Thursday, May 01, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

Chandigarh

ਲੋਕਤੰਤਰ ਦੀ ਮੁੱਢਲੀ ਇਕਾਈ ਹੁੰਦੇ ਨੇ ਪਿੰਡ ਦੇ ਪੰਚ ਤੇ ਸਰਪੰਚ : ਵਿੱਤ ਮੰਤਰੀ ਹਰਪਾਲ ਚੀਮਾ

November 19, 2024 05:32 PM
SehajTimes

ਜ਼ਿਲ੍ਹੇ ਦੇ 2490 ਪੰਚਾਂ ਨੂੰ ਚੁਕਾਈ ਸਹੁੰ

ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਪੰਚਾਇਤੀ ਚੋਣਾਂ ਕਰਵਾਉਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕੀਤੀ ਸ਼ਲਾਘਾ

ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਦਿੱਤਾ ਸੱਦਾ

ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਪੰਚਾਇਤਾਂ ਦੇਣ ਸਹਿਯੋਗ

ਚੰਡੀਗੜ੍ਹ : ਲੋਕਤੰਤਰ ਦੀ ਮੁੱਢਲੀ ਇਕਾਈ ਪਿੰਡ ਦੇ ਪੰਚ ਅਤੇ ਸਰਪੰਚ ਹੁੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹੇ ਦੇ 318 ਪਿੰਡਾਂ ਦੀਆਂ ਪੰਚਾਇਤਾਂ ਦੇ 2490 ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਉਪਰੰਤ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਰਾਮਪੁਰਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

ਇਸ ਮੌਕੇ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਸਮਾਗਮ ਵਿੱਚ ਪੁੱਜੇ ਪੰਚਾਂ ਦਾ ਸਵਾਗਤ ਕੀਤਾ। ਵਿੱਤ ਮੰਤਰੀ ਸ ਚੀਮਾ ਨੇ ਪੰਚਾਇਤਾਂ ਨੂੰ ਜਮਹੂਰੀਅਤ ਦੀ ਨੀਂਹ ਦੱਸਦਿਆ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਫੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਭੇਜੀਆਂ ਜਾਣ ਵਾਲੀਆਂ ਗ੍ਰਾਂਟਾਂ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਦੇ ਵਿਕਾਸ ਕਰਕੇ ਉਨ੍ਹਾਂ ਨੂੰ ਹੋਰ ਤਰੱਕੀ ਦੀਆਂ ਲੀਹਾਂ ਵੱਲ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਪੰਚ, ਸਰਪੰਚ ਆਪਣੀ ਡਿਊਟੀ ਬਾਖੂਬੀ ਨਿਭਾਉਣ ਤਾਂ ਉਹ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤਾਂ ਦੇ ਕੰਮਾਂ ਦੇ ਵੇਰਵਿਆਂ ਨੂੰ ਦੇਖਦਿਆਂ ਉਨ੍ਹਾਂ ਨੂੰ 5 ਲੱਖ ਰੁਪਏ ਦੀ ਸਪੈਸ਼ਲ ਗ੍ਰਾਂਟ ਵੀ ਦਿੱਤੀ ਜਾਵੇਗੀ ਅਤੇ ਸੂਬਾ ਸਰਕਾਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਹਰ ਨੇਕ ਕੰਮ ਲਈ ਪੂਰਨ ਸਹਿਯੋਗ ਦੇਵੇਗੀ।

ਵਿੱਤ ਮੰਤਰੀ ਨੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਜਲਦੀ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਕਾਰਜ ਲਈ ਵਚਨਬੱਧ ਤੇ ਕਾਰਜਸੀਲ ਹੈ ਅਤੇ ਇਸ ਕੰਮ ਲਈ ਹਰ ਸੰਭਵ ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਪੰਚਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਨੇਕ ਉਪਰਾਲੇ ਵਿੱਚ ਆਪਣਾ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਭਲਾਈ ਲਈ ਪੰਚ ਅਤੇ ਸਰਪੰਚਾਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਨਿਭਾਉਣ। ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤ ਹਰ ਫੈਸਲਾ ਪਿੰਡ ਵਾਸੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਲੈਣ ਤਾਂ ਹੀ ਪਿੰਡ ਦੇ ਸਰਬਪੱਖੀ ਵਿਕਾਸ ਵਿੱਚ ਪੰਚਾਇਤ ਆਪਣਾ ਅਹਿਮ ਰੋਲ ਅਦਾ ਕਰ ਸਕਦੀ ਹੈ। ਇਸ ਮੌਕੇ ਵਿੱਤ ਮੰਤਰੀ ਨੇ ਹਾਜ਼ਰੀਨ ਪੰਚਾਇਤਾਂ ਦੇ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਤੇ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੀ ਸੰਭਾਲ ਲਈ ਚੰਗਾ ਪਾਣੀ, ਸ਼ੁੱਧ ਹਵਾ ਨੂੰ ਬਰਕਰਾਰ ਰੱਖਣ।

ਇਸ ਤੋਂ ਪਹਿਲਾ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਰਾਮਪੁਰਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ ਵਲੋਂ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਉਪਲੱਬਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਇਕੱਤਰ ਪੰਚਾਂ, ਸਰਪੰਚਾਂ ਨੂੰ ਵੀ ਸੂਬੇ ਦੀ ਤਰੱਕੀ ਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਗਮ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਵਿੱਤ ਮੰਤਰੀ ਸ ਚੀਮਾ ਵਲੋਂ ਵਿਸ਼ਵ ਪਖਾਨਾ ਦਿਵਸ ਦੇ ਮੱਦੇਨਜ਼ਰ ਪੋਸਟਰ ਜਾਰੀ ਅਤੇ ਲਾਭਪਾਤਰੀਆਂ ਨੂੰ ਸਰਟੀਫਿਕੇਟਾਂ ਦੀ ਵੰਡ ਵੀ ਕੀਤੀ ਗਈ। ਇਸ ਦੌਰਾਨ ਪੰਚਾਇਤ ਅਫਸਰ ਸ ਗੁਰਜੀਵਨ ਸਿੰਘ ਨੇ ਪੰਚਾਇਤਾਂ ਦੇ ਕੰਮਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੁਖਰਾਜ ਸਿੰਘ ਢੱਡਿਆਂ ਵਾਲੇ ਕਵੀਸ਼ਰੀ ਜਥੇ ਨੇ ਆਪਣੀਆਂ ਬੀਰ ਰਸੀ ਵਾਰਾਂ ਤੇ ਕਵੀਸ਼ਰੀ ਰਾਹੀਂ ਸਮੂਹ ਹਾਜ਼ਰੀਨ ਨੂੰ ਨਿਹਾਲ ਕੀਤਾ।

ਇਸ ਮੌਕੇ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਚੇਅਰਮੈਨ, ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੈਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ, ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਡਾਇਰੈਕਟਰ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਅਤੇ ਵਾਈਸ ਯੂਥ ਪ੍ਰਧਾਨ ਆਮ ਆਦਮੀ ਪਾਰਟੀ ਸ ਅਮਰਦੀਪ ਸਿੰਘ ਰਾਜਨ, ਪੰਜਾਬ ਸ਼ਡਿਊਲ ਕਾਸਟ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਸ਼੍ਰੀ ਗੁਰਜੰਟ ਸਿੰਘ ਸਿਵੀਆ, ਸ਼ਹਿਰੀ ਪ੍ਰਧਾਨ ਸ ਸੁਰਿੰਦਰ ਸਿੰਘ ਬਿੱਟੂ, ਸਿਖਲਾਈ ਅਧੀਨ ਆਈਏਐਸ ਸ਼੍ਰੀ ਰਾਕੇਸ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ ਗੁਰਪ੍ਰਤਾਪ ਸਿੰਘ ਗਿੱਲ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।

Have something to say? Post your comment

 

More in Chandigarh

ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵਪਾਰ ਮੰਡਲ ਕਮਿਸ਼ਨ, ਇੰਡਸਟਰੀ ਐਸੋਸੀਏਸ਼ਨ ਦੀ ਮੀਟਿੰਗ ਹੋਈ  

ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ 'ਨਸ਼ਾ ਮੁਕਤੀ ਯਾਤਰਾ' ਕੀਤੀ ਸ਼ੁਰੂ

ਨਗਰ ਕੌਂਸਲ ਨਵਾਂ ਗਾਉਂ ਵੱਲੋਂ ਸ਼ਹਿਰ ਦੀ ਰਾਤਰੀ ਸਾਫ਼-ਸਫਾਈ ਲਈ ਮੁਹਿੰਮ ਦੀ ਸ਼ੁਰੂਆਤ