2024 03:06 PM
Manpreet Singh khalra

ਭਿੱਖੀਵਿੰਡ : ਹਲਕਾ ਪੱਟੀ ਦੇ ਪਿੰਡ ਜੋਤੀ ਸ਼ਾਹ ਵਿਖੇ ਕਵਰੇਜ ਕਰਨ ਗਏ ਪੱਤਰਕਾਰ ਕਪਿਲ ਗਿੱਲ ਦੇ ਕੈਮਰਾਮੈਨ ਕਿਸ਼ੋਰੀ ਲਾਲ ਹੈਪੀ ਸਭਰਾ ਤੇ ਬੀਤੇ ਤਿੰਨ ਮਹੀਨੇ ਪਹਿਲਾਂ ਕੁੱਝ ਗੁੰਡਿਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ ਸੀ, ਜਿਸ ਸਬੰਧੀ ਚੌਂਕੀ ਸਭਰਾ ਵਿਖੇ ਦਰਖ਼ਾਸਤ ਵੀ ਦਿੱਤੀ ਗਈ ਸੀ, ਉਸ ਤੋਂ ਬਾਅਦ ਡੀ.ਐਸ.ਪੀ ਪੱਟੀ ਵਿਖੇ ਦਰਖ਼ਸਤ ਦਿੱਤੀ ਗਈ ਅਤੇ ਜਿਲ੍ਹੇ ਦੇ ਐਸ.ਐਸ.ਪੀ ਦਫਤਰ ਵੀ ਦਰਖ਼ਾਸਤ ਦਿੱਤੀ ਗਈ, ਪਰ ਹਾਲੇ ਤੱਕ ਪੁਲਿਸ ਪ੍ਰਸ਼ਾਸਨ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਝੂਠੇ ਦਿਲਾਸੇ ਦਿੱਤੇ ਗਏ। ਇਸ ਸਬੰਧੀ ਜਦੋਂ ਪਿੰਡ ਸਭਰਾ ਦੇ ਚੌਂਕੀ ਇੰਚਾਰਜ ਬਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਵੱਲੋਂ ਇਸ ਦਰਖ਼ਾਸਤ ਤੇ ਕੋਈ ਵੀ ਕਾਰਵਾਈ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ, ਜਦ ਕਿ ਇਹਨਾਂ ਤਿੰਨਾਂ ਮਹੀਨਿਆਂ ਦੇ ਵਿੱਚ ਸਭਰਾ ਚੌਂਕੀ ਦਰਖ਼ਸਤ ਵੀ ਦਿੱਤੀ ਗਈ,ਡੀਐਸਪੀ ਪੱਟੀ ਨੂੰ ਵੀ ਦਰਖਾਸਤ ਦਿੱਤੀ ਗਈ ਅਤੇ ਐਸ.ਐਸ.ਪੀ ਨੂੰ ਵੀ ਤਿੰਨ ਵਾਰ ਦਰਖ਼ਸਤ ਦਿੱਤੀ ਗਈ ਪਰ ਹਾਲੇ ਤੱਕ ਇਹਨਾਂ ਦਰਖਾਸਤਾਂ ਤੇ ਕੋਈ ਵੀ ਅਮਲ ਨਹੀਂ ਕੀਤਾ ਗਿਆ। ਇਸ ਸਬੰਧੀ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਚੇਤਾਵਨੀ ਦਿੰਦਿਆ ਕਿ ਜੇਕਰ ਆਉਣ ਵਾਲੇ ਸੱਤ ਦਿਨਾਂ ਦੇ ਵਿੱਚ-ਵਿੱਚ ਕੋਈ ਵੀ ਕਾਰਵਾਈ ਨਾ ਕੀਤੀ ਗਈ ਤਾਂ 18 ਨਵੰਬਰ 2024 ਨੂੰ ਜਿਲ੍ਹੇ ਦੇ ਐਸ.ਐਸ.ਪੀ ਦੇ ਦਫਤਰ ਅੱਗੇ ਪੱਤਰਕਾਰ ਭਾਈਚਾਰੇ ਵੱਲੋਂ ਵੱਡੇ ਪੱਧਰ ਤੇ ਧਰਨਾ ਲਗਾਇਆ ਜਾਵੇਗਾ ਤੇ ਰੋਸ਼ ਪ੍ਰਦਰਸਨ ਵੀ ਕੀਤਾ ਜਾਏਗਾ। ਇਸ ਸਬੰਧੀ ਜਸਬੀਰ ਸਿੰਘ ਪੱਟੀ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ  ਤਰਨਤਰਨ ਦੇ ਪੱਤਰਕਾਰਾਂ ਨਾਲ ਇਹੋ ਜਿਹਾ ਸਲੂਕ ਕੀਤਾ ਜਾ ਰਿਹਾ ਏ ਤਾਂ ਆਮ ਲੋਕਾ ਨੂੰ ਇਨਸਾਫ਼ ਕਿਵੇਂ ਮਿਲੇਗਾ, ਇਸ ਸਬੰਧੀ ਜਸਬੀਰ ਸਿੰਘ ਪੱਟੀ ਨੇ ਕਿਹਾ ਕਿ ਜੇਕਰ ਇੰਨਾ 7 ਦਿਨਾ ਦੇ ਵਿੱਚ-ਵਿੱਚ ਪੁਲਿਸ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਸਘੰਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

58,962 ਸਰਕਾਰੀ ਨੌਕਰੀਆਂ ਇਮਾਨਦਾਰੀ ਨਾਲ ਦਿੱਤੀਆਂ, ਹੁਣ ਨੌਜਵਾਨ ਆਪਣੀ ਨੌਕਰੀ ਇਮਾਨਦਾਰੀ ਨਾਲ ਨਿਭਾਉਣ : ਮੁੱਖ ਮੰਤਰੀ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਦੋ ਏਕੇ -ਸੀਰੀਜ਼ ਅਸਾਲਟ ਰਾਈਫਲਾਂ, ਇੱਕ ਆਧੁਨਿਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ