Saturday, November 01, 2025

Chandigarh

ਤਰੁਨਪ੍ਰੀਤ ਸਿੰਘ ਸੌਂਦ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

November 15, 2024 03:42 PM
ਅਮਰਜੀਤ ਰਤਨ

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ’ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਥੋਂ ਜਾਰੀ ਇਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਰੂਹਾਨੀ ਤ੍ਰਿਪਤੀ ਦਾ ਮਾਰਗ ਦਰਸਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਬਰਾਬਰਤਾ, ਆਪਸੀ ਪ੍ਰੇਮ-ਪਿਆਰ ਅਤੇ ਮਾਨਵੀ ਭਾਵਨਾ ਪ੍ਰਤੀ ਨਿਰੰਤਰ ਪ੍ਰੇਰਿਤ ਕਰਦੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਬਾਬਾ ਜੀ ਵੱਲੋਂ ਦਸਾਂ ਨਹੁੰਆਂ ਦੀ ਕਿਰਤ ਕਰਦਿਆਂ ਵੰਡ ਛਕਣ ਦੀ ਪ੍ਰੇਰਨਾ ਪ੍ਰਤੀ ਮੁੜ ਸੰਕਲਪ ਲੈਣ ਦਾ ਵੀ ਅਵਸਰ ਪ੍ਰਦਾਨ ਕਰਦਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਿਦੇਸ਼ੀ ਧਾੜਵੀਆਂ ਦੇ ਜਬਰ, ਸਮਕਾਲੀ ਸ਼ਾਸਕਾਂ ਦੇ ਅਨਿਆਂ ਅਤੇ ਰੂੜੀਵਾਦੀ ਰਵਾਇਤਾਂ ਦੇ ਗਲਬੇ ਦਾ ਵਿਰੋਧ ਕਰਦਿਆਂ ਮਨੁੱਖਤਾ ਦੇ ਹੱਕਾਂ ਦੀ ਰਾਖੀ ਲਈ ਜਾਤ-ਪਾਤ ਅਤੇ ਵਹਿਮਾਂ-ਭਰਮਾਂ ਤੋਂ ਨਿਰਲੇਪ ਸਮਾਜ ਦੀ ਉਸਾਰੀ ਦਾ ਉਪਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮੌਜੂਦਾ ਭੌਤਿਕਵਾਦੀ ਸਮਾਜ ਨੂੰ ਸਹੀ ਰਸਤੇ ਪਾਉਣ ਲਈ ਬਹੁਤ ਸਾਰਥਕ ਹਨ। ਸੌਂਦ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਸੱਚਾ-ਸੁੱਚਾ ਜੀਵਨ ਬਤੀਤ ਕਰਨ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਮਨੁੱਖਤਾ ਦੀ ਸੁਚੱਜੀ ਅਗਵਾਈ ਕਰਦਿਆਂ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ