Wednesday, December 17, 2025

Chandigarh

ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ- ਐਸ.ਡੀ.ਐਮ. ਅਮਿਤ ਗੁਪਤਾ

November 18, 2024 04:29 PM
SehajTimes
ਐੱਸ.ਏ.ਐੱਸ. ਨਗਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਸਰੀਰ ਨੂੰ ਨਿਰੋਗ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਵਿੱਚ ਵੱਡੀ ਉਮਰ ਦੇ ਲੋਕਾਂ ਤੋਂ ਇਲਾਵਾ ਬੱਚਿਆਂ ਵੱਲੋਂ ਵੀ ਭਾਗ ਲਿਆ ਜਾ ਰਿਹਾ ਹੈ। ਸੀ.ਐਮ. ਦੀ ਯੋਗਸ਼ਾਲਾ ਵਿੱਚ ਯੋਗ ਸਾਧਨਾ ਨਾਲ ਲੋਕ ਪੁਰਾਣੀਆਂ ਅਤੇ ਆਮ ਬਿਮਾਰੀਆਂ ਤੋਂ ਛੁਟਕਾਰਾ ਪਾ ਰਹੇ ਹਨ। ਇੰਨ੍ਹਾਂ ਕੈਂਪਾਂ ਦੌਰਾਨ ਯੋਗਾ ਅਧਿਆਪਕਾਂ ਵੱਲੋਂ ਲੋਕਾਂ ਨੂੰ ਯੋਗਾ ਦੇ ਲਾਭ ਦੱਸਦੇ ਹੋਏ ਸਿਹਤਮੰਦ ਜਿੰਦਗੀ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਡੇਰਾਬਸੀ ਅਮਿਤ ਗੁਪਤਾ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਕਲਾਸਾਂ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਲਾਭ ਲੈ ਰਹੇ ਹਨ। ਯੋਗਾ ਸੈਸ਼ਨ ਸਵੇਰੇ 5:00 ਵਜੇ ਤੋਂ ਸ਼ੁਰੂ ਹੁੰਦੇ ਹਨ ਅਤੇ ਸ਼ਾਮ ਤੱਕ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ। ਐੱਸ ਡੀ ਐਮ ਅਮਿਤ ਗੁਪਤਾ ਅਨੁਸਾਰ ਡੇਰਾਬੱਸੀ ’ਚ ਮਾਹਿਰ ਯੋਗਾ ਟ੍ਰੇਨਰ ਮੇਘਾ ਸਕਸੈਨਾ ਵੱਲੋਂ 5 ਥਾਂਵਾਂ ’ਤੇ ਯੋਗਾ ਕਲਾਸਾਂ ਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਉਨ੍ਹਾਂ ਵੱਲੋਂ ਰਾਮਗੜ੍ਹ ਨੇੜੇ ਭੁੱਡਾ ਸਾਹਿਬ ਗੁਰਦੁਆਰਾ, ਜ਼ੀਰਕਪੁਰ ਵਿਖੇ ਪਹਿਲੀ ਕਲਾਸ ਸਵੇਰੇ 5:00 ਤੋਂ 6:00 ਵਜੇ, ਦੂਸਰੀ ਅਤੇ ਤੀਸਰੀ ਕਲਾਸ ਗਰੀਨ ਲੋਟਸ ਸ਼ਕਸਮ ਪਾਰਕ, ਜ਼ੀਰਕਪੁਰ ਵਿਖੇ ਸੇਵੇਰੇ 6:30 ਤੋਂ 7:30 ਵਜੇ ਤੱਕ, ਅਤੇ 7.35 ਤੋਂ 8:35 ਤੱਕ ਅਤੇ ਚੌਥੀ ਕਲਾਸ ਪਿੰਡ ਰਾਮਗੜ੍ਹ ਵਾਰਡ ਨੰ: 24 ਵਿਖੇ ਸ਼ਾਮ 5:00 ਤੋਂ 6:00 ਵਜੇ ਤੱਕ ਹੁੰਦੀ ਹੈ। ਪੰਜਵੀਂ ਕਲਾਸ ਪਿੰਡ ਰਾਮਗੜ੍ਹ ਵਿਖੇ ਹਾਊਸ ਨੰ: 2 (ਨੇੜੇ ਪਿੱਪਲ ਦਾ ਬੂਟਾ) ਵਿਖੇ ਸ਼ਾਮ ਨੂੰ 6:05 ਵਜੇ ਤੋਂ 7:05 ਵਜੇ ਤੱਕ ਲਗਾਈ ਜਾਂਦੀ ਹੈ, ਜਿੱਥੇ ਬਿਨਾਂ ਕੋਈ ਫ਼ੀਸ ਲਿਆ ਯੋਗਾ ਦੀ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਨ੍ਹਾਂ ਕਲਾਸਾਂ ਵਿੱਚ ਆ ਕੇ ਯੋਗਾ ਦਾ ਮੁਫਤ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਆਪਣੀ ਕਲੋਨੀ ਜਾਂ ਪਾਰਕ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ 'ਤੇ ਕਾਲ/ਸੁਨੇਹਾ ਭੇਜ ਸਕਦਾ ਲੋਕ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 'ਤੇ ਸੰਪਰਕ ਕਰ ਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Have something to say? Post your comment

 

More in Chandigarh

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ