Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

November 19, 2024 08:46 PM
SehajTimes

ਨਵਾਂ ਸ਼ਹਿਰ  : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਮੰਗਲਵਾਰ ਨੂੰ ਨਵਾਂਸ਼ਹਿਰ ਵਿਖੇ ਵਿਸ਼ਾਲ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ 466 ਪੰਚਾਇਤਾਂ ਦੇ ਨਵੇਂ ਚੁਣੇ ਗਏ 2822 ਪੰਚਾਂ ਨੂੰ ਸਹੁੰ ਚੁਕਾਈ ਗਈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਇਸ ਸ਼ਾਨਦਾਰ ਸਮਾਗਮ ਦੌਰਾਨ ਸ੍ਰੀ ਰੌੜੀ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪਿੰਡਾਂ ਦੀ ਖ਼ੁਸ਼ਹਾਲੀ, ਸਰਵਪੱਖੀ ਵਿਕਾਸ ਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਚਾਇਤ ਮੈਂਬਰ ਆਪਣੀ ਸਰਗਰਮ ਭੂਮਿਕਾ ਨਾਲ ਪਿੰਡਾਂ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਚਾਇਤਾਂ ਨੂੰ ਹਰ ਵਧੀਆ ਕੰਮ ਕਰਨ ਲਈ ਪੂਰਾ ਸਹਿਯੋਗ ਦੇਵੇਗੀ।

ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਡੀ ਗਿਣਤੀ ਵਿਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਜਿਥੇ ਚੋਣਾਂ ਹੋਈਆਂ ਹਨ, ਉਹ ਵੀ ਸ਼ਾਂਤਮਈ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀਆਂ ਹਨ। ਇਸ ਦੇ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਵਾਸੀ ਵਧਾਈ ਦੇ ਪਾਤਰ ਹਨ। ਉਨ੍ਹਾਂ ਪੰਚਾਂ ਨੂੰ ਕਿਹਾ ਕਿ ਲੋਕਾਂ ਨੇ ਜਿਨ੍ਹਾਂ ਆਸਾਂ-ਉਮੀਦਾਂ ਨਾਲ ਉਨ੍ਹਾਂ ਨੂੰ ਚੁਣਿਆ ਹੈ, ਉਹ ਆਉਣ ਵਾਲੇ ਸਮੇਂ ਵਿਚ ਉਨ੍ਹਾਂ 'ਤੇ ਪੂਰੇ ਉਤਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ‘ਲੋਕਤੰਤਰ ਦੇ ਥੰਮ੍ਹ’ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਪੰਚਾਇਤ ਦੇ ਫ਼ੈਸਲੇ ਨੂੰ ਪੂਰਾ ਪਿੰਡ ਸਤਿਕਾਰ ਨਾਲ ਮੰਨਦਾ ਹੈ।

ਉਨ੍ਹਾਂ ਕਿਹਾ ਕਿ ਪੰਚਾਇਤਾਂ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਸਕੀਮਾਂ ਦੇ ਲਾਭ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ । ਉਨ੍ਹਾਂ ਸਮੂਹ ਪੰਚਾਂ ਨੂੰ ਆਪਣੇ ਸਰਪੰਚਾਂ ਦੀ ਅਗਵਾਈ ਵਿਚ ਅੱਜ ਤੋਂ ਹੀ ਵਿਕਾਸ ਕਾਰਜਾਂ ਲਈ ਸਮਰਪਿਤ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਪੰਚਾਇਤ ਮੈਂਬਰਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਪੰਚਾਂ ਨੂੰ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਖ਼ਤ ਮਿਹਨਤ ਕਰਨ ਲਈ ਵੀ ਕਿਹਾ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ।

ਇਸ ਮੌਕੇ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ.ਐਸ.ਪੀ ਡਾ.ਮਹਿਤਾਬ ਸਿੰਘ, ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਉੱਪ ਚੇਅਰਮੈਨ ਲਲਿਤ ਮੋਹਨ ਪਾਠਕ 'ਬੱਲੂ', ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਉੱਪ ਚੇਅਰਮੈਨ ਕੁਲਜੀਤ ਸਿੰਘ ਸਰਹਾਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ, ਹਰਜੋਤ ਕੌਰ ਲੋਹਟੀਆ, ਬਲਬੀਰ ਕਰਨਾਣਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੀਵ ਵਰਮਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ, ਐਸ.ਡੀ.ਐਮ ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਡੀ.ਡੀ.ਪੀ.ਓ ਨਿਧੀ ਸਿਨਹਾ, ਬੀ.ਡੀ.ਪੀ.ਓ ਨਵਾਂਸ਼ਹਿਰ ਰਾਜਵਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

Have something to say? Post your comment

 

More in Doaba

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ