Monday, January 20, 2025
BREAKING NEWS

Majha

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ

November 15, 2024 06:25 PM
SehajTimes

ਅੰਮ੍ਰਿਤਸਰ : ਆਸਟਰੇਲੀਆ ਨਿਵਾਸੀ ਜਤਿੰਦਰ ਸਿੰਘ ਉਪਲ ਅਤੇ ਉਨਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸੰਗਤਾਂ ਲਈ ਲਿਜਾਣ ਵਾਸਤੇ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈ ਬੱਸ ਸੇਵਾ ਕੀਤੀ ਗਈ, ਜਿਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਇਸ ਬੱਸ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਮੰਗ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਅਤੇ ਮਰਿਆਦਾ ਅਨੁਸਾਰ ਵੱਖ-ਵੱਖ ਅਸਥਾਨਾ ’ਤੇ ਪਹੁੰਚਾਉਣ ਦੀ ਜਿੰਮੇਵਾਰੀ ਨਿਭਾਈ ਜਾਂਦੀ ਹੈ। ਉਹਨਾਂ ਦੱਸਿਆ ਕਿ ਆਸਟਰੇਲੀਆ ਦੀਆਂ ਸੰਗਤਾਂ ਦੀ ਮੰਗ ’ਤੇ ਬੀਤੇ ਸਮੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਸਟਰੇਲੀਆ ਭੇਜੇ ਗਏ ਸਨ ਜਿਸ ਦੇ ਧੰਨਵਾਦ ਵੱਜੋਂ ਜਤਿੰਦਰ ਸਿੰਘ ਉਪਲ ਅਤੇ ਉਹਨਾਂ ਦੇ ਪਰਿਵਾਰ ਨੇ ਪਾਵਨ ਸਰੂਪਾਂ ਵਾਲੀ ਵਿਸ਼ੇਸ਼ ਬਸ ਤਿਆਰ ਕਰਵਾ ਕੇ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਹੈ।
ਉਹਨਾਂ ਕਿਹਾ ਕਿ ਜਤਿੰਦਰ ਸਿੰਘ ਉੱਪਲ ਅਤੇ ਉਹਨਾਂ ਦਾ ਪਰਿਵਾਰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਿਹਾ ਹੈ ਅਤੇ ਉਹਨਾਂ ਵੱਲੋਂ ਗੁਰੂ ਘਰਾਂ ਦੇ ਕਾਰਜਾਂ ਵਿੱਚ ਮੋਹਰੀ ਹੋ ਕੇ ਸੇਵਾਵਾਂ ਨਿਭਾਈਆਂ ਜਾਂਦੀਆਂ ਹਨ। ਭਾਈ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਰਧਾਲੂ ਪਰਿਵਾਰ ਦਾ ਧੰਨਵਾਦ ਕੀਤਾ।
ਇਸ ਦੌਰਾਨ ਜਤਿੰਦਰ ਸਿੰਘ ਉੱਪਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪ ਰਹਿਮਤ ਕਰਕੇ ਉਹਨਾਂ ਪਾਸੋਂ ਇਹ ਸੇਵਾ ਲਈ ਹੈ ਉਹਨਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਕਰਵਾਉਂਦੇ ਰਹਿਣ। ਇਸ ਮੌਕੇ ਉਪਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਤਿਕਾਰ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਕਮੇਟੀ ਵੱਲੋਂ ਜਤਿੰਦਰ ਸਿੰਘ ਉੱਪਲ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਲੋਈ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਓ.ਐਸ.ਡੀ. ਸ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਜਤਿੰਦਰ ਸਿੰਘ ਉੱਪਲ ਦੀ ਸੁਪਤਨੀ ਬੀਬੀ ਰਵਿੰਦਰ ਕੌਰ, ਸ. ਰਾਜਪਾਲ ਸਿੰਘ, ਸ. ਜਤਿੰਦਰਪਾਲ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਗੱਡੀਆਂ ਸ. ਨਿਰਮਲ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

Have something to say? Post your comment

 

More in Majha

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਿਆ ਦੀ ਤਸਕਰੀ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਮੁੱਖ ਸਰਗਨਾ ਕਾਬੂ

ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

ਦਿੱਲੀ ਹਵਾਈ ਅੱਡੇ ਦਾ ਨਾਮ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖਣਾ ਸਿੱਖਾਂ ਲਈ ਇੱਕ ਅਨਮੋਲ ਤੋਹਫ਼ਾ ਹੋਵੇਗਾ - ਪ੍ਰੋ. ਸਰਚਾਂਦ ਸਿੰਘ ਖਿਆਲਾ

ਨਵੇਂ ਸਾਲ ਦੀ ਸ਼ੁਰੂਆਤ ‘ਚ ਸ੍ਰੀ ਦਰਬਾਰ ਸਾਹਿਬ ਪਹੁੰਚੇ ਲੱਖਾਂ ਦੀ ਗਿਣਤੀ ‘ਚ ਸੰਗਤ

ਗੁਰਦਾਸਪੁਰ ਤੇ ਬਟਾਲਾ 'ਚ ਪੁਲਿਸ ਅਦਾਰਿਆਂ 'ਤੇ ਹਮਲਾ: ਪੰਜਾਬ ਪੁਲਿਸ ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

ਪੰਜਾਬ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

ਸਰਕਾਰ ਨਾਮ ਦੀ ਕੋਈ ਚੀਜ ਨਾ ਹੋਣ ਕਰਕੇ ਪੰਜਾਬ ਜੰਗਲ ਰਾਜ ਬਣਿਆ ਹੋਇਆ : ਭਾਈ ਗੁਰਵਤਨ ਸਿੰਘ

ਇਸਲਾਮਾਬਾਦ ਪੁਲਿਸ ਸਟੇਸ਼ਨ ’ਤੇ ਹਮਲਾ: ਡੀਜੀਪੀ ਗੌਰਵ ਯਾਦਵ ਨੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੇ ਦਿੱਤੇ ਹੁਕਮ