Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ

November 15, 2024 04:14 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ ਦੇਸ਼-ਵਿਦੇਸ਼ 'ਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ| ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ| ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ|

ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ| ਉਨ੍ਹਾਂ ਨੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ