Wednesday, December 17, 2025

Chandigarh

ਨੌਜਵਾਨ ਦੀ ਲਾਸ਼ ਦੇਖ ਕੇ ਲੋਕ ਦਹਿਸ਼ਤ 'ਚ, ਪੁਲਿਸ ਨੇ ਲੋਕਾਂ ਤੋਂ ਕੀਤੀ ਪੁੱਛਗਿੱਛ, ਜਾਂਚ ਜਾਰੀ 

November 18, 2024 08:34 PM
ਅਮਰਜੀਤ ਰਤਨ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ ਹੈ ਜਿਸ ਕਾਰਨ ਲੋਕਾਂ ਚ ਸਨਸਨੀ ਫੈਲ ਗਈ। ਲਾਸ਼ ਨੂੰ ਦੇਖ ਕੇ ਲੋਕ ਘਬਰਾ ਗਏ ਅਤੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।  ਜਿਸ ਤੋਂ ਬਾਅਦ ਪੁਲਸ ਵੀ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਕਰਦੇ ਹੋਏ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ।

ਪੁਲਿਸ ਨੇ ਆਸਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਹੈ।  ਪੁਲਿਸ ਅਜੇ ਵੀ ਨੌਜਵਾਨ ਦੀ ਮੌਤ ਨੂੰ ਸ਼ੱਕੀ ਮੰਨ ਰਹੀ ਹੈ।  ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਨੇ ਖੁਦਕੁਸ਼ੀ ਕੀਤੀ ਹੋ ਸਕਦੀ ਹੈ ਜਾਂ ਉਸ ਦਾ ਕਤਲ ਕੀਤਾ ਗਿਆ ਹੈ ਇਸ ਸਬੰਧੀ ਸਥਿਤੀ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ। ਪੁਲਸ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ ਜਾਂਚ ਕੀਤੀ ਜਾ ਰਹੀ ਹੈ। ਨੌਜਵਾਨ ਮ੍ਰਿਤਕ ਦੀ ਪਛਾਣ 28 ਸਾਲਾ ਸਤਬੀਰ ਵਜੋਂ ਹੋਈ ਹੈ।
 
ਸੈਕਟਰ 50 ਦੇ ਜੰਗਲੀ ਇਲਾਕੇ 'ਚੋਂ ਮਿਲੀ ਲਾਸ਼
ਥਾਣਾ 49 ਅਧੀਨ ਪੈਂਦੇ ਸੈਕਟਰ 50 ਟੀਉਬਲ ਦੇ ਨੇੜੇ ਜੰਗਲੀ ਖੇਤਰ ਵਿੱਚ ਸੋਮਵਾਰ ਦੁਪਹਿਰ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਦੇਖੀ ਗਈ।  ਜਿਸ ਕਾਰਨ ਹਲਚਲ ਮਚ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 28 ਸਾਲਾ ਸਤਬੀਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਮ੍ਰਿਤਕ ਕੈਂਬਾਲਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ ਅਤੇ ਵਿਆਹਿਆ ਹੋਇਆ ਸੀ।  ਜਿਸ ਦੇ ਬੱਚੇ ਵੀ ਸਨ ਜਿਨ੍ਹਾਂ ਦੇ ਸਿਰ ਤੋਂ ਪਿਤਾ ਦਾ ਸਾਇਆ ਉਠ ਗਿਆ ਸੀ।  ਪੁਲਿਸ ਨੇ ਮੌਕੇ ਤੋਂ ਇੱਕ ਮੋਬਾਈਲ ਫ਼ੋਨ ਵੀ ਬਰਾਮਦ ਕੀਤਾ ਹੈ।  ਜਿਸ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।  ਪੁਲਿਸ ਨੇ ਸਾਰੀ ਜਾਣਕਾਰੀ ਮ੍ਰਿਤਕ ਦੇ ਵਾਰਸਾਂ ਨੂੰ ਦੇ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਪੁਲਿਸ ਮ੍ਰਿਤਕ ਨੌਜਵਾਨ ਨੂੰ ਅੰਤਿਮ ਸੰਸਕਾਰ ਲਈ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦੇਵੇਗੀ।

 

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ