Tuesday, September 16, 2025

Chandigarh

ਯੂਟੀ ਦੇ ਬਿਜਲੀ ਵਿਭਾਗ ਚੰਡੀਗੜ੍ਹ ਦੇ ਨਿੱਜੀਕਰਨ ਖ਼ਿਲਾਫ਼ ਯੂਟੀ ਮੁਲਾਜ਼ਮ ਸੰਘਰਸ਼ ਤੇਜ਼ ਕਰਨਗੇ

November 19, 2024 03:13 PM
ਅਮਰਜੀਤ ਰਤਨ

ਚੰਡੀਗੜ੍ਹ  : ਯੂਟੀ ਪਾਵਰਮੈਨ ਯੂਨੀਅਨ ਚੰਡੀਗੜ੍ਹ ਦੇ ਬੈਨਰ ਹੇਠ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਨੇ ਬਿਜਲੀ ਦਫ਼ਤਰ, ਇੰਡਸਟਰੀਅਲ ਏਰੀਆ ਫੇਜ਼-1, ਚੰਡੀਗੜ੍ਹ ਦੇ ਸਾਹਮਣੇ ਰੋਸ ਰੈਲੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਵਿਨੈ ਪਰਸ਼ਾਦ, ਸੁਰਜੀਤ ਸਿੰਘ, ਗੁਰਨਾਮ ਸਿੰਘ, ਮੂਲਚੰਦ ਅਸਾਈ, ਕਸ਼ਮੀਰ ਸਿੰਘ ਅਤੇ ਹੋਰ ਯੂਨੀਅਨ ਆਗੂਆਂ ਨੇ ਭਾਰਤ ਸਰਕਾਰ ਦੀ ਨਿੱਜੀਕਰਨ ਨੀਤੀ ਦਾ ਸਖ਼ਤ ਵਿਰੋਧ ਕੀਤਾ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਪ੍ਰਤੀ ਅਵੇਸਲੇਪਣ ਦੀ ਆਲੋਚਨਾ ਕੀਤੀ। ਮੁਲਾਜ਼ਮਾਂ ਨੇ ਨਾਂਹ-ਪੱਖੀ ਰਵੱਈਏ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਅਖੌਤੀ ਨੀਤੀਆਂ ਨੂੰ ਲਾਗੂ ਕਰਨ ਵਿੱਚ ਗਲਤੀਆਂ ਕਰ ਰਹੇ ਹਨ ਅਤੇ ਇੰਜਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਖਾਸ ਕਰਕੇ ਉਸ ਸਮੇਂ ਦੇ ਮੁੱਖ ਇੰਜਨੀਅਰ ਦੀ ਆਲੋਚਨਾ ਕੀਤੀ ਜਿਨ੍ਹਾਂ ਨੇ ਸਰਕਾਰ ਦੀਆਂ ਹਦਾਇਤਾਂ/ਸਰਕੂਲਰ ਨੂੰ ਇੱਕਤਰਫਾ ਲਾਗੂ ਕੀਤਾ। ਯੂਨੀਅਨ ਨਾਲ ਹੋਈ ਮੀਟਿੰਗ ਵਿੱਚ ਪ੍ਰਸ਼ਾਸ਼ਨ ਦੇ ਸਲਾਹਕਾਰ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਗਲਤੀਆਂ ਨੂੰ ਸੁਧਾਰਿਆ ਜਾਵੇਗਾ ਪਰ ਅਫਸੋਸ ਦੀ ਗੱਲ ਹੈ ਕਿ ਉਹੀ ਗਲਤੀਆਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਮੁੜ ਦੁਹਰਾਈ ਗਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਮੁਲਾਜ਼ਮ ਵਿਰੋਧੀ ਅਤੇ ਲੋਕ ਵਿਰੋਧੀ ਫੈਸਲੇ ਵਿਰੁੱਧ ਉਨ੍ਹਾਂ ਵੱਲੋਂ ਤਿੱਖਾ ਵਿਰੋਧ ਅਤੇ ਸੰਘਰਸ਼ ਕਰਨਗੇ । ਉਨਾਂ ਮਾਣਯੋਗ ਪ੍ਰਸ਼ਾਸਕ ਦੇ ਸਲਾਹਕਾਰ ਅਤੇ ਮਾਨਯੋਗ ਪ੍ਰਸ਼ਾਸਕ ਨੂੰ ਇਸ ਮਾਮਲੇ ਵਿੱਚ ਦੇ ਕੇ  ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਰੋਕਣ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਰਮਚਾਰੀਅਆ ਦੀ ਸਹਿਮਤੀ ਤੋਂ ਬਿਨਾਂ ਕਿਸੇ ਅਖੌਤੀ ਟਰੱਸਟ ਵਿੱਚ ਤਬਦੀਲ ਨਾ ਕੀਤਾ ਜਾਵੇ ਕਿਉਂਕਿ ਬਿਜਲੀ ਵਿਭਾਗ ਦੇ ਕਰਮਚਾਰੀ ਕੇਂਦਰੀ ਸਿਵਲ ਸੇਵਾਵਾਂ ਨਿਯਮਾਂ ਅਧੀਨ ਸੇਵਾਵਾਂ ਨਿਭਾ ਰਹੇ ਹਨ, ਇਸ ਲਈ ਨਿਯਮਾਂ ਵਿੱਚ ਸੇਵਾ ਦੀਆਂ ਸ਼ਰਤਾਂ ਨੂੰ ਬਦਲਣ ਦੀ ਕੋਈ ਵਿਵਸਥਾ ਨਹੀਂ ਹੈ। ਮੁਲਾਜ਼ਮਾਂ ਨੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਤਬਾਦਲਾ ਨੀਤੀ ਅਤੇ ਤਿਕੋਣੀ ਸਮਝੌਤੇ ਨੂੰ ਅੰਤਿਮ ਰੂਪ ਦਿੱਤੇ ਬਿਨਾਂ ਐੱਲ.ਓ.ਆਈ. ਜਾਰੀ ਕੀਤੀ ਗਈ ਤਾਂ ਯੂਨੀਅਨ 22 ਨਵੰਬਰ 2024 ਨੂੰ ਰੈਲੀ ਕਰਕੇ ਆਪਣਾ ਅੰਦੋਲਨ ਹੋਰ ਤੇਜ਼ ਕਰੇਗੀ। ਆਗੂਆਂ ਨੇ ਸਮੂਹ ਮੁਲਾਜ਼ਮਾਂ ਨੂੰ 22 ਨਵੰਬਰ ਦੀ ਰੈਲੀ ਵਿੱਚ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ ।
ਗੋਪਾਲ ਦੱਤ ਜੋਸ਼ੀ
ਜਨਰਲ ਸਕੱਤਰ

Have something to say? Post your comment

 

More in Chandigarh

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਲੋਕਾਂ ਦੀ ਤੰਦਰੁਸਤ ਸਿਹਤ ਅਤੇ ਵਾਤਾਵਰਣ ਸੁਰੱਖਿਆ ਪ੍ਰਤੀ ਵਚਨਬੱਧ

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਮੁੱਖ ਮੰਤਰੀ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਈ ਨਿਗਰਾਨ ਕਮੇਟੀਆਂ ਦੇ ਗਠਨ ਦਾ ਐਲਾਨ

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

'ਯੁੱਧ ਨਸ਼ਿਆਂ ਵਿਰੁੱਧ’ ਦੇ 198ਵੇਂ ਦਿਨ ਪੰਜਾਬ ਪੁਲਿਸ ਵੱਲੋਂ 293 ਥਾਵਾਂ 'ਤੇ ਛਾਪੇਮਾਰੀ; 74 ਨਸ਼ਾ ਤਸਕਰ ਕਾਬੂ