Saturday, November 01, 2025

Chandigarh

ਅਕਾਲੀ ਦਲ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਨੂੰ ਅਸਤੀਫੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ

November 18, 2024 08:46 PM
ਅਮਰਜੀਤ ਰਤਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਸਰਬਸੰਮਤੀ ਨਾਲ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਤੀਫੇ ’ਤੇ ਮੁੜ ਵਿਚਾਰ ਕਰਨ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਹਨਾਂ ਨੇ ਆਪਣਾ ਅਸਤੀਫਾ ਵਾਪਸ ਨਾ ਲਿਆ ਤਾਂ ਫਿਰ ਕਮੇਟੀ ਦੇ ਸਾਰੇ ਮੈਂਬਰ ਵੀ ਸਮੂਹਿਕ ਤੌਰ ’ਤੇ ਅਸਤੀਫਾ ਦੇਣਗੇ।
ਕਮੇਟੀ, ਜਿਸਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟ ਕੀਤਾ, ਨੇ ਕਿਹਾ ਕਿ ਉਹ ਪ੍ਰਧਾਨ ਵਜੋਂ ਪਾਰਟੀ ਦੀ ਅਗਵਾਈ ਕਰਦੇ ਰਹਿਣ। ਇਹੀ ਸਮੇਂ ਦੀ ਜ਼ਰੂਰਤ ਹੈ।
ਕਮੇਟੀ ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਜਾਣਦੇ ਹਨ ਕਿ ਅਕਾਲੀ ਦਲ ਦੇ ਖਿਲਾਫ ਸਾਜ਼ਿਸ਼ ਰਚੀ ਗਈ ਹੈ ਅਤੇ ਇਸਦਾ ਮਕਸਦ ਪਾਰਟੀ ਨੂੰ ਆਗੂ ਵਿਹੂਣਾ ਬਣਾਉਣਾ ਹੈ। ਉਹਨਾਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ’ਤੇ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦਿਆਂਗੇ। ਸਰਦਾਰ ਸੁਖਬੀਰ ਸਿੰਘ ਬਾਦਲ ਸਾਡੇ ਆਗੂ ਹਨ ਤੇ ਸਾਡੇ ਆਗੂ ਬਣੇ ਰਹਿਣਗੇ।
ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮੈਂਬਰਾਂ ਨੇ ਜ਼ੋਰਦਾਰ ਢੰਗ ਨਾਲ ਆਪਣੀ ਰਾਇ ਰੱਖੀ ਹੈ ਅਤੇ ਉਹਨਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀਆਂ ਸੇਵਾਵਾਂ ਦੀ ਸ਼ਲਾਘਾ ਡੱਟ ਕੇ ਕੀਤੀ ਹੈ ਤੇ ਸਪਸ਼ਟ ਕੀਤਾ ਹੈ ਕਿ ਪਾਰਟੀ ਨੂੰ ਇਸ ਅਹਿਮ ਮੌਕੇ ਉਹਨਾਂ ਦੀਆਂ ਸੇਵਾਵਾਂ ਦੀ ਵੱਡੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਇਸੇ ਕਾਰਣ ਵਰਕਿੰਗ ਕਮੇਟੀ ਦੇ ਮੈਂਬਰ ਸਮੂਹਿਕ ਤੌਰ ’ਤੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰ ਰਹੇ ਹਨ ਤੇ ਸਪਸ਼ਟ ਕਰ ਰਹੇ ਹਨ ਕਿ ਜੇਕਰ ਸਰਦਾਰ ਬਾਦਲ ਨੇ ਆਪਣਾ ਅਸਤੀਫਾ ਵਾਪਸ ਨਾ ਲਿਆ ਤਾਂ ਉਹ ਸਾਰੇ ਵੀ ਆਪੋ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਗੇ।
ਇਸ ਦੌਰਾਨ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ, ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਯੂਥ ਅਕਾਲੀ ਦਲ ਤੇ ਇਸਤਰੀ ਅਕਾਲੀ ਦਲ ਦੇ ਮੈਂਬਰਾਂ ਤੋਂ ਦੋ ਦਿਨਾਂ ਵਿਚ ਅਣਗਿਣਤ ਫੋਨ ਆਏ ਹਨ। ਕੁਝ ਮੈਂਬਰਾਂ ਨੇ ਤਾਂ ਪਾਰਟੀ ਪ੍ਰਧਾਨ ਨਾਲ ਇਕਜੁੱਟਤਾ ਪ੍ਰਗਟ ਕਰਨ ਵਾਸਤੇ ਆਪੋ ਆਪਣੇ ਅਸਤੀਫੇ ਵੀ ਭੇਜ ਦਿੱਤੇ ਹਨ। ਉਹਨਾਂ ਕਿਹਾ ਕਿ ਇਹ ਸਾਰੇ ਵਾਪਰ ਰਹੇ ਘਟਨਾਕ੍ਰਮ ਤੋਂ ਚਿੰਤਤ ਹਨ ਅਤੇ ਨਿੱਜੀ ਤੌਰ ’ਤੇ ਆਪਣਾ ਰੋਸ ਵੀ ਜ਼ਾਹਰ ਕਰ ਰਹੇ ਹਨ। ਇਹਨਾਂ ਆਗੂਆਂ ਨੇ ਉਹਨਾਂ ਨੂੰ ਆਖਿਆ ਹੈ ਕਿ ਉਹ ਪਾਰਟੀ ਨੂੰ ਉਹਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਣ। ਉਹਨਾਂ ਕਿਹਾ ਕਿ ਇਸੇ ਕਾਰਣ ਉਹਨਾਂ ਨੇ ਜ਼ਿਲ੍ਹਾ ਪ੍ਰਧਾਨਾਂ, ਹਲਕਾ ਇੰਚਾਰਜਾਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀਆਂ ਮੀਟਿੰਗਾਂ ਸੱਦ ਲਈਆਂ ਹਨ ਤਾਂ ਜੋ ਉਹਨਾਂ ਦੇ ਵਿਚਾਰ ਸੁਣੇ ਜਾ ਸਕਣ ਅਤੇ ਇਸ ਔਖੀ ਘੜੀ ਵਿਚ ਵਿਆਪਕ ਆਮ ਰਾਇ ਬਣਾਈ ਜਾ ਸਕੇ।
ਇਸ ਦੌਰਾਨ ਵਰਕਿੰਗ ਕਮੇਟੀ ਨੇ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਕੇਂਦਰ ਸਰਕਾਰ ਰਲ ਕੇ ਚੰਡੀਗੜ੍ਹ ’ਤੇ ਪੰਜਾਬ ਦਾ ਅਧਿਕਾਰ ਖੋਹਣਾ ਚਾਹੁੰਦੀਆਂ ਹਨ। ਕਮੇਟੀ ਨੇ ਪੰਜਾਬ ਦੇ ਰਾਜਪਾਲ ਤੇ ਯੂ ਟੀ ਪ੍ਰਸ਼ਾਸਕ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕਰਨ ਦੇ ਫੈਸਲੇ ’ਤੇ ਟਾਲ ਮਟੋਲ ਵਾਲਾ ਜਵਾਬ ਦੇਣ ਦਾ ਵੀ ਨੋਟਿਸ ਲਿਆ ਜਿਸ ਵਿਚ ਉਹਨਾਂ ਕਿਹਾ ਹੈ ਕਿ ਹਾਲੇ ਤੱਕ ਜ਼ਮੀਨ ਦੀ ਅਲਾਟਮੈਂ ਦਾ ਫੈਸਲਾ ਨਹੀਂ ਲਿਆ ਗਿਆ। ਪਾਰਟੀ ਨੇ ਕਿਹਾ ਕਿ ਪ੍ਰਸ਼ਾਸਕ ਨੂੰ ਸਪਸ਼ਟ ਕਹਿਣਾ ਚਾਹੀਦਾ ਹੈ ਕਿ ਉਹ ਜ਼ਮੀਨ ਅਲਾਟ ਨਹੀਂ ਕਰਨਗੇ ਤੇ ਪੰਜਾਬ ਵਿਚ ਚਲ ਰਹੀਆਂ ਜ਼ਿਮਨੀਆਂ ਚੋਣਾਂ ਕਾਰਣ ਟਾਲ ਮਟੋਲ ਵਾਲੇ ਜਵਾਬ ਨਹੀਂ ਦੇਣੇ ਚਾਹੀਦੇ। ਕਮੇਟੀ ਨੇ ਆਪ ਸਰਕਾਰ ਵੱਲੋਂ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਵਾਸਤੇ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਨਾ ਕਰਨ ਦੀ ਵੀ ਨਿਖੇਧੀ ਕੀਤੀ। ਇਸ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਵਿਚ ਹੋ ਰਹੀ ਹੈ। ਕਮੇਟੀ ਨੇ ਕਿਹਾ ਕਿ ਦਿੱਲੀ ਵਿਚ ਆਪ ਸਰਕਾਰ ਨੇ ਪਹਿਲਾਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਵਾਅਦਾ ਕੀਤਾ ਪਰ ਬਾਅਦ ਵਿਚ ਮੁਕਰ ਗਈ ਜਿਸ ਕਾਰਣ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਕਿਉਂਕਿ ਆਪ ਸਰਕਾਰ ਨੇ ਸੱਤ ਵਾਰ ਉਹਨਾਂ ਦੀ ਰਿਹਾਈ ਤੋਂ ਨਾਂਹ ਕੀਤੀ। ਕਮੇਟੀ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦੀ ਤਜਵੀਜ਼ ਦਾ ਵੀ ਜ਼ੋਰਦਾਰ ਵਿਰੋਧ ਕੀਤਾ ਤੇ ਕਿਹਾ ਕਿ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ।

 

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ