Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਨੂੜ ਦੇ ਵਾਰਡ ਨੰਬਰ 6 ਲਈ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮੁਕੰਮਲ

November 18, 2024 03:26 PM
SehajTimes

ਆਪ ਲੋਕਾਂ ਦੀ ਸਹੂਲਤ ਲਈ ਨਗਰ ਕੌਂਸਲ ਦਫਤਰ, ਬਨੂੜ ਵਿਖੇ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ 20 ਅਤੇ 21 ਨਵੰਬਰ ਨੂੰ ਵਿਸ਼ੇਸ਼ ਕੈਂਪ ਲੱਗੇਗਾ

ਬਨੂੜ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਬਨੂੜ ਦੇ ਵਾਰਡ ਨੰਬਰ 6, ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 14.11.2024 ਨੂੰ ਕਰਵਾ ਦਿੱਤੀ ਗਈ ਹੈ। ਇਹ ਵੋਟਰ ਸੂਚੀਆਂ ਕਾਰਜ ਸਾਧਕ ਅਫਸਰ ਨਗਰ ਕੌਂਸਲ ਦੇ ਦਫਤਰ ਵਿੱਚ ਦੇਖਣ ਲਈ ਮੌਜੂਦ ਹਨ।
             ਇਹ ਜਾਣਕਾਰੀ ਦਿੰਦੇ ਹੋਏ ਐੱਸ ਡੀ ਐਮ ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਨਾਉਣ ਲਈ ਕਿ ਹੁਣ ਤੱਕ ਸਾਰੇ ਯੋਗ ਵੋਟਰ, ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾਉਣ, ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਗਏ ਹਨ, ਜਿਸ ਅਨੁਸਾਰ ਨਵੀਂ ਵੋਟ ਲਈ ਦਾਅਵੇ ਅਤੇ ਇਤਰਾਜ਼ ਮਿਤੀ 18 ਨਵੰਬਰ 2024 ਤੋਂ 25 ਨਵੰਬਰ 2024 ਤੱਕ ਦਿੱਤੇ ਜਾ ਸਕਦੇ ਹਨ। ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 03 ਦਸੰਬਰ 2024 ਤੱਕ ਕੀਤਾ ਜਾਵੇਗਾ, ਜਿਸ ਉਪਰੰਤ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 7 ਦਸੰਬਰ 2024 ਤੱਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗ ਵੋਟਰਾਂ ਵੱਲੋਂ ਫਾਰਮ ਨੰ. 7, 8 ਅਤੇ 9 ਰਾਹੀਂ ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟ ਵਿੱਚ ਸੋਧ ਕਰਵਾਉਣ ਲਈ ਦਾਅਵੇ ਅਤੇ ਇਤਰਾਜ਼ ਦਿੱਤੇ ਜਾ ਸਕਦੇ ਹਨ।
    ਉਨ੍ਹਾਂ ਅੱਗੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਬਨੂੜ ਨਗਰ ਕੌਂਸਲ ਦਫਤਰ ਵਿੱਚ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨ ਲਈ 20 ਅਤੇ 21 ਨਵੰਬਰ, 2024 ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਨਗਰ ਪੰਚਾਇਤ ਬਨੂੜ ਦੇ ਵਾਰਡ ਨੰਬਰ 6, ਦੀ ਹਦੂਦ ਅੰਦਰ ਪੈਂਦੇ ਵਸਨੀਕ ਫਾਰਮ ਨੰ. 7 ਵੋਟਾਂ ਬਨਾਉਣ ਲਈ, ਫਾਰਮ ਨੰ. 8 ਕਿਸੇ ਇਤਰਾਜ/ਵੋਟਾਂ ਕੱਟਣ ਲਈ ਅਤੇ ਫਾਰਮ ਨੰ. 9 ਸੋਧ ਕਰਵਾਉਣ ਲਈ ਭਰ ਸਕਦੇ ਹਨ। ਇਹ ਫਾਰਮ ਨਿਮਨਹਸਤਾਖਰ ਦੇ ਦਫਤਰ ਅਤੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਦੇ ਦਫਤਰਾਂ ਵਿੱਚ ਉਪਲਬਧ ਹਨ ਜਾਂ ਇਹਨਾਂ ਨੂੰ ਰਾਜ ਚੋਣ ਕਮਿਸ਼ਨ ਪੰਜਾਬ ਦੀ ਵੈਬਸਾਇਟ sec.punjab.gov.in>"Municipal Elections">"Statutory Forms" ਮਦ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ