Saturday, November 01, 2025

Health

ਭਾਕਿਯੂ ਉਗਰਾਹਾਂ ਨੇ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਚੁੱਕੇ ਸਵਾਲ 

November 19, 2024 08:29 PM
ਦਰਸ਼ਨ ਸਿੰਘ ਚੌਹਾਨ
ਮਰੀਜ਼ਾਂ ਦੀ ਖੱਜਲ ਖ਼ੁਆਰੀ ਵੱਲ ਧਿਆਨ ਮੰਗਿਆ 
ਮੁੱਖ ਮੰਤਰੀ ਅਤੇ ਮੰਤਰੀ ਦੇ ਇਲਾਕੇ ਵਿੱਚ ਅਜਿਹੇ ਹਾਲਾਤ ਮੰਦਭਾਗੇ : ਸੁਖਪਾਲ ਮਾਣਕ 
 
 
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੁਨਾਮ ਦੇ ਸਰਕਾਰੀ ਹਸਪਤਾਲ ਦੇ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕੀਤੇ ਹਨ। ਜਥੇਬੰਦੀ ਦੀ ਟੀਮ ਨੇ ਮੰਗਲਵਾਰ ਨੂੰ ਬਕਾਇਦਾ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਦੀ ਸਥਿਤੀ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਦਿਖਾਇਆ। ਇਸ ਦੌਰਾਨ ਕਈ ਡਾਕਟਰ ਆਪਣੇ ਕੈਬਿਨਾ ਵਿੱਚ ਮੌਜੂਦ ਨਹੀਂ ਸਨ ਅਤੇ ਯੂਨੀਅਨ ਮੈਂਬਰਾਂ ਨੇ ਸਾਰੀ ਸਥਿਤੀ ਸੋਸ਼ਲ ਮੀਡੀਆ 'ਤੇ ਲਾਈਵ ਦਿਖਾਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਪ੍ਰੈੱਸ ਸਕੱਤਰ ਸੁਖਪਾਲ ਸਿੰਘ ਮਾਣਕ, ਯਾਦਵਿੰਦਰ ਸਿੰਘ ਚੱਠੇ ਨਕਟੇ, ਗਗਨਦੀਪ ਸਿੰਘ ਚੱਠਾ, ਮਹਿੰਦਰ ਸਿੰਘ ਨਮੋਲ, ਜੀਤ ਸਿੰਘ, ਇੰਦਰਜੀਤ ਸਿੰਘ ਉਗਰਾਹਾਂ ਨੇ ਕਿਹਾ ਕਿ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂਅ 'ਤੇ ਸਥਾਪਿਤ ਸਰਕਾਰੀ ਹਸਪਤਾਲ ਖੁਦ ਬਿਮਾਰ ਚੱਲ ਰਿਹਾ ਹੈ। ਹਸਪਤਾਲ ਵਿੱਚ ਮਰੀਜ਼ ਆਉਂਦੇ ਹਨ ਪਰ ਡਾਕਟਰ ਨਹੀਂ ਲੱਭਦੇ।
 
 
ਮਰੀਜ਼ਾਂ ਨੂੰ ਪ੍ਰੇਸ਼ਾਨੀ ਦੇ ਆਲਮ ਵਿੱਚ ਵਾਪਿਸ ਪਰਤਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੁਨਾਮ ਮੁੱਖ ਮੰਤਰੀ ਭਗਵੰਤ ਮਾਨ ਦਾ ਇਲਾਕਾ ਹੈ ਅਤੇ ਇੱਥੋਂ ਦੇ ਵਿਧਾਇਕ ਅਮਨ ਅਰੋੜਾ ਕੈਬਨਿਟ ਮੰਤਰੀ ਹਨ। ਇਸ ਦੇ ਬਾਵਜੂਦ ਸਰਕਾਰੀ ਹਸਪਤਾਲ ਦੀ ਤਰਸਯੋਗ ਹਾਲਤ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਖੁਦ ਜ਼ਿਲ੍ਹੇ ਵਿੱਚ ਆਏ ਹੋਏ ਸਨ ਦੱਸਿਆ ਜਾ ਰਿਹਾ ਹੈ ਕਿ ਉਥੇ ਡਾਕਟਰਾਂ ਦੀ ਡਿਊਟੀ ਲਗਾਈ ਗਈ ਹੈ ਪਰੰਤੂ ਮਰੀਜ਼ਾਂ ਦੀ ਬਦਕਿਸਮਤੀ ਹੈ ਕਿ ਇੱਥੇ ਇੱਕ ਵੀ ਡਾਕਟਰ ਨਹੀਂ ਹੈ। ਇਸ ਦੇ ਨਾਲ ਹੀ ਸਿਵਲ ਹਸਪਤਾਲ ਦੇ ਮੁੱਖ ਗੇਟ 'ਤੇ ਪਾਰਕਿੰਗ ਫੀਸ ਦੇ ਨਾਂਅ 'ਤੇ ਖੁੱਲ੍ਹੇਆਮ ਫੀਸਾਂ ਵਸੂਲੀਆਂ ਜਾ ਰਹੀਆਂ ਹਨ ਅਤੇ ਮਰੀਜ਼ਾਂ ਨਾਲ ਦੁਰਵਿਵਹਾਰ ਕੀਤਾ ਜਾ ਰਿਹਾ ਹੈ ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਸਰਕਾਰ ਅਜਿਹੇ ਅਨਸਰਾਂ 'ਤੇ ਸ਼ਿਕੰਜਾ ਕੱਸ ਕੇ ਹਸਪਤਾਲ ਦੀ ਹਾਲਤ ਸੁਧਾਰੇ ਨਹੀਂ ਤਾਂ ਯੂਨੀਅਨ ਪਿੱਛੇ ਨਹੀਂ ਹਟੇਗੀ। ਕਿਸਾਨ ਆਗੂਆਂ ਨੇ ਕਿਹਾ  ਕਿ ਸਿਵਲ ਹਸਪਤਾਲ ਦੀਆਂ ਐਂਬੂਲੈਂਸ ਗੱਡੀਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਜਿਸ ਕਾਰਨ ਮਰੀਜ਼ਾਂ ਦੀ ਰਸਤੇ ਵਿੱਚ ਹੀ ਮੌਤ ਹੋ ਜਾਣ ਦਾ ਖਦਸ਼ਾ ਪਾਇਆ ਜਾ ਰਿਹਾ ਹੈ।

Have something to say? Post your comment

 

More in Health

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਹਰ ਸ਼ੁੱਕਰਵਾਰ ਡੈਂਗੂ ਤੇ ਵਾਰ ਪ੍ਰੋਗਰਾਮ ਹੇਠ ਪਿੰਡ ਮਾਜਰੀ ਜੱਟਾਂ ਵਿੱਚ ਡ੍ਰਾਈ ਡੇਅ ਗਤੀਵਿਧੀਆਂ

ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਹੜ੍ਹ ਰਾਹਤ ਮੈਡੀਕਲ ਕੈਂਪ ਜਾਰੀ

ਆਸਪੁਰ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਸਿਹਤ ਕੈਂਪ

ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

ਡੀ.ਸੀ. ਵਰਜੀਤ ਵਾਲੀਆ ਤੇ ਸਿਵਲ ਸਰਜਨ ਦੀ ਹਦਾਇਤ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਿਹਤ ਜਾਇਜ਼ਾ

ਭਰਤਗੜ੍ਹ ਬਲਾਕ ਡੇਂਗੂ-ਮੁਕਤ: ਸਿਹਤ ਵਿਭਾਗ ਤੇ ਲੋਕਾਂ ਦੀ ਸਾਂਝੀ ਕਾਮਯਾਬੀ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ