Monday, June 16, 2025

Chandigarh

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ

November 15, 2024 03:59 PM
SehajTimes

ਚੰਡੀਗੜ੍ਹ : ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦਿਲੀ ਮੁਬਾਰਕਬਾਦ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ 'ਚ ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਰਹਿਬਰ ਸਨ ਜਿਨ੍ਹਾਂ ਦੀਆਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਬਹੁਤ ਮਹੱਤਵ ਰੱਖਦੀਆਂ ਹਨ। ਸ੍ਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ-ਪਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਤੇ ਨਿਮਰਤਾ ਦੇ ਦਿਖਾਏ ਮਾਰਗ 'ਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੇ ਮਹਾਨ ਵਿਰਸੇ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ