Tuesday, December 16, 2025

Chandigarh

ਪੰਜਾਬ ‘ਚ ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵਾਗੇ ਸਹੁੰ ਚੁੱਕ ਸਮਾਗਮ

November 19, 2024 02:45 PM
SehajTimes

ਪੰਜਾਬ ਵਿੱਚ 83 ਹਜ਼ਾਰ ਨਵੇਂ ਚੁਣੇ ਗਏ ਪੰਚਾਂ ਨੂੰ ਅੱਜ ਸਹੁੰ ਚੁੱਕ ਸਮਾਗਮ ਹੋਵਾਗੇ। ਇਸ ਦੌਰਾਨ 19 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ 16 ਮੰਤਰੀ ਸ਼ਿਰਕਤ ਕਰਨਗੇ। CM ਮਾਨ ਵੇਂ ਚੁਣੇ ਗਏ ਪੰਚਾਂ ਨੂੰ ਹਲਫ਼ ਦਿਵਾਉਣਗੇ।

 ਅੱਜ ਦੇ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਆਪਣੇ ਗ੍ਰਹਿ ਜ਼ਿਲ੍ਹੇ ਸੰਗਰੂਰ ਦਾ ਦੌਰਾ ਕਰਨਗੇ। ਉਹ ਦੁਪਹਿਰ 12 ਵਜੇ ਲੱਡਾ ਕੋਠੀ ਵਿਖੇ ਪੰਚਾਂ ਨੂੰ ਸਹੁੰ ਚੁਕਾਉਣਗੇ। ਪੰਚਾਂ ਨੂੰ ਸਹੁੰ ਚੁਕਾਉਣ ਦੀ ਸਹੁੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫ਼ਰੀਦਕੋਟ ਅਤੇ ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੋਡੀ ਐਸ.ਬੀ.ਐਸ.ਨਗਰ ਵਿਖੇ ਚੁਕਾਉਣਗੇ। ਇਸ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੈਬਨਿਟ ਮੰਤਰੀਆਂ ਦੀ ਵੀ ਡਿਊਟੀ ਲਗਾਈ ਗਈ ਹੈ। ਬਠਿੰਡਾ ਅਤੇ ਮਾਨਸਾ ਵਿੱਚ ਹਰਪਾਲ ਸਿੰਘ ਚੀਮਾ, ਮੋਗਾ ਵਿੱਚ ਅਮਨ ਅਰੋੜਾ, ਫਾਜ਼ਿਲਕਾ ਵਿੱਚ ਡਾ: ਬਲਜੀਤ ਕੌਰ, ਅੰਮ੍ਰਿਤਸਰ ਵਿੱਚ ਕੁਲਦੀਪ ਸਿੰਘ ਧਾਲੀਵਾਲ, ਪਟਿਆਲਾ ਵਿੱਚ ਡਾ: ਬਲਬੀਰ ਸਿੰਘ, ਪਠਾਨਕੋਟ ਵਿੱਚ ਲਾਲਚੰਦ, ਤਰਨਤਾਰਨ ਵਿੱਚ ਲਾਲਜੀਤ ਸਿੰਘ ਭੁੱਲਰ, ਰੂਪਨਗਰ ਵਿੱਚ ਹਰਜੋਤ ਸਿੰਘ ਬੈਂਸ ਜ਼ਿਲ੍ਹੇ ਪੱਧਰ ਦੇ ਸਮਾਗਮ ਵਿਚ ਸ਼ਿਰਕਤ ਕਰਨਗੇ।

ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਐਸ.ਏ.ਐਸ ਨਗਰ ਵਿੱਚ ਹਰਭਜਨ ਸਿੰਘ, ਫ਼ਿਰੋਜ਼ਪੁਰ ਵਿੱਚ ਗੁਰਮੀਤ ਸਿੰਘ ਖੁੱਡੀਆਂ, ਕਪੂਰਥਲਾ ਵਿੱਚ ਡਾ: ਰਵਜੋਤ ਸਿੰਘ, ਮਲੇਰਕੋਟਲਾ ਵਿੱਚ ਬਰਿੰਦਰ ਕੁਮਾਰ ਗੋਇਲ, ਲੁਧਿਆਣਾ ਵਿੱਚ ਹਰਦੀਪ ਸਿੰਘ ਮੁੰਡੀਆਂ, ਫਤਿਹਗੜ੍ਹ ਸਾਹਿਬ ਵਿੱਚ ਤਰਨਪ੍ਰੀਤ ਸਿੰਘ ਅਤੇ ਜਲੰਧਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਹਾਜ਼ਰ ਸਨ।

ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ। ਇਸ ਦੌਰਾਨ ਕਰੀਬ 10 ਹਜ਼ਾਰ ਪੰਚਾਂ ਨੂੰ ਸਹੁੰ ਚੁਕਾਈ ਗਈ।

Have something to say? Post your comment

 

More in Chandigarh

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ