Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਕੋਰੋਨਾ ਨਾਲ ਲੋਕਾਂ ਦੀ ਜਾਨ ਜਾਣ ਦੀ ਫ਼ਿਕਰ ਨਹੀਂ, ਕੈਪਟਨ ਅਤੇ ਕਾਂਗਰਸੀਆਂ ਨੂੰ ਕੁਰਸੀ ਦੀ ਵੱਧ ਪ੍ਰਵਾਹ: ਹਰਪਾਲ ਸਿੰਘ ਚੀਮਾ

May 17, 2021 05:53 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਕਾਂਗਰਸੀ ਆਗੂਆਂ ਨੂੰ ਕੋਰੋਨਾ ਮਹਾਮਾਰੀ ਨਾਲ ਲੋਕਾਂ ਦੀ ਜਾਨ ਜਾਣ ਦੀ ਫ਼ਿਕਰ ਨਹੀਂ, ਸਗੋਂ ਕੈਪਟਨ ਅਤੇ ਹੋਰ ਕਾਂਗਰਸੀਆਂ ਨੂੰ ਕੁਰਸੀ ਦੀ ਵੱਧ ਪ੍ਰਵਾਹ ਹੈ । ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਸੱਤਾ ਦੀ ਕੁਰਸੀ ਬਚਾਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਦੀ ਜਾਨ ਬਚਾਉਣ ਦੀ ਪ੍ਰਵਾਹ ਕਰਨ।
ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਵਿੱਚ ਕੋਰੋਨਾ ਦੀ ਮਾਰ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਨਲਾਇਕੀ ਕਾਰਨ ਹਜ਼ਾਰਾਂ ਲੋਕ ਮੌਤ ਦੇ ਮੂੰਹ ਵਿੱਚ ਚਲੇ ਗਏ ਹਨ। ਉਥੇ ਹੀ ਦੂਜੇ ਪਾਸੇ ਕਾਂਗਰਸੀ ਆਗੂਆਂ ਦੀ ਕੁੱਕੜ ਲੜਾਈ ਵੀ ਦਿਨੋਂ ਦਿਨ ਤੇਜ਼ ਹੋ ਰਹੀ ਹੈ। ਉਨ੍ਹਾਂ ਕਿਹਾ ਹਰ ਰੋਜ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕ ਇਕ ਦੂਜੇ ਨੂੰ ਦੇਖਣ ਦਿਖਾਉਣ ਦੇ ਲਲਕਾਰੇ ਮਾਰ ਰਹੇ ਹਨ। ਪਰ ਪੰਜਾਬ ਦੇ ਲੋਕ ਕੋਰੋਨਾ ਮਹਾਮਾਰੀ ਨਾਲ ਤੜਪ ਰਹੇ ਹਨ। ਕੈਪਟਨ ਸਰਕਾਰ ਦਾ ਲੋਕਾਂ ਦੀ ਜਾਨ ਬਚਾਉਣ ਵੱਲ ਕੋਈ ਧਿਆਨ ਹੀ ਨਹੀਂ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਰਵਈਆ ਤਾਨਾਸ਼ਾਹੀ ਵਾਲਾ ਹੈ ਅਤੇ ਉਹ ਵੀ ਮੋਦੀ ਵਾਂਗ ਸਿਆਸੀ ਵਿਰੋਧੀਆਂ ਨੂੰ ਡਰਾਉਣ ਤੇ ਧਮਕਾਉਣ ’ਤੇ ਹੋਏ ਉਤਾਰੂ ਹੋ ਗਏ ਹਨ। ਇਸ ਲਈ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ’ਤੇ ਕਾਨੂੰਨੀ ਕਾਰਵਾਈ ਦਾ ਜਾਲ ਪਾਇਆ ਜਾ ਰਿਹਾ ਹੈ। ਚੀਮਾ ਨੇ  ਮੁੱਖ ਮੰਤਰੀ ਨੂੰ ਸਵਾਲ ਪੁੱਛਦਿਆਂ ਕਿਹਾ ਕਿ ਜੇਕਰ ਕਿਸੇ ਮੰਤਰੀ ਜਾਂ ਵਿਧਾਇਕ ਖ਼ਿਲਾਫ਼ ਪਹਿਲਾਂ ਤੋਂ ਹੀ ਕੋਈ ਕੇਸ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਕਿਉਂ ਨਹੀਂ ਕੀਤੀ? ਕੈਪਟਨ ਅਮਰਿੰਦਰ ਸਿੰਘ ਹੁਣ ਤੱਕ ਉਸ ਮੰਤਰੀ ਜਾਂ ਵਿਧਾਇਕ ਦਾ ਕਿਉਂ ਬਚਾਅ ਕਰ ਰਹੇ ਸੀ?
ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੰਤਰੀਆਂ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕਾਂ ਨੂੰ ਕੀ ਸਹੂਲਤਾਂ ਦਿੱਤੀਆਂ ਅਤੇ ਕੀ ਇਨਸਾਫ਼ ਦਿੱਤਾ ਹੈ। ਸਾਰੇ ਕਾਂਗਰਸੀ ਕੇਵਲ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਅਤੇ ਆਪਣੀ ਕੁਰਸੀ ਸਲਾਮਤ ਰੱਖਣ ਲਈ ਲੜ ਰਹੇ ਹਨ।     

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ