Saturday, November 01, 2025

Majha

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

November 15, 2024 06:12 PM
SehajTimes

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਤੇ ਇੱਥੋਂ ਦੇ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਆਏ ਦਿਨ ਹੋਰ ਮਜ਼ਬੂਤ ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅੱਜ ਦੇ ਪਦਾਰਥਵਾਦੀ ਸਮਾਜ ਵਿੱਚ ਵੀ ਓਨੀਆਂ ਹੀ ਪ੍ਰਸੰਗਿਕ ਹਨ। ਭਗਵੰਤ ਸਿੰਘ ਮਾਨ ਨੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਸੰਗਤਾਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ|

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ| ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ|

ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ| ਉਨ੍ਹਾਂ ਨੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਨੂੰ ਸੰਸਾਰ ਭਰ ਵਿੱਚ ਜਗਤ ਗੁਰੂ ਵਜੋਂ ਸਤਿਕਾਰਿਆ ਜਾਂਦਾ ਹੈ, ਨੇ ਆਪਣੀਆਂ ਉਦਾਸੀਆਂ ਰਾਹੀਂ ਲੋਕਾਂ ਨੂੰ ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਪਾਠ ਪੜ੍ਹਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਰਾਹੀਂ ਮੁਗਲ ਬਾਦਸ਼ਾਹ ਬਾਬਰ ਦੇ ਹਮਲੇ ਦੌਰਾਨ ਜ਼ੁਲਮ, ਅਨਿਆਂ ਅਤੇ ਅੱਤਿਆਚਾਰ ਦਾ ਡਟ ਕੇ ਵਿਰੋਧ ਕੀਤਾ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਉਸ ਸਮੇਂ ਜਦੋਂ ਪ੍ਰਦੂਸ਼ਣ ਦਾ ਕਿਤੇ ਨਾਮੋ-ਨਿਸ਼ਾਨ ਵੀ ਨਹੀਂ ਸੀ, ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਪਾਠ ਪੜ੍ਹਾਇਆ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਨੇ ਨਾਰੀ ਸਸ਼ਕਤੀਕਰਨ ਅਤੇ ਸਮਾਜ ਵਿੱਚ ਔਰਤਾਂ ਨੂੰ ਬਰਾਬਰ ਦਾ ਦਰਜਾ ਦਿਵਾਉਣ ਲਈ ਵੀ ਆਵਾਜ਼ ਬੁਲੰਦ ਕੀਤੀ।

Have something to say? Post your comment

 

More in Majha

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ "ਦਿ ਇੰਗਲਿਸ਼ ਐੱਜ" ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਡਰੱਗ ਸਰਗਨਾ ਕਾਬੂ

ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸੰਭਾਵੀ ਅੱਤਵਾਦੀ ਹਮਲਾ ਟਲਿ਼ਆ; ਅੰਮ੍ਰਿਤਸਰ ਵਿੱਚ ਆਰ.ਪੀ.ਜੀ. ਅਤੇ ਲਾਂਚਰ ਸਮੇਤ ਦੋ ਗ੍ਰਿਫ਼ਤਾਰ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ