Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਬੀ ਐੱਸ ਬੀ ਵੈਲਫੇਅਰ ਸੋਸਾਇਟੀ ਖੰਨਾ ਵੱਲੋਂ ਦੋਰਾਹਾ ਵਿਖੇ ਪ੍ਰਕਾਸ਼ ਪੁਰਬ ਮੌਕੇ ਬੂਟੇ ਲਗਾਏ ਗਏ 

November 15, 2024 04:35 PM
SehajTimes
ਦੋਰਾਹਾ : ਦੋਰਾਹਾ ਵਿਖੇ ਬੀ ਐਸ ਬੀ ਵੈਲਫੇਅਰ ਸੋਸਾਇਟੀ ਖੰਨਾ ਸੁਸਾਇਟੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ  ਪ੍ਰਕਾਸ਼ ਪੁਰਬ ਮੌਕੇ ਵਾਤਾਵਰਨ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। ਇਸ ਸਮੇਂ ਗੁਰਮੀਤ ਸਿੰਘ ਨੇ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੁਆਰਾ ਦਰਸਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਬਸਰ ਕਰਨਾ ਚਾਹੀਦਾ ਹੈ। ਉਹਨਾਂ ਅੱਗੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ ਦੇ ਨਾਲ ਨਾਲ ਆਪਣੇ ਵਾਤਾਵਰਨ , ਹਵਾ, ਪਾਣੀ ਅਤੇ ਭੂਮੀ ਨੂੰ ਵੀ ਸ਼ੁੱਧ ਰੱਖਣਾ ਚਾਹੀਦਾ ਹੈ। ਉਹਨਾਂ ਆਖਿਆ ਇਹ ਤਦ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਵੱਧ ਤੋਂ ਵੱਧ ਬੂਟੇ ਲਗਾਵਾਂਗੇ। ਉਹਨਾਂ ਅੱਗੇ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਉਹਨਾਂ ਦੇ ਪਾਲਣ ਪੋਸ਼ਣ ਨੂੰ ਵੀ ਯਕੀਨੀ ਬਣਾਉਣਾ ਅਤੀ ਜਰੂਰੀ ਹੈ। ਇਸ ਸਮੇਂ ਰਣਧੀਰ ਸਿੰਘ, ਦਲਜੀਤ ਕੌਰ, ਸੁਖਵਿੰਦਰ ਸਿੰਘ ਨੋਨਾ, ਸੁਖਵਿੰਦਰ ਕੌਰ, ਉਪਦੇਸ਼ ਕੌਰ, ਈਸਰ ਸਿੰਘ, ਇੰਦਰਜੀਤ ਸਿੰਘ ਫੌਜੀ, ਮਨਜੀਤ ਸਿੰਘ, ਅਨਿਲ ਕੁਮਾਰ, ਅਨੂਪ, ਰਜੇਸ਼ ਕੁਮਾਰ, ਸਤਪਾਲ,ਬਲਵੰਤ ਸਿੰਘ ਬਾਵਾ, ਸੁਰਿੰਦਰ ਸਿੰਘ, ਅਵਤਾਰ ਸਿੰਘ ਫੌਜੀ, ਕਿਰਪਾਲ ਸਿੰਘ ਫੌਜੀ ਅਤੇ ਅਨੇਕਾਂ ਹੋਰ ਵਾਤਾਵਰਨ ਪ੍ਰੇਮੀ ਹਾਜ਼ਰ ਸਨ।

Have something to say? Post your comment