Wednesday, September 17, 2025

Malwa

ਖਨੌਰੀ ਬਾਰਡਰ ਉੱਪਰ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ 

November 18, 2024 02:06 PM
SehajTimes
ਖਨੌਰੀ : ਖਨੌਰੀ ਬਾਰਡਰ ਦੇ ਸੰਗਰੂਰ ਦਿੱਲੀ ਮੁੱਖ ਮਾਰਗ ਤੇ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਹੱਕੀ ਮੰਗਾਂ ਦੇ ਲਈ ਅੰਦੋਲਨ ਕਰ ਰਹੇ ਕਿਸਾਨਾਂ ਵਲੋਂ ਅੱਜ 17 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਦੇ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ 15 ਨਵੰਬਰ ਤੋਂ ਆਰੰਭ ਹੋਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਸਵੇਰੇ ਭੋਗ ਪਾਏ ਗਏ। ਜਿਸ ਉਪਰੰਤ ਕਵੀਸ਼ਰੀ ਜੱਥਿਆਂ ਵੱਲੋ ਗੁਰੂ ਨਾਨਕ ਦੇਵ ਜੀ ਵੱਲੋ ਦੇ ਫਲਸਫੇ ਨਾਮ ਜਪੋ ਵੰਡ ਕੇ ਛਕੋ ਅਤੇ ਹੱਥੀਂ ਕਿਰਤ ਕਰੋ ਦੇ ਉੱਪਰ ਚੱਲਣ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜੁੜੀ ਸੰਗਤ ਨੂੰ ਸੰਬੋਧਨ ਕਰਦਿਆਂ ਹੋਇਆ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ 13 ਫਰਵਰੀ 2024 ਤੋਂ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਖਨੌਰੀ,ਸ਼ੰਭੂ ਅਤੇ ਰਤਨਪੁਰਾ ਦੇ ਬਾਰਡਰਾ ਉੱਪਰ ਆਪਣੀਆ ਹੱਕੀਂ ਮੰਗਾਂ ਐਮ.ਐਸ.ਪੀ ਦਾ ਗਾਰੰਟੀ ਕਾਨੂੰਨ, ਕਿਸਾਨਾਂ-ਮਜ਼ਦੂਰਾਂ ਦੀ ਕੁੱਲ ਕਰਜ ਮੁਕਤੀ,ਸਵਾਮੀਨਾਥਨ ਕਮਿਸ਼ਨ ਦੇ ਸੀ²+50 ਫਾਰਮੁਲੇ ਅਨੁਸਾਰ ਫਸਲਾ ਦੇ ਭਾਅ, 2013 ਦਾ ਭੂਮੀ ਅਧਿਗ੍ਰਹਿਣ ਕਾਨੂੰਨ ਲਾਗੂ ਕਰਨ, ਮਨਰੇਗਾ ਮਜਦੂਰਾਂ ਨੂੰ ਸਾਲ ਵਿੱਚ 200 ਦਿਨ ਰੁਜ਼ਗਾਰ ਦੇਣ ਅਤੇ ਮਨਰੇਗਾ ਨੂੰ ਖੇਤੀ ਨਾਲ ਜੋੜਨ,ਮਸਾਲੇ ਕਮਿਸ਼ਨ ਦੇ ਗਠਨ ਸਮੇਤ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੰਦੋਲਨ ਲੜਿਆ ਜਾ ਰਿਹਾ ਹੈ। ਜਗਜੀਤ ਸਿੰਘ ਡੱਲੇਵਾਲ ਨੇ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਉਹਨਾ ਵੱਲੋ ਅੰਦੋਲਨ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰਾਉਣ ਲਈ ਹੀ ਸੰਘਰਸ਼ ਲੜਿਆ ਜਾ ਰਿਹਾ ਹੈ ਕਿਉਂਕਿ 2014 ਵਿੱਚ ਇਹ ਕੇਂਦਰ ਸਰਕਾਰ ਡਾਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੇ ਵਾਅਦੇ ਨਾਲ ਹੀ ਸੱਤਾ ਵਿੱਚ ਆਈ ਸੀ ਅਤੇ ਉਸ ਤੋਂ ਬਾਅਦ 2018 ਵਿੱਚ ਵੀ ਇਸ ਸਰਕਾਰ ਵੱਲੋਂ ਡਾਕਟਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਸੀ²+50 ਦੇ ਫਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਦੇਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਕਿਸਾਨ ਅੰਦੋਲਨ ਦੌਰਾਨ ਵੀ ਇਸ ਸਰਕਾਰ ਵੱਲੋਂ ਕਿਸਾਨਾਂ ਮਜ਼ਦੂਰਾਂ ਦੀਆ ਮੰਗਾਂ ਲਿਖਤ ਵਿੱਚ ਮੰਨੀਆਂ ਗਈਆਂ ਸਨ ਪਰ ਕੇਂਦਰ ਸਰਕਾਰ ਆਪਣੇ ਕੀਤੇ ਉਹਨਾ ਵਾਅਦਿਆਂ ਤੋਂ ਮੁੱਕਰਦੀ ਹੋਈ ਅਤੇ ਆਪਣੀਆਂ ਮੰਨੀਆਂ ਹੋਈਆਂ ਉਹਨਾਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀਆਂ ਜਮੀਨਾਂ ਖੋਹ ਕੇ ਦੇਣ ਲਈ ਹੀ ਸਾਜਿਸ਼ਾਂ ਰਚ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਤਾਂ ਸਰਕਾਰ ਸਵੈ-ਨਿਰਭਰ ਭਾਰਤ ਅਤੇ ਸਵਦੇਸ਼ੀ ਬਣਾਉਣ ਦਾ ਨਾਅਰਾ ਦਿੰਦੀ ਹੈ ਪਰ ਦੂਜੇ ਪਾਸੇ ਇਹ 1 ਲੱਖ 41 ਹਜ਼ਾਰ ਕਰੋੜ ਰੁਪਏ ਦੇ ਅਨਾਜ, ਤੇਲ ਅਤੇ 29 ਲੱਖ ਟਨ ਦਾਲਾਂ ਨੂੰ ਬਾਹਰੋਂ ਦਰਾਮਦ ਕਰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਐਮ ਐਸ ਪੀ ਦਾ ਗਾਰੰਟੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਦੇਸ਼ ਦੀ ਆਰਥਿਕਤਾ ਦਾ ਪਹੀਆ ਵੀ ਤੇਜ਼ੀ ਨਾਲ ਚੱਲੇਗਾ ਅਤੇ ਕਿਸਾਨਾਂ ਨੂੰ ਜਦੋਂ ਉਨਾਂ ਦੀਆਂ ਸਾਰੀਆਂ ਫਸਲਾਂ ਦਾ ਭਾਅ ਸੁਆਮੀ ਨਾਥਨ ਕਮਿਸ਼ਨ ਦੇ ਫਾਰਮੂਲੇ ਸੀ²+50 ਦੇ ਅਨੁਸਾਰ ਅਤੇ ਐਮ ਐਸ ਪੀ ਦੇ ਗਰੰਟੀ ਕਾਨੂੰਨ ਦੇ ਅਨੁਸਾਰ ਮਿਲੇਗਾ ਤਾਂ ਕਿਸਾਨ ਵੀ ਉਹਨਾਂ ਫਸਲਾਂ ਨੂੰ ਬੀਜਣ ਲਈ ਤਰਜੀਹ ਦੇਵੇਗਾ ਜਿੰਨਾ ਫਸਲਾਂ ਨੂੰ ਸਰਕਾਰ ਵੱਲੋਂ ਹੁਣ ਬਾਹਰ ਤੋਂ ਮੰਗਵਾਇਆ ਜਾ ਰਿਹਾ ਹੈ। 
 
 
ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ਤੇ ਬੈਠਣਗੇ -ਰਾਜ ਸਿੰਘ ਥੇੜ੍ਹੀ 
ਇਸ ਮੌਕੇ ਤੇ ਕਿਸਾਨ ਆਗੂ ਰਾਜ ਸਿੰਘ ਥੇੜ੍ਹੀ ਨੇ ਗੱਲਬਾਤ ਕਰਦਿਆਂ ਹੋਇਆਂ ਦੱਸਿਆ ਕਿ ਪਿੱਛਲੀ 13 ਫਰਵਰੀ ਤੋਂ ਆਪਣੀ ਹੱਕੀ ਮੰਗਾਂ ਲਈ ਬਾਰਡਰਾਂ ਉੱਪਰ ਲੜੇ ਜਾ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਦੇ ਹੋਏ 26 ਨਵੰਬਰ ਤੋਂ ਸੀਨੀਅਰ ਕਿਸਾਨ ਆਗੂ ਸ. ਜਗਜੀਤ ਸਿੰਘ ਡੱਲੇਵਾਲ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਤੇ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਉਪਰ ਬੈਠਣਗੇ ਤਾਂ ਜੋ ਹਰ ਇੱਕ ਗਰੀਬ ਦੇ ਚੁੱਲੇ ਉੱਤੇ ਰੋਟੀ ਪੱਕਦੀ ਰਹੀ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਸ਼ ਦੇ ਸਰਮਾਏ ਨੂੰ ਅਤੇ ਕਿਸਾਨਾਂ ਮਜ਼ਦੂਰਾਂ ਦੀ ਜਮੀਨਾਂ ਨੂੰ ਆਉਣ ਤੋਂ ਬਚਾਇਆ ਜਾ ਸਕੇ ਤੇ ਜੇਕਰ ਜਗਜੀਤ ਸਿੰਘ ਡੱਲੇਵਾਲ ਨੂੰ ਇਸ ਦੌਰਾਨ ਕੁੱਝ ਹੁੰਦਾ ਹੈ ਤਾਂ ਉਹਨਾਂ ਤੋਂ ਬਾਅਦ ਹੋਰ ਸੀਨੀਅਰ ਕਿਸਾਨ ਆਗੂ ਮਰਨ ਵਰਤ ਉਪਰ ਬੈਠੇਗਾ ਅਤੇ ਇਹ ਮਰਨ ਵਰਤ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਵੱਲੋਂ ਉਹਨਾਂ ਮੰਗਾਂ ਨੂੰ ਮੰਨਿਆ ਨਹੀਂ ਜਾਂਦਾ। ਇਸ ਮੌਕੇ ਖਨੌਰੀ ਮੋਰਚੇ ਉੱਪਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ 26 ਨਵੰਬਰ ਤੋਂ ਆਰੰਭ ਕੀਤੇ ਜਾ ਰਹੇ ਮਰਨ ਵਰਤ ਦੇ ਐਲਾਨ ਨੂੰ ਤਾਕਤ ਦਿੰਦਿਆਂ ਹੋਇਆਂ ਐਸ.ਕੇ.ਐਮ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਅਤੇ ਸਮੂਹ ਸਾਧ ਸੰਗਤ ਵੱਲੋ ਸਿਰੋਪਾਓ ਬਖਸ਼ਿਆ ਗਿਆ ਅਤੇ ਦੋਨੇਂ ਫੋਰਮਾਂ ਵੱਲੋਂ ਮੋਰਚੇ ਨੂੰ ਜਿੱਤਣ ਦਾ ਪ੍ਰਣ ਕੀਤਾ ਅਤੇ ਪੂਰੇ ਪੰਡਾਲ ਦੇ ਵਿੱਚ ਜੈਕਾਰਿਆਂ ਦੇ ਨਾਲ ਸੰਗਤ ਵੱਲੋ ਇਸ ਮੋਰਚੇ ਨੂੰ ਮਜਬੂਤੀ ਦੇਣ ਲਈ ਹੁੰਗਾਰਾ ਭਰਿਆ ਗਿਆ। ਆਗੂਆਂ ਨੇ ਕਿਸਾਨਾਂ ਅਤੇ ਮਜ਼ਦੂਰ ਵੀਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵੱਡੀ ਗਿਣਤੀ ਵਿੱਚ ਵਹੀਰਾਂ ਘੱਤਦੇ ਹੋਏ ਖਨੌਰੀ ਮੋਰਚੇ ਉੱਪਰ ਪਹੁੰਚਣ ਤਾਂ ਜੋ ਹੱਕੀ ਮੰਗਾਂ ਨੂੰ ਲਾਗੂ ਕਰਾਉਣ ਵਾਸਤੇ ਆਪਣੀ ਜ਼ਿੰਦਗੀ ਦਾਅ ਉੱਪਰ ਲਗਾਉਣ ਵਾਲੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ ਤਾਕਤ ਬਣੀਆ ਜਾ ਸਕੇ। ਇਸ ਮੌਕੇ ਬਲਦੇਵ ਸਿੰਘ ਸਿਰਸਾ,ਸੁਰਜੀਤ ਸਿੰਘ ਫੂਲ,ਸੁਖਜੀਤ ਸਿੰਘ ਹਰਦੋਝੰਡੇ, ਲਖਵਿੰਦਰ ਸਿੰਘ ਔਲਖ ਹਰਿਆਣਾ, ਰਾਜ ਸਿੰਘ ਥੇੜੀ, ਸੁੱਚਾ ਸਿੰਘ ਲੱਧੂ,ਮੰਗਲ ਸਿੰਘ ਸੰਧੂ,ਬਚਿੱਤਰ ਸਿੰਘ ਕੋਟਲਾ, ਸੁਰਜੀਤ ਸਿੰਘ ਸਿੱਧੂਪੁਰ, ਤੇਜਵੀਰ ਸਿੰਘ, ਜੰਗਵੀਰ ਸਿੰਘ ਪਰਮਜੀਤ ਸਿੰਘ ਆਦਿ ਕਿਸਾਨ ਆਗੂਆਂ ਵੱਲੋਂ ਵੀ ਸੰਬੋਧਨ ਕੀਤਾ ਗਿਆ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ