Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ

November 15, 2024 03:30 PM
SehajTimes

ਪੰਜਾਬ ਪੁਲਿਸ ਨੇ ਸੂਬੇ ਵਿੱਚ ਵਿਦੇਸ਼ੀ ਹਮਾਇਤ ਵਾਲੇ ਅਪਰਾਧਾਂ ਨੂੰ ਠੱਲ੍ਹ ਪਾਉਂਦਿਆਂ ਫਿਰੌਤੀ ਅਤੇ ਗੋਲੀਬਾਰੀ ਦੀਆਂ 14 ਵਰਦਾਤਾਂ ਨੂੰ ਸਫਲਤਾਪੂਰਵਕ ਕੀਤਾ ਟਰੇਸ: ਡੀਜੀਪੀ ਗੌਰਵ ਯਾਦਵ

ਇਸ ਕਾਰਵਾਈ ਨੇ ਅੰਤਰਰਾਸ਼ਟਰੀ ਅਪਰਾਧ ਸਿੰਡੀਕੇਟ ਨੂੰ ਦਿੱਤਾ ਵੱਡਾ ਝਟਕਾ: ਐਸਐਸਪੀ ਜਲੰਧਰ ਦਿਹਾਤੀ ਐਚ.ਪੀ.ਐਸ. ਖੱਖ

ਚੰਡੀਗੜ੍ਹ : ਕੌਮਾਂਤਰੀ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ, ਜਲੰਧਰ ਦਿਹਾਤੀ ਪੁਲਿਸ ਨੇ 10 ਕੱਟੜ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਯੂ.ਕੇ. ਅਧਾਰਿਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਵੱਖ-ਵੱਖ ਅਪਰਾਧਿਕ ਗਰੋਹਾਂ ਨੂੰ ਨਸ਼ਟ ਕਰ ਦਿੱਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 7 ਪਿਸਤੌਲਾਂ ਸਮੇਤ 18 ਜਿੰਦਾ ਕਾਰਤੂਸ ਅਤੇ 10 ਮੈਗਜ਼ੀਨਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਵੱਲੋਂ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਵਰਤੀ ਜਾ ਰਹੀ ਟੋਇਟਾ ਕੋਰੋਲਾ ਐਲਟਿਸ ਕਾਰ, ਜੁਪੀਟਰ ਸਕੂਟਰ, ਪਲੈਟੀਨਾ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਿੰਡੀਕੇਟ ਸਰਹੱਦ ਪਾਰੋਂ ਕਾਰਵਾਈਆਂ ਨੂੰ ਅੰਜ਼ਾਮ ਦਿੰਦਾ ਸੀ ਅਤੇ ਇਸ ਦੇ ਪ੍ਰਮੁੱਖ ਸੰਚਾਲਕ ਯੂ.ਕੇ., ਗ੍ਰੀਸ ਅਤੇ ਮਨੀਲਾ ਵਿੱਚ ਬੈਠ ਕੇ ਪੰਜਾਬ ਵਿੱਚ ਫਿਰੌਤੀ ਅਤੇ ਗੋਲੀਬਾਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੇ ਨਿਰਦੇਸ਼ ਦਿੰਦੇ ਸਨ। ਇਸ ਤੋਂ ਇਲਾਵਾ, ਜਲੰਧਰ ਦਿਹਾਤੀ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਚਲਾਏ ਜਾ ਰਹੇ ਹਥਿਆਰਾਂ ਦੀ ਖਰੀਦ ਸਬੰਧੀ ਨੈੱਟਵਰਕ ਦਾ ਵੀ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋ ਮਾਡਿਊਲਾਂ ਨੂੰ ਨਸ਼ਟ ਕਰਨ ਨਾਲ, ਪੰਜਾਬ ਪੁਲਿਸ ਨੇ ਫਿਰੌਤੀ ਅਤੇ ਗੋਲੀਬਾਰੀ ਦੀਆਂ ਘੱਟੋ-ਘੱਟ 14 ਵਾਰਦਾਤਾਂ ਨੂੰ ਸਫ਼ਲਤਾਪੂਰਵਕ ਟਰੇਸ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵਿਦੇਸ਼ੀ ਹਮਾਇਤ ਪ੍ਰਾਪਤ ਅਪਰਾਧਾਂ ਨੂੰ ਕਾਫੀ ਹੱਦ ਤੱਕ ਠੱਲ੍ਹ ਪਾਈ ਗਈ ਹੈ।


ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਜਲੰਧਰ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਹਿਲੀ ਸਫਲਤਾ ਉਸ ਸਮੇਂ ਮਿਲੀ ਜਦੋਂ ਐਸਐਚਓ ਥਾਣਾ ਲੋਹੀਆਂ ਯਾਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਗਿੱਦੜਪਿੰਡੀ ਹਾਈਟੈਕ ਟੋਲ ਪਲਾਜ਼ਾ ਨੇੜੇ ਇੱਕ ਟੋਇਟਾ ਕੋਰੋਲਾ ਐਲਟਿਸ (ਪੀਬੀ-65-ਐਚ-9100) ਨੂੰ ਰੋਕਿਆ ਅਤੇ ਕਾਰ ਦੀ ਤਲਾਸ਼ੀ ਦੌਰਾਨ ਦੋ .32 ਬੋਰ ਦੇ ਪਿਸਤੌਲ ਸਮੇਤ ਛੇ ਜਿੰਦਾ ਕਾਰਤੂਸ ਅਤੇ ਪੰਜ ਮੈਗਜ਼ੀਨ ਬਰਾਮਦ ਕਰਕੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਬਿੱਲੀ ਬੜੈਚ, ਜਗਵਿੰਦਰ ਸਿੰਘ ਉਰਫ਼ ਸ਼ਨੀ ਵਾਸੀ ਮੂਲੇਵਾਲ ਖਹਿਰਾ ਅਤੇ ਜਸਕਰਨ ਸਿੰਘ ਉਰਫ਼ ਸਾਰਾ ਵਾਸੀ ਸਿੱਧਵਾਂ ਦੋਨਾ ਵਜੋਂ ਹੋਈ ਹੈ। ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਕਾਰਵਾਈਆਂ ਯੂ.ਕੇ. ਅਧਾਰਤ ਮੁੱਖ ਸਰਗਣਾ ਜਗਦੀਪ ਸਿੰਘ ਉਰਫ ਜੱਗਾ, ਗ੍ਰੀਸ ਅਧਾਰਤ ਪਰਮਜੀਤ ਸਿੰਘ ਉਰਫ ਪੰਮਾ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਅਤੇ ਮਨੀਲਾ ਅਧਾਰਤ ਮਨਜਿੰਦਰ ਸਿੰਘ ਉਰਫ ਮਨੀ ਦੁਆਰਾ ਲੌਜਿਸਟਿਕਲ ਤਾਲਮੇਲ ਜ਼ਰੀਏ ਚਲਾਈਆਂ ਜਾ ਰਹੀਆਂ ਸਨ। ਉਹਨਾਂ ਅੱਗੇ ਦੱਸਿਆ ਕਿ ਗਿਰੋਹ ਨੇ ਹਾਲ ਹੀ ਵਿੱਚ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਕਹਿਣ 'ਤੇ ਮੱਧ ਪ੍ਰਦੇਸ਼ ਦੇ ਖਰਗੋਨ ਸ਼ਹਿਰ ਤੋਂ ਪਿਸਤੌਲਾਂ ਖ਼ਰੀਦੀਆਂ ਸਨ। ਉਨ੍ਹਾਂ ਦੱਸਿਆ ਕਿ ਅਗਲੇਰੀ ਕਾਰਵਾਈ ਦੌਰਾਨ ਪੁਲਿਸ ਟੀਮ ਨੇ ਗਰੋਹ ਦੇ ਤਿੰਨ ਹੋਰ ਮੈਂਬਰਾਂ ਦੀ ਪਹਿਚਾਣ ਅਜੈ ਕੁਮਾਰ ਉਰਫ਼ ਬਿੱਲਾ ਵਾਸੀ ਸ਼ਾਹਜਹਾਨਪੁਰ, ਵਿਸ਼ਾਲ ਵਾਸੀ ਸੀਨਪੁਰਾ, ਕਪੂਰਥਲਾ ਅਤੇ ਦੋਨੇਵਾਲ ਦੇ ਇੱਕ ਨਾਬਾਲਗ ਵਜੋਂ ਕੀਤੀ ਹੈ। ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਇੱਕ ਹੋਰ .32 ਬੋਰ ਦੀ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਅਤੇ ਜੁਪੀਟਰ ਸਕੂਟਰ (ਪੀ.ਬੀ.09-ਏ.ਕੇ.-8740), ਜਿਸ 'ਤੇ ਉਹ ਸਫਰ ਕਰ ਰਹੇ ਸਨ, ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਨਾਮੀ ਗਿਰੋਹ ਤਿੰਨ ਵੱਡੀਆਂ ਅਪਰਾਧਿਕ ਵਾਰਦਾਤਾਂ ਵਿੱਚ ਸ਼ਾਮਲ ਪਾਇਆ ਗਿਆ, ਜਿਸ ਵਿੱਚ ਜਗਦੀਪ ਉਰਫ਼ ਜੱਗਾ ਦੇ ਨਿਰਦੇਸ਼ਾਂ 'ਤੇ ਭੁਲੱਥ ਦੇ ਇੱਕ ਵਪਾਰੀ ਨੂੰ ਨਿਸ਼ਾਨਾ ਬਣਾਉਣ ਸਬੰਧੀ ਗੋਲੀ ਕਾਂਡ, ਹਥਿਆਰਾਂ ਦੀ ਬਰਾਮਦਗੀ ਅਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖਰੀਦ ਸਬੰਧੀ ਮਾਮਲੇ ਸ਼ਾਮਲ ਹਨ।


ਐਸਐਸਪੀ ਖੱਖ ਨੇ ਕਿਹਾ ਕਿ ਇਸ ਕਾਰਵਾਈ ਨੇ ਸਾਡੇ ਖੇਤਰ ਵਿੱਚ ਕਾਰਜਸ਼ੀਲ ਅੰਤਰਰਾਸ਼ਟਰੀ ਅਪਰਾਧਾਂ ਦੇ ਨੈੱਟਵਰਕ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ। ਐਸਐਸਪੀ ਨੇ ਦੱਸਿਆ ਕਿ ਇੱਕ ਹੋਰ ਕਾਰਵਾਈ ਵਿੱਚ ਇੰਸਪੈਕਟਰ ਪੁਸ਼ਪ ਬਾਲੀ ਦੀ ਅਗਵਾਈ ਵਿੱਚ ਸੀਆਈਏ ਸਟਾਫ਼ ਜਲੰਧਰ ਦਿਹਾਤੀ ਨੇ ਇੱਕ ਹੋਰ ਖ਼ੌਫ਼ਨਾਕ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਰਾਜੂ ਵਾਸੀ ਅਹਿਮਦਪੁਰ, ਦਲਵਿੰਦਰ ਸਿੰਘ ਉਰਫ਼ ਗੁਰੀ ਵਾਸੀ ਧਾਲੀਵਾਲ ਦੋਨਾ, ਸਰਬਜੀਤ ਸਿੰਘ ਉਰਫ਼ ਪੰਜਾਬ ਉਰਫ਼ ਕਾਕਾ ਵਾਸੀ ਅਠੌਲਾ ਅਤੇ ਹਰਪ੍ਰੀਤ ਸਿੰਘ ਉਰਫ ਸ਼ੇਰਾ ਵਾਸੀ ਕਟਾਣੀ ਗੇਟ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਹਨਾਂ ਦੇ ਕਬਜ਼ੇ ‘ਚੋਂ ਛੇ ਜਿੰਦਾ ਰੌਂਦ ਸਮੇਤ ਦੋ .32 ਬੋਰ ਦੇ ਪਿਸਤੌਲ ਤੇ ਤਿੰਨ ਮੈਗਜ਼ੀਨ ਅਤੇ ਦੋ ਜਿੰਦਾ ਰੌਂਦ ਸਮੇਤ ਇੱਕ .315 ਬੋਰ ਦਾ ਪਿਸਤੌਲ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਪਲੈਟੀਨਾ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ਨੂੰ ਵੀ ਕਬਜੇ ਵਿੱਚ ਲੈ ਲਿਆ ਹੈ। ਐਸਐਸਪੀ ਖੱਖ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਸ ਗਿਰੋਹ ਨੇ ਬਲੇਅਰ ਖਾਨਪੁਰ ਵਿਖੇ ਗੋਲੀਬਾਰੀ ਅਤੇ ਜਬਰੀ ਵਸੂਲੀ, ਕਰਿਆਨੇ ਦੀ ਦੁਕਾਨ ਦੇ ਮਾਲਕ 'ਤੇ ਹਥਿਆਰਬੰਦ ਹਮਲਾ ਅਤੇ ਗੋਲੀ ਚਲਾਉਣ, ਲੈਦਰ ਕੰਪਲੈਕਸ ਨੇੜੇ ਹਥਿਆਰਬੰਦ ਡਕੈਤੀ, ਪ੍ਰਵਾਸੀ ਮਜ਼ਦੂਰਾਂ ਤੋਂ 25,000 ਰੁਪਏ ਦੀ ਜਬਰੀ ਵਸੂਲੀ ਅਤੇ ਕਈ ਮੋਟਰਸਾਈਕਲਾਂ ਦੀਆਂ ਚੋਰੀਆਂ ਸਮੇਤ ਕਈ ਅਪਰਾਧਾਂ ਨੂੰ ਅੰਜਾਮ ਦੇਣ ਦਾ ਜੁਲਮ ਇਕਬਾਲ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਨੇ ਨਸ਼ਾ ਤਸਕਰੀ ਦੇ ਇੱਕ ਸਥਾਨਕ ਨੈੱਟਵਰਕ ਨਾਲ ਸਬੰਧਾਂ ਬਾਰੇ ਵੀ ਖੁਲਾਸਾ ਕੀਤਾ। ਜ਼ਿਕਰਯੋਗ ਹੈ ਕਿ ਪੁਲਿਸ ਨੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ, ਜਿਸ ਵਿੱਚ ਐਫਆਈਆਰ ਨੰਬਰ 102 ਮਿਤੀ 09.11.2024 ਥਾਣਾ ਲੋਹੀਆਂ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਐਫ.ਆਈ.ਆਰ. ਨੰ. 95 ਮਿਤੀ 13.11.2024 ਥਾਣਾ ਮਕਸੂਦਾਂ ਵਿਖੇ ਆਰਮਜ਼ ਐਕਟ ਦੀ ਧਾਰਾ 25(1)(6)(7)(8) ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 111 ਅਤੇ ਧਾਰਾ 308(2), 310(4) ਅਤੇ 310(5) ਅਧੀਨ ਮਾਮਲਾ ਦਰਜ ਕਰਨਾ ਸ਼ਾਮਲ ਹੈ।

Have something to say? Post your comment

 

More in Chandigarh

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਵਿਵਸਥਾ ਦਾ ਹਾਣੀ ਬਣਾਉਣ ਲਈ 3500 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਸਿੱਖਿਆ ਕ੍ਰਾਂਤੀ-2.0 ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰੀ ਦਰਜਾਬੰਦੀ ਵਿੱਚ ਸਿਖਰ 'ਤੇ ਆਉਣ ਤੋਂ ਬਾਅਦ ਪੰਜਾਬ ਨੇ ਸਿੱਖਿਆ ਕ੍ਰਾਂਤੀ 2.0 ਦੇ ਤਹਿਤ ਗਲੋਬਲ ਐਜੂਕੇਸ਼ਨ ਲੀਡਰਸ਼ਿਪ 'ਤੇ ਟਿਕਾਈ ਨਜ਼ਰ: ਹਰਜੋਤ ਸਿੰਘ ਬੈਂਸ ਵਿਸ਼ਵ ਬੈਂਕ ਨਾਲ ਇਹ ਭਾਈਵਾਲੀ ਪੰਜਾਬ ਦੇ ਸਿੱਖਿਆ ਸੁਧਾਰਾਂ ਦੀ ਅੰਤਰਰਾਸ਼ਟਰੀ ਮਾਨਤਾ ਦਾ ਪ੍ਰਤੱਖ ਪ੍ਰਮਾਣ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ ਪੰਜਾਬ ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ •2025-26 ਵਿੱਚ ਖੇਤੀ ਮਸ਼ੀਨੀਕਰਨ ਲਈ 416 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ, ਵਿੱਤੀ ਸਾਲ 2026-27 ਲਈ 600 ਕਰੋੜ ਰੁਪਏ ਅਲਾਟ ਕੀਤੇ ਗਏ: ਗੁਰਮੀਤ ਸਿੰਘ ਖੁੱਡੀਆਂ •8800 ਕਰੋੜ ਰੁਪਏ ਦੇ ਬਕਾਇਆ ਆਰਡੀਐਫ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ: ਖੁੱਡੀਆਂ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਮੋਹਾਲੀ ਦੇ ਬੈਂਕਾਂ ਨੇ ਤੀਜੀ ਤਿਮਾਹੀ ਵਿੱਚ ਸਾਲਾਨਾ ਕਰਜ਼ਾ ਯੋਜਨਾ ਦੇ ਟੀਚਿਆਂ ਦਾ 97% ਪ੍ਰਾਪਤ ਕੀਤਾ – ਏਡੀਸੀ (ਪੇਂਡੂ ਵਿਕਾਸ)

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ