Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਧੁੰਦ ਕਾਰਨ ਟਰਾਲੇ ਤੇ ਮੋਟਰਸਾਈਕਲ ਦੀ ਟੱਕਰ

November 18, 2024 03:39 PM
ਦਰਸ਼ਨ ਸਿੰਘ ਚੌਹਾਨ
ਛਾਜਲੀ ਤੋਂ ਧੀ ਨੂੰ ਮੋਟਰਸਾਈਕਲ ਤੇ ਕਾਲਜ਼ ਛੱਡਣ ਜਾ ਰਿਹਾ ਸੀ ਪਿਤਾ 
 
ਸੁਨਾਮ : ਲਹਿਰਾ ਮੁੱਖ ਸੜਕ ਤੇ ਪੈਂਦੇ ਪਿੰਡ ਛਾਜਲਾ ਕੋਲ ਧੁੰਦ ਕਾਰਨ ਟਰਾਲੇ ਅਤੇ ਮੋਟਰਸਾਈਕਲ ਦੀ ਹੋਈ ਟੱਕਰ ਵਿੱਚ ਮੋਟਰਸਾਈਕਲ ਸਵਾਰ ਲੜਕੀ ਦੀ ਮੌਤ ਹੋ ਗਈ ਹੈ ਜਦਕਿ ਪਿਤਾ ਹਾਕਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਵਿਖੇ ਦਾਖਲ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਹਾਕਮ ਸਿੰਘ ਆਪਣੀ ਧੀ ਨੂੰ ਛਾਜਲੀ ਤੋਂ ਖੋਖਰ ਵਿਖੇ ਸਥਿਤ ਇੱਕ ਕਾਲਜ਼ ਵਿੱਚ ਪੜ੍ਹਨ ਲਈ ਛੱਡਣ ਜਾ ਰਿਹਾ ਸੀ। ਹਾਦਸੇ ਵਿੱਚ ਜ਼ਖ਼ਮੀ ਹੋਏ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ਼ ਹਾਕਮ ਸਿੰਘ ਨੇ ਦੱਸਿਆ ਕਿ ਉਹ ਆਪਣੀ ਲੜਕੀ ਅਮਨਦੀਪ ਕੌਰ ਨੂੰ ‌ਖੋਖਰ ਵਿਖੇ ਛਾਜਲੀ ਤੋਂ ਕਾਲਜ ਵਿੱਚ ਛੱਡਣ ਜਾ ਰਿਹਾ ਸੀ ਤਾਂ ਰਸਤੇ ਦੇ ਵਿੱਚ ਉਸਦੇ ਮੋਟਰਸਾਈਕਲ ਦਾ ‌ਟਰਾਲੇ ਨਾਲ ਐਕਸੀਡੈਂਟ ਹੋ ਗਿਆ ਜਿਸ ਵਿੱਚ ਉਸਦੀ ਧੀ ਦੀ ਮੌਤ ਹੋ ਗਈ ‌ ਅਤੇ ਉਹ ਜ਼ਖਮੀ ਹੋ ਗਿਆ ‌। ਉਨ੍ਹਾਂ ਕਿਹਾ ਕਿ ਅੱਜ ਸਵੇਰੇ ਬਹੁਤ ਹੀ ਸੰਘਣੀ ਧੁੰਦ ਪੈ ਰਹੀ ਸੀ, ਸੜਕ ਤੇ ਕੁੱਝ ਦਿਖਾਈ ਨਹੀਂ ਦੇ ਰਿਹਾ ਸੀ। 
ਇਸ ਦੌਰਾਨ ਥਾਣਾ ਛਾਜਲੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਗੁਰਭੇਜ ਸਿੰਘ ਨੇ ਦੱਸਿਆ ਕਿ ‌ਪਿੰਡ ਛਾਜਲਾ ਕੋਲ ਇਹ ਹਾਦਸਾ ਵਾਪਰਿਆ ਹੈ। ਹਾਦਸੇ ਤੋਂ ਬਾਅਦ ਟਰਾਲਾ ਸਵਾਰ ਫਰਾਰ ਹੋ ਗਿਆ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ, ਉਨ੍ਹਾਂ ਦੱਸਿਆ ਕਿ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਿਤਾ ਸਿਵਲ ਹਸਪਤਾਲ  ਵਿੱਚ ਜੇਰੇ ਇਲਾਜ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਸਾਹਮਣੇ ਆਇਆ ਉਸ ਅਨੁਸਾਰ ਬਣਦੀ  ਕਾਰਵਾਈ ਕੀਤੀ ਜਾਵੇਗੀ। ‌

Have something to say? Post your comment

 

More in Malwa

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ