Monday, June 16, 2025

Malwa

ਏ ਐਸ ਆਈ ਮਿੱਠੂ ਰਾਮ ਨੇ ਚੌਕੀ ਇੰਚਾਰਜ਼ ਦਾ ਚਾਰਜ ਸੰਭਾਲਿਆ 

November 15, 2024 03:37 PM
SehajTimes
 
ਸੁਨਾਮ : ਥਾਣਾ ਸ਼ਹਿਰੀ ਸੁਨਾਮ ਤੋਂ ਬਦਲਕੇ ਆਏ ਸਹਾਇਕ ਥਾਣੇਦਾਰ ਮਿੱਠੂ ਰਾਮ ਨੇ ਨਵੀਂ ਅਨਾਜ ਮੰਡੀ ਪੁਲੀਸ ਚੌਕੀ ਸੁਨਾਮ ਦੇ ਇੰਚਾਰਜ਼ ਦਾ ਚਾਰਜ਼ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵੇਂ ਆਏ ਚੌਂਕੀ ਇੰਚਾਰਜ ਸਹਾਇਕ ਥਾਣੇਦਾਰ ਮਿੱਠੂ ਰਾਮ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ | ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਪੂਰੀ ਮੁਸਤੈਦੀ ਨਾਲ ਕਾਰਵਾਈ ਕਰੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਤਤਪਰ ਰਹੇਗੀ। ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਸੁਧਾਰ ਲੈਣ, ਪੁਲਿਸ ਕਿਸੇ ਵੀ ਅਜਿਹੇ ਅਨਸਰਾਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕੇਗੀ। ਉਨ੍ਹਾਂ ਲੋਕਾਂ ਅਤੇ ਪ੍ਰੈਸ ਤੋਂ ਸਹਿਯੋਗ ਦੀ ਮੰਗ ਕੀਤੀ ਅਤੇ ਕਿਹਾ ਕਿ ਸਮਾਜ ਵਿੱਚੋਂ ਮਾੜੀਆਂ ਅਲਾਮਤਾਂ ਖਤਮ ਕਰਨ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। 

Have something to say? Post your comment

 

More in Malwa

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ